Punjab News: ਪੰਜਾਬ ਦੇ ਗੁਰੂਦੁਆਰਾ ਸਾਹਿਬ ਤੋਂ ਹੋਇਆ ਵੱਡਾ ਐਲਾਨ, ਪਿੰਡ ਵਾਸੀਆਂ ਸਖ਼ਤ ਚੇਤਾਵਨੀ; ਨਾ ਮੰਨਣ 'ਤੇ...
Punjab News: ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਕਈ ਪਿੰਡਾਂ ਵੱਲੋਂ ਸਵਾਗਤ ਕੀਤਾ ਗਿਆ। ਜਿਸ ਦੇ ਚਲਦਿਆਂ ਕਈ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਵੀ ਹੋਈ। ਇਸ ਵਿਚਾਲੇ ਹੁਣ ਲੋਹੀਆਂ ਦੇ ਮੰਡ ਇਲਾਕੇ ਦੀ ਚੱਕ ਪਿਪਲੀ ਪਿੰਡ...

Punjab News: ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਕਈ ਪਿੰਡਾਂ ਵੱਲੋਂ ਸਵਾਗਤ ਕੀਤਾ ਗਿਆ। ਜਿਸ ਦੇ ਚਲਦਿਆਂ ਕਈ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਵੀ ਹੋਈ। ਇਸ ਵਿਚਾਲੇ ਹੁਣ ਲੋਹੀਆਂ ਦੇ ਮੰਡ ਇਲਾਕੇ ਦੀ ਚੱਕ ਪਿਪਲੀ ਪਿੰਡ ਪੰਚਾਇਤ ਨੇ ਸਰਪੰਚ ਗੁਰਦੇਵ ਸਿੰਘ ਦੀ ਅਗਵਾਈ ਹੇਠ ਜਨਰਲ ਹਾਊਸ ਰਾਹੀਂ ਇੱਕ ਮਤਾ ਪਾਸ ਕਰਕੇ ਨਸ਼ੇ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਨਸ਼ੇ ਵੇਚਦਾ ਜਾਂ ਵਰਤਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਐਲਾਨ ਕਰਕੇ ਪਿੰਡ ਦੀ ਪੰਚਾਇਤ ਨੇ ਪਿੰਡ ਦੇ ਕੁਝ ਨਸ਼ਾ ਤਸਕਰਾਂ ਦੇ ਨਾਮ ਜਨਰਲ ਹਾਊਸ ਵਿੱਚ ਦਰਜ ਕਰਵਾ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਫੈਸਲਾ ਕੀਤਾ, ਜਦੋਂ ਕਿ ਇਸ ਤੋਂ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾ ਦੇਣ ਦਾ ਐਲਾਨ ਵੀ ਕੀਤਾ ਗਿਆ ਸੀ।
ਪੰਚ ਦਲਜੀਤ ਕੌਰ, ਰਣਜੀਤ ਸਿੰਘ, ਸੋਨੂੰ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਸੋਨਾ ਸਿੰਘ, ਕੁਲਦੀਪ ਸਿੰਘ, ਲਖਵੀਰ ਸਿੰਘ, ਹਰਦੇਵ ਸਿੰਘ, ਬਿਸ਼ੰਬਰ ਸਿੰਘ, ਪਰਮਿੰਦਰ ਸਿੰਘ, ਸਾਜਨ ਸਿੰਘ, ਗਗਨਦੀਪ ਸਿੰਘ ਅਤੇ ਹੋਰ ਪਿੰਡ ਵਾਸੀ ਅਤੇ ਪੰਚਾਇਤ ਮੈਂਬਰ ਪੰਚਾਇਤ ਦੇ ਇਸ ਜਨਰਲ ਹਾਊਸ ਵਿੱਚ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















