Punjab News: ਪੰਜਾਬ ਸਰਕਾਰ ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਏਗੀ। ਜਲ ਸ੍ਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਸਾਰੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਨਾਲ ਪ੍ਰਭਾਵਿਤ ਸਾਰੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।


ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਜਿੰਪਾ ਨਾਲ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸੁਝਾਅ ਦੇਣ ਸਮੇਤ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕੀਤੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਸਮੱਸਿਆ ਦੂਰ ਕਰਨ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਬਦਲਵੇਂ ਸਾਧਨਾਂ ਰਾਹੀਂ ਯਕੀਨੀ ਬਣਾਉਣ ਲਈ ਕਿਹਾ ਹੈ।


ਇਹ ਵੀ ਪੜ੍ਹੋ: ਵਿਦੇਸ਼ਾਂ 'ਚ ਰੋਸ ਮੁਜ਼ਹਰੇ ਤੇ ਧਮਕੀਆਂ ਮਗਰੋਂ ਖਾਲਿਸਤਾਨੀਆਂ ਦੀ ਪੰਜਾਬ 'ਚ ਦਸਤਕ, ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ






ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ। 



ਉਨ੍ਹਾਂ ਕਿਹਾ ਹੈ ਕਿ ਸਾਰੇ ਡੈਮ ਸੁਰੱਖਿਅਤ ਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹਨ। ਉਮੀਦ ਹੈ ਪੰਜਾਬ ਵਿੱਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ। ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ।


ਇਹ ਵੀ ਪੜ੍ਹੋ: Flood in Punjab: ਪੰਜਾਬ ਹੜ੍ਹਾਂ ਨੇ ਮਚਾਈ ਤਬਾਹੀ, ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ ਤੋਂ ਟੁੱਟਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।