ਅਕਾਲੀ ਦਲ ਦੀ ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਵਿਧਾਇਕ ਨੇ 100 ਅਹੁਦੇਦਾਰਾਂ ਸਣੇ ਕੀਤਾ ਵੱਡਾ ਐਲਾਨ
ਦੱਸ ਦਈਏ ਕਿ ਸਮਰਾਲਾ ਹਲਕੇ ਤੋਂ ਅਕਾਲੀ ਦਲ ਵੱਲੋਂ ਪਰਮਜੀਤ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਹਲਕੇ ਦੀ ਅਕਾਲੀ ਸਿਆਸਤ ਵਿੱਚ ਪਿਛਲੇ ਕਈ ਦਿਨਾਂ ਤੋਂ ਸਿਆਸੀ ਭੂਚਾਲ ਆਇਆ ਹੋਇਆ ਹੈ।
ਲੁਧਿਆਣਾ: ਹਲਕਾ ਸਮਰਾਲਾ ਦੀ ਅਕਾਲੀ ਸਿਆਸਤ 'ਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਇੱਥੋਂ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਤੇ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆਂ ਸਮੇਤ ਹਲਕੇ ਦੇ 100 ਤੋਂ ਵੱਧ ਅਹੁਦੇਦਾਰਾਂ ਵੱਲੋਂ ਪਾਰਟੀ ਦਾ ਪੱਲਾ ਛੱਡ ਪਾਰਟੀ ਖ਼ਿਲਾਫ਼ ਬਗ਼ਾਵਤ ਦਾ ਝੰਡਾ ਬੁਲੰਦ ਕਰ ਦਿੱਤਾ। ਉਨ੍ਹਾਂ ਨੇ ਪਾਰਟੀ ਖਿਲਾਫ ਚੋਣ ਲੜਨ ਚੋਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਸਮਰਾਲਾ ਹਲਕੇ ਤੋਂ ਅਕਾਲੀ ਦਲ ਵੱਲੋਂ ਪਰਮਜੀਤ ਢਿੱਲੋਂ ਨੂੰ ਨਵਾਂ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਹਲਕੇ ਦੀ ਅਕਾਲੀ ਸਿਆਸਤ ਵਿੱਚ ਪਿਛਲੇ ਕਈ ਦਿਨਾਂ ਤੋਂ ਸਿਆਸੀ ਭੂਚਾਲ ਆਇਆ ਹੋਇਆ ਹੈ। ਖੀਰਨੀਆਂ ਨੇ ਸਮਰਾਲਾ ਹਲਕੇ ਤੋਂ ਪਾਰਟੀ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰਦੇ ਹੋਏ ਆਖਿਆ ਕਿ ਵਰਕਰਾਂ ਤੇ ਹਲਕੇ ਦੇ ਲੋਕਾਂ ਦੇ ਸਾਥ ਨਾਲ ਉਹ ਇਹ ਚੋਣ ਹੁਣ ਜਿੱਤ ਕੇ ਵੀ ਵਿਖਾਉਣਗੇ।
ਖੀਰਨੀਆਂ ਨੇ ਅੱਜ ਆਪਣੇ ਘਰ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਇਹ ਵੀ ਐਲਾਨ ਕੀਤਾ ਕਿ ਉਹ ਹਲਕੇ ਦੇ ਸਾਰੇ ਪਿੰਡਾਂ ਵਿੱਚ ਅਜਿਹੀ ਲਹਿਰ ਖੜ੍ਹੀ ਕਰਨਗੇ ਕਿ ਲੋਕਾਂ ਨੇ ਅਕਾਲੀ ਦਲ ਨੂੰ ਪਿੰਡਾਂ ਵਿਚ ਵੜਨ ਤੱਕ ਨਹੀਂ ਦੇਣਾ ਤੇ ਉਹ 100 ਤੋਂ ਵੱਧ ਪਿੰਡਾਂ ਵਿੱਚ ਆਪਣੀ ਮੁਹਿੰਮ ਸ਼ੁਰੂ ਵੀ ਕਰ ਚੁੱਕੇ ਹਨ।
ਉਧਰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋ ਨੇ ਵੀ ਸਾਰੇ ਸਰਕਲ ਪ੍ਰਧਾਨਾਂ ਤੇ ਹੋਰ ਸੀਨੀਅਰ ਅਹੁਦੇਦਾਰਾਂ ਸਮੇਤ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੰਦੇ ਹੋਏ ਪਾਰਟੀ ਪ੍ਰਧਾਨ ਕੋਲੋਂ ਹਲਕਾ ਇੰਚਾਰਜ ਦਾ ਫ਼ੈਸਲਾ ਬਦਲੇ ਜਾਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਟੂਲਕਿਟ ਕੇਸ: ਦਿੱਲੀ ਪੁਲਿਸ ਦੇ ਛਾਪੇ ਮਗਰੋਂ ਟਵਿਟਰ ਦੇ ਕਰਮਚਾਰੀਆਂ ਨੂੰ ਖਤਰਾ! ਸੁਰੱਖਿਆ ਨੂੰ ਲੈ ਕੇ ਫਿਕਰਮੰਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin