Navjot Singh Sidhu Resign: ਨਵਜੋਤ ਸਿੱਧੂ ਦੇ ਅਸਤੀਫੇ ਮਗਰੋਂ ਕਾਂਗਰਸ 'ਚ ਮੁੜ ਵੱਡਾ ਧਮਾਕਾ! ਸਿੱਧੂ ਨੂੰ ਇਸ ਲਈ ਦੇਣਾ ਪਿਆ ਅਸਤੀਫਾ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ।ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚੱਲ ਹੋ ਗਈ ਹੈ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ। ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚੱਲ ਮੱਚ ਗਈ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੱਤਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਟਵਿੱਟਰ 'ਤੇ ਭੇਜਿਆ ਹੈ।
ਸੋਨੀਆ ਗਾਂਧੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ, "ਮਨੁੱਖ ਦੇ ਚਰਿੱਤਰ ਦਾ ਪਤਨ ਸਮਝੌਤਿਆਂ ਤੋਂ ਹੁੰਦਾ ਹੈ। ਪੰਜਾਬ ਦੇ ਭਵਿੱਖ ਤੇ ਪੰਜਾਬ ਦੇ ਭਲੇ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।" ਉਨ੍ਹਾਂ ਕਿਹਾ, "ਇਸ ਲਈ, ਮੈਂ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਪਰ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ।"
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲ ਹੀ ਵਿੱਚ ਬਣੇ ਮੰਤਰੀ ਮੰਡਲ ਵਿੱਚ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਮਰਪ੍ਰੀਤ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਸੂਬੇ ਵਿੱਚ ਹਾਲੀਆ ਘਟਨਾਕ੍ਰਮ ਤੋਂ ਨਾਰਾਜ਼ ਮੰਨੇ ਜਾਂਦੇ ਹਨ।
ਦਿਓਲ ਦੀ ਨਿਯੁਕਤੀ ਨੂੰ ਲੈ ਕੇ ਹੰਗਾਮੇ ਦੇ ਵਿਚਕਾਰ ਸਿੱਧੂ ਦਾ ਅਸਤੀਫਾ ਆਇਆ ਹੈ। ਦਿਓਲ, ਜਿਨ੍ਹਾਂ ਨੇ ਆਪਣੇ ਵੱਖ-ਵੱਖ ਹਾਈ-ਪ੍ਰੋਫਾਈਲ ਕੇਸਾਂ ਵਿੱਚ, ਪੰਜਾਬ ਦੇ ਸਾਬਕਾ ਡੀਜੀਪੀ, ਸੁਮੇਧ ਸੈਣੀ ਦੀ ਨੁਮਾਇੰਦਗੀ ਕੀਤੀ ਹੈ, ਨੂੰ ਸੋਮਵਾਰ ਨੂੰ ਇੱਕ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਨਿਯੁਕਤੀ ਦਾ ਬਚਾਅ ਕਰਦਿਆਂ ਕਿਹਾ ਕਿ ਵਿਵਾਦਪੂਰਨ ਕੇਸ ਦਿਓਲ ਦੇ ਪੇਸ਼ੇਵਰ ਫਰਜ਼ਾਂ ਦੌਰਾਨ ਸੀ।
ਸਿੱਧੂ ਦੇ ਅਸਤੀਫੇ ਨੇ ਕਾਂਗਰਸ ਨੂੰ ਬੇਹੱਦ ਮਾੜੀ ਸਥਿਤੀ 'ਚ ਪਹੁੰਚਾ ਦਿੱਤਾ ਹੈ। ਸਿੱਧੂ ਨੂੰ ਜੂਨ ਵਿੱਚ ਸੁਨੀਲ ਜਾਖੜ ਦੀ ਜਗ੍ਹਾ ਕਾਂਗਰਸ ਦੇ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਕਾਂਗਰਸ ਲੀਡਰਸ਼ਿਪ ਸਿੱਧੂ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੇਸ਼ ਕਰਨ ਦੀ ਤਿਆਰੀ ਕਰ ਰਹੀ ਸੀ, ਇਸ ਤੋਂ ਪਹਿਲਾਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅਸਤੀਫਾ ਦੇ ਦਿੱਤਾ ਸੀ।
ਸਿੱਧੂ ਦੇ ਅਸਤੀਫ਼ੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕ ਕਿਹਾ, "ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ... ਉਹ ਇੱਕ ਸਥਿਰ ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।"
I told you so…he is not a stable man and not fit for the border state of punjab.
— Capt.Amarinder Singh (@capt_amarinder) September 28, 2021
ਸਿੱਧੂ ਦਾ ਅਸਤੀਫਾ ਚੰਨੀ ਦੇ ਮੰਤਰੀ ਮੰਡਲ ਦੇ ਨਵੇਂ ਮੰਤਰੀਆਂ ਨੂੰ ਵਿਭਾਗ ਦਿੱਤੇ ਜਾਣ ਦੇ ਕੁਝ ਘੰਟਿਆਂ ਬਾਅਦ ਆਇਆ ਹੈ। ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।