ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ 'ਤੇ ਹਨ, ਪਰ ਇਸ ਤੋਂ ਪਹਿਲਾਂ ਉਹ ਪੰਜਾਬ 'ਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ 'ਚ ਪਹੁੰਚਣਗੇ। ਇਹ ਸਿਆਸੀ ਦੌਰਾ ਹੋ ਸਕਦਾ ਹੈ ਪਰ ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਡੇਰਾ ਮੁਖੀ ਨੂੰ ਵੀ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ।


ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਹਿਮਾਚਲ ਪਹੁੰਚ ਰਹੇ ਹਨ। ਹਿਮਾਚਲ ਵਿੱਚ ਵੀ ਰਾਧਾ ਸੁਆਮੀ ਡੇਰਾ ਸਮਰਥਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਦੇ ਮੱਦੇਨਜ਼ਰ ਉਹ ਡੇਰਾ ਬਿਆਸ ਪਹੁੰਚ ਰਹੇ ਹਨ ਅਤੇ ਡੇਰਾ ਮੁਖੀ ਨੂੰ ਵੀ ਮਿਲਣਗੇ ਪਰ ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ।


ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ।


ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲਖੀਮਪੁਰ ਖੇੜੀ ਵਿੱਚ ਗ੍ਰਹਿ ਮੰਤਰੀ ਦੇ ਪੁੱਤਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ। ਦਿੱਲੀ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ। ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਣਗੇ, ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: