Punjab News: DGP ਪੰਜਾਬ ਦੀ ਅਹਿਮ PC ਅੱਜ! ਸੂਬੇ 'ਚ 31 ਮਈ ਤੱਕ ਡੈੱਡਲਾਈਨ...ਪੁਲਿਸ ਵਿਭਾਗ 'ਚ ਤੇਜ਼ ਹੋਈ ਹਲਚਲ
ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ 31 ਮਈ 2025 ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਖੁਦ ਲੈਣੀ ਪਵੇਗੀ।

ਪੰਜਾਬ ਪੁਲਿਸ ਦੇ ਮਹਾਨਿਰਦੇਸ਼ਕ (ਡੀ.ਜੀ.ਪੀ.) ਗੌਰਵ ਯਾਦਵ ਨੇ ਇੱਕ ਮਹੱਤਵਪੂਰਨ ਐਲਾਨ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਰਾਜ ਨੂੰ ਨਸ਼ਾ ਮੁਕਤ ਕਰਨ ਲਈ 31 ਮਈ 2025 ਤੱਕ ਦੀ ਡੈੱਡਲਾਈਨ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਵਿਰੁੱਧ ਹਰ ਰੋਜ਼ ਪੰਜਾਬ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਕਮਾਈ ਕਾਲੀ ਦੌਲਤ ਨਾਲ ਬਣਾਈ ਗਈ ਜਾਇਦਾਦ ਨੂੰ ਸੀਲ ਕਰਨ ਲਈ ਬੁਲਡੋਜ਼ਰ ਚਲਾਏ ਜਾ ਰਹੇ ਹਨ। ਜਿਸ ਨੂੰ ਲੈਕੇ ਅੱਜ DGP ਪੰਜਾਬ ਗੌਰਵ ਯਾਦਵ ਵੱਡੀ ਪ੍ਰੈਸ ਕਾਨਫੰਰਸ ਕੀਤੀ ਜਾਏਗੀ। ਉਹ ਸਵੇਰੇ 11.30 ਦੇ ਆਸ-ਪਾਸ PC ਕਰਨਗੇ। ਜਿਸ ਵਿੱਚ ਵੱਡੇ ਐਲਾਨ ਹੋ ਸਕਦੇ ਹਨ।
ਸੂਬੇ 'ਚ 31 ਮਈ ਤੱਕ ਡੈੱਡਲਾਈਨ
ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ 31 ਮਈ 2025 ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਸ਼ਾ ਮੁਕਤ ਪੰਜਾਬ ਦੀ ਜ਼ਿੰਮੇਵਾਰੀ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਖੁਦ ਲੈਣੀ ਪਵੇਗੀ। ਹਰ ਖੇਤਰ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਅਧਿਕਾਰੀਆਂ ਨੂੰ ਠੋਸ ਯੋਜਨਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ।
ਕੋਤਾਹੀ ਵਰਤਨ ਵਾਲਿਆਂ 'ਤੇ ਹੋਏਗਾ ਵੱਡਾ ਐਕਸ਼ਨ
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਥੇ ਤੱਕ ਕਿ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਦੱਸਣਾ ਪਵੇਗਾ ਕਿ ਉਹ ਕਿਵੇਂ ਨਸ਼ਿਆਂ ਦੇ ਮਾਮਲਿਆਂ ਨੂੰ ਹਲ ਕਰਨਗੇ। ਸਾਰੇ ਪੁਲਿਸ ਕਮਿਸ਼ਨਰਾਂ ਅਤੇ SSP's ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਪੰਜਾਬ ਪੁਲਿਸ ਮੁੱਖ ਦਫ਼ਤਰ ਵਿੱਚ ਨਸ਼ਾ ਖਤਮ ਕਰਨ ਦੀ ਆਪਣੀ ਡੈੱਡਲਾਈਨ ਦੱਸਣ। ਨਿਰਧਾਰਤ ਸਮੇਂ ਤੱਕ ਯੋਜਨਾ 'ਚ ਕੋਈ ਵੀ ਗੜਬੜ ਮਿਲੀ ਤਾਂ ਜਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਹੋ ਸਕਦੀ ਹੈ। ਜੇਕਰ ਡੈੱਡਲਾਈਨ ਪੂਰੀ ਹੋਣ ਦੇ ਬਾਵਜੂਦ ਵੀ ਨਸ਼ੇ ਮਿਲਦੇ ਹਨ ਤਾਂ ਅਫਸਰਾਂ ਉਤੇ ਕਾਰਵਾਈ ਹੋਣਾ ਪੱਕਾ ਹੈ।
ਇਸ ਵੇਲੇ ਪੰਜਾਬ ਸਰਕਾਰ ਦਾ ਪੂਰਾ ਧਿਆਨ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਉੱਤੇ ਕੇਂਦਰਤ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੇ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ 'ਚ ਨਸ਼ਿਆਂ ਵਿਰੁੱਧ ਇੱਕ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਸਰਕਾਰ ਦਾ ਕਹਿਣਾ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਲਾਜ਼ਮੀ ਹੈ।
ਇਸ ਨੂੰ ਦੇਖਦੇ ਹੋਏ ਰਾਜ ਵਿੱਚ ਇੱਕ ਵਿਸ਼ੇਸ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਸੀ। ਸਰਕਾਰ ਵੱਲੋਂ ਹੁਣ ਤੱਕ ਲਗਭਗ 65 ਤੋਂ 70 ਘਰਾਂ 'ਤੇ ਬੁਲਡੋਜ਼ਰ ਵੀ ਚਲਾਏ ਜਾ ਚੁੱਕੇ ਹਨ। 'ਆਪ' ਪ੍ਰਵਕਤਾ ਨੀਲ ਗਰਗ ਦਾ ਮੰਨਣਾ ਹੈ ਕਿ ਹੁਣ ਤੱਕ 4659 ਐੱਫ.ਆਈ.ਆਰ. ਵੀ ਦਰਜ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਕਹਿ ਚੁੱਕੇ ਹਨ ਕਿ ਲੋਕਾਂ ਦੇ ਘਰਾਂ ਵਿੱਚ ਹਨੇਰਾ ਲਿਆਉਣ ਵਾਲਿਆਂ ਨੂੰ ਆਪਣੇ ਘਰਾਂ 'ਚ ਦੀਪਮਾਲਾਵਾਂ ਨਹੀਂ ਕਰਨ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਸੀ ਕਿ ਨਸ਼ੇ ਦੇ ਆਦੀ ਲੋਕਾਂ ਦਾ ਇਲਾਜ ਕਰਵਾਇਆ ਜਾਵੇਗਾ।
ਪੰਜਾਬ ਸਰਕਾਰ ਸੀਮਾ ਪਾਰੋਂ ਆ ਰਹੇ ਨਸ਼ੀਲੇ ਪਦਾਰਥਾਂ 'ਤੇ ਰੋਕ ਲਗਾਉਣ ਲਈ ਐਂਟੀ ਡ੍ਰੋਨ ਤਕਨੀਕ ਵੀ ਤਿਆਰ ਕਰ ਰਹੀ ਹੈ ਜੋ ਕਿ ਸਰਕਾਰ ਦਾ ਮੰਨਣਾ ਹੈ ਕਿ ਅੱਤਵਾਦੀ, ਗੈਂਗਸਟਰ ਅਤੇ ਤਸਕਰ ਮਿਲ ਚੁੱਕੇ ਹਨ। ਸੀਮਾ ਦੇ ਨਜ਼ਦੀਕ ਐਂਟੀ ਡ੍ਰੋਨ ਤਕਨੀਕ ਲਾ ਕੇ ਡ੍ਰੋਨਜ਼ 'ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਜਾਵੇਗਾ। ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਰਾਜ ਵਿੱਚ 1228 ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਵੀ ਬਣਾ ਦਿੱਤੀਆਂ ਹਨ।






















