ਚੰਡੀਗੜ੍ਹ: ਕਿਸਾਨ ਸੰਗਠਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਸੰਸਥਾਵਾਂ ਤੇ ਰਾਜੀਨਤਕ ਪਾਰਟੀ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਹੁਣ ਇਸ ਬੰਦ ਦੇ ਕਾਲ ਨੂੰ ਪੰਜਾਬ ਦੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਅੰਦਰ 8 ਦਸੰਬਰ ਨੂੰ ਸਾਰੇ ਸੂਬੇ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ।


ਐਸੋਸੀਏਸ਼ਨ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਕਿਹਾ ਹੈ ਕਿ 8 ਦਸੰਬਰ ਨੂੰ ਸਿਰਫ ਐਮਰਜੈਂਸੀ ਸੇਵਾਵਾਂ ਲਈ ਹੀ ਤੇਲ ਉਪਲੱਬਧ ਕਰਵਿਆ ਜਾਏਗਾ। ਦੱਸ ਦੇਈਏ ਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ 'ਚ ਪ੍ਰਦਰਸ਼ਨ ਕਰ ਰਹਿ ਹਨ।

ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਕਈ ਰਾਜਨੀਤਿਕ ਸੰਗਠਨਾਂ ਵਲੋਂ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ ਤੇ ਖੱਬੀਆਂ ਪਾਰਟੀਆਂ ਸ਼ਾਮਲ ਹਨ।

ਪੰਜਾਬ ਦੀਆਂ ਵੱਖ ਵੱਖ ਸੰਸਥਾਵਾਂ ਕਿਸਾਨਾਂ ਦੇ ਸਮਰਥਨ ਵਿੱਚ ਸਾਹਮਣੇ ਆਈਆਂ ਹਨ। ਤਾਜ਼ਾ ਮਾਮਲੇ ਵਿੱਚ, ਹੁਣ ਪੰਜਾਬ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ 8 ਦਸੰਬਰ ਨੂੰ ਪੰਜਾਬ ਭਰ ਵਿੱਚ ਪੈਟਰੋਲ ਪੰਪਾਂ ਨੂੰ ਕਿਸਾਨਾਂ ਦੇ ਹੱਕ ਵਿੱਚ ਬੰਦ ਕਰਨ ਦਾ ਐਲਾਨ ਕੀਤਾ ਹੈ।