Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ
ਰਵਨੀਤ ਬਿੱਟੂ ਨੇ ਕਿਹਾ ਕਿ ਹਰ ਕੋਈ ਗੈਂਗਸਟਰਾਂ ਦੀ ਗੱਲ ਕਰਦਾ ਹੈ। ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਕੋਈ ਨਜ਼ਰ ਨਹੀਂ ਆਵੇਗਾ। ਕਿਸਾਨਾਂ ਨੂੰ ਧਰਨੇ 'ਤੇ ਨਹੀਂ ਬੈਠਣਾ ਪਵੇਗਾ। ਟੋਲ ਪਲਾਜ਼ਾ ਬੰਦ ਕਰਨ ਦੀ ਲੋੜ ਨਹੀਂ ਪਵੇਗੀ।
Punjab News: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਇਸੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ (ਸੋਮਵਾਰ) ਗਿੱਦੜਬਾਹਾ ਪੁੱਜੇ। ਜਿੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕੀਤਾ ਹੈ। ਇਸ ਮੌਕੇ ਬਿੱਟੂ ਨੇ ਸੂਬੇ ਦੀ ਸਰਕਾਰ ਉੱਤੇ ਜਮ ਕੇ ਨਿਸ਼ਾਨੇ ਸਾਧੇ।
ਰਵਨੀਤ ਸਿੰਘ ਬਿੱਟੂ ਨੇ ਸੂਬੇ ਦੀ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਇਸ ਨੂੰ ਸਰਕਾਰ ਚਲਾਉਣ ਦੇ ਅਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਮੰਡੀਆਂ ਵਿੱਚ ਰੁਲ ਰਿਹਾ ਹੈ। ਇਨ੍ਹਾਂ ਨੂੰ ਨਹੀਂ ਪਤਾ ਕਿ ਸਰਕਾਰ ਕਿਵੇਂ ਚਲਾਈ ਜਾਂਦੀ ਹੈ। ਹੁਣ ਤੱਕ 4 ਲੱਖ ਕਿਸਾਨਾਂ ਨੂੰ ਸਿਰਫ 19,800 ਕਰੋੜ ਰੁਪਏ ਦਿੱਤੇ ਗਏ ਹਨ ਤੇ ਕੇਂਦਰ ਵੱਲੋਂ ਜਾਰੀ ਕੀਤੇ ਗਏ 44 ਹਜ਼ਾਰ ਕਰੋੜ ਰੁਪਏ ਕਦੋਂ ਵੰਡੇ ਜਾਣਗੇ?
ਇਸ ਮੌਕੇ ਬਿੱਟੂ ਨੇ ਕਿਹਾ ਕਿ 2027 ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਇਸਦੀ ਨੀਂਹ ਲੋਕ ਸਭਾ ਵਿੱਚ 19.5% ਵੋਟਾਂ ਨਾਲ ਰੱਖੀ ਗਈ ਹੈ। ਨਿਸ਼ਾਨਾ ਸਿਰਫ਼ ਇੱਕ ਹੈ, ਮੁੱਖ ਮੰਤਰੀ ਦੀ ਕੁਰਸੀ। ਪੰਜਾਬ ਦੇ ਲੋਕਾਂ ਲਈ ਭਾਜਪਾ ਦਾ ਮੁੱਖ ਮੰਤਰੀ ਬਹੁਤ ਜ਼ਰੂਰੀ ਹੈ। ਭਾਜਪਾ ਸਰਕਾਰ ਤੋਂ ਬਾਅਦ ਪੰਜਾਬ ਨਹੀਂ ਰੋਏਗਾ
ਰਵਨੀਤ ਬਿੱਟੂ ਨੇ ਕਿਹਾ ਕਿ ਹਰ ਕੋਈ ਗੈਂਗਸਟਰਾਂ ਦੀ ਗੱਲ ਕਰਦਾ ਹੈ। ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਕੋਈ ਨਜ਼ਰ ਨਹੀਂ ਆਵੇਗਾ। ਕਿਸਾਨਾਂ ਨੂੰ ਧਰਨੇ 'ਤੇ ਨਹੀਂ ਬੈਠਣਾ ਪਵੇਗਾ। ਟੋਲ ਪਲਾਜ਼ਾ ਬੰਦ ਕਰਨ ਦੀ ਲੋੜ ਨਹੀਂ ਪਵੇਗੀ। ਪੰਜਾਬ ਲਈ 2027 ਵਿੱਚ ਭਾਜਪਾ ਦੀ ਸਰਕਾਰ ਬਣਨਾ ਬਹੁਤ ਜ਼ਰੂਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।