ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਇੱਕ ਨਵਾਂ ਮੋੜ ਆਉਂਦਾ ਵਿਖਾਈ ਦੇ ਰਿਹਾ ਹੈ। ਚਰਚਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ 'ਚੋਂ ਬਗਾਵਤ ਕਰਕੇ ਹੋਰ ਪਾਰਟੀਆਂ ਬਣਾ ਚੁੱਕੇ ਲੀਡਰਾਂ ਸਮੇਤ ਨਵਾਂ ਅਕਾਲੀ ਦਲ ਬਣਾ ਸਕਦੇ ਹਨ। ਇਸ ਦੇ ਨਾਲ ਹੀ ਢੀਂਡਸਾ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਖੁੱਲ੍ਹੀ ਬਗਾਵਤ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਨੂੰ ਖਰਾਬ ਕਰ ਰਹੇ ਹਨ। ਇਸ ਲਈ ਸੁਖਬੀਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਢੀਂਡਸਾ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਵਾਜ਼ ਉਠਾਉਂਦੇ ਰਹਿਣਗੇ ਤੇ ਜੇਕਰ ਉਹ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ।
ਦਰਅਸਲ ਚਰਚਾ ਹੈ ਕਿ ਢੀਂਡਸਾ ਨੇ ਆਪਣੀ ਰਿਹਾਇਸ਼ 'ਤੇ ਮੀਟਿੰਗ ਬੁਲਾਈ ਹੈ। ਇਸ 'ਚ ਢੀਂਡਸਾ ਦੇ ਸਮਰਥਕ ਤੇ ਅਕਾਲੀ ਦਲ (ਬਾਦਲ) ਤੋਂ ਇਲਾਵਾ ਹੋਰ ਅਕਾਲੀ ਦਲਾਂ ਦੇ ਲੀਡਰ ਸ਼ਾਮਲ ਹੋ ਰਹੇ ਹਨ। ਇੰਨਾ ਹੀ ਨਹੀਂ ਇਸ 'ਚ ਅਕਾਲੀ ਦਲ ਬਾਦਲ 'ਚ ਮੌਜੂਦ ਕੁਝ ਹੋਰ ਲੀਡਰ ਵੀ ਢੀਂਡਸਾ ਨਾਲ ਜਾਣ ਲਈ ਤਿਆਰ ਹਨ। ਉਧਰ, ਇਸ ਨਾਲ ਬਾਦਲ ਧੜੇ ਅੰਦਰ ਹਿੱਲਜੁੱਲ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ ਵੱਲੋਂ ਵਰਕਰਾਂ ਨੂੰ ਇਸ ਬੈਠਕ ਦਾ ਬਾਈਕਾਟ ਕਰਨ ਲਈ ਆਖਿਆ ਜਾ ਰਿਹਾ ਹੈ।
ਸੰਗਰੂਰ ਤੋਂ ਅਕਾਲੀ ਲੀਡਰ ਇਕਬਾਲ ਸਿੰਘ ਝੂੰਦਾਂ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਹੈ ਕਿ ਅਕਾਲੀ ਦਲ ਵਿਰੋਧੀ ਗਤਿਵੀਧਿਆਂ ਕਰਨ ਵਾਲੇ ਲੀਡਰਾਂ ਖਿਲਾਫ ਸਖਤ ਕਦਮ ਚੁੱਕੇ ਜਾ ਸਕਦੇ ਹਨ। ਝੂੰਦਾ ਮੁਤਾਬਕ ਢੀਂਡਸਾ ਪਾਰਟੀ ਵਿਰੋਧੀ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਢੀਂਡਸਾ ਨੂੰ ਇਸ ਤਰੀਕੇ ਨਾਲ ਮੀਟਿੰਗ ਬੁਲਾਉਣ ਦਾ ਕੋਈ ਅਧਿਕਾਰ ਨਹੀਂ। ਝੂੰਦਾ ਨੇ ਦੱਸਿਆ ਕਿ ਸੁਖਬੀਰ ਬਾਦਲ ਦੀ ਅਗਵਾਈ ਹੇਠ ਵੀਰਵਾਰ ਨੂੰ ਮੀਟਿੰਗ ਸੱਦੀ ਜਾ ਸਕਦੀ ਹੈ।
ਗੌਰਤਲਬ ਹੈ ਕਿ ਵੱਡੀ ਗਿਣਤੀ 'ਚ ਅਕਾਲੀ ਵਰਕਰ ਢੀਂਡਸਾ ਵੱਲੋਂ ਬੁਲਾਈ ਬੈਠਕ 'ਚ ਸ਼ਾਮਲ ਹੋ ਰਹੇ ਹਨ। ਇੱਥੋਂ ਤੱਕ ਕਿ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਅਕਾਲੀ ਅਗੂਆਂ ਵੱਲੋਂ ਇਨ੍ਹਾਂ ਵਰਕਰਾਂ ਨੂੰ ਇਸ ਮੀਟਿੰਗ ਤੋਂ ਦੂਰ ਰਹਿਣ ਲਈ ਵੀ ਆਖਿਆ ਜਾ ਰਿਹਾ ਹੈ। ਉੱਧਰ ਦੂਸਰੇ ਪਾਸੇ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਅਜਿਹੀ ਕੋਈ ਵੀ ਮੀਟਿੰਗ ਨਹੀਂ ਬੁਲਾਈ ਗਈ। ਉਹ ਲੰਮੇ ਸਮੇਂ ਬਾਅਦ ਸੰਗਰੂਰ ਆਏ ਹਨ ਤੇ ਹਲਕੇ ਦੇ ਵਰਕਰ ਤੇ ਆਗੂ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਸਨ ਜਿਸ ਲਈ ਉਹ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ ਤੇ ਕੋਈ ਵੀ ਉਨ੍ਹਾਂ ਨੂੰ ਵਰਕਰਾਂ ਨਾਲ ਮਿਲਣ ਤੋਂ ਨਹੀਂ ਰੋਕ ਸਕਦਾ, ਫਿਰ ਭਾਵੇਂ ਉਨ੍ਹਾਂ ਖਿਲਾਫ ਜੋ ਮਰਜ਼ੀ ਕਾਰਵਾਈ ਕਰ ਲਈ ਜਾਵੇ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਪਾਰਟੀ ਨਹੀਂ ਛੱਡ ਰਹੇ ਕਿਉਂਕਿ ਉਨ੍ਹਾਂ ਪਾਰਟੀ ਲਈ ਬਹੁਤ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਗੂਆਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਧਮਕੀਆਂ ਦੇਣ ਨਾਲ ਉਨ੍ਹਾਂ ਦਾ ਕੰਮ ਨਹੀਂ ਬਣਨ ਵਾਲਾ, ਵਰਕਰ ਪਹਿਲਾਂ ਹੀ ਪਾਰਟੀ ਤੋਂ ਟੁੱਟ ਚੁੱਕੇ ਹਨ। ਉਹ ਮੁੜ ਤੋਂ ਪਾਰਟੀ ਨੂੰ ਆਪਣੇ ਪੁਰਾਣੇ ਸਿਧਾਂਤਾਂ 'ਤੇ ਖੜ੍ਹਾ ਦੇਖਣਾ ਚਾਹੁੰਦੇ ਹਨ।
ਸ਼੍ਰੋਮਣੀ ਅਕਾਲੀ ਦਲ 'ਚ ਹੋਏਗਾ ਵੱਡਾ ਧਮਾਕਾ! ਸੁਖਬੀਰ ਬਾਦਲ ਚੌਕਸ
ਏਬੀਪੀ ਸਾਂਝਾ
Updated at:
18 Dec 2019 03:51 PM (IST)
ਪੰਜਾਬ ਦੀ ਸਿਆਸਤ 'ਚ ਇੱਕ ਨਵਾਂ ਮੋੜ ਆਉਂਦਾ ਵਿਖਾਈ ਦੇ ਰਿਹਾ ਹੈ। ਚਰਚਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ 'ਚੋਂ ਬਗਾਵਤ ਕਰਕੇ ਹੋਰ ਪਾਰਟੀਆਂ ਬਣਾ ਚੁੱਕੇ ਲੀਡਰਾਂ ਸਮੇਤ ਨਵਾਂ ਅਕਾਲੀ ਦਲ ਬਣਾ ਸਕਦੇ ਹਨ। ਇਸ ਦੇ ਨਾਲ ਹੀ ਢੀਂਡਸਾ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਖੁੱਲ੍ਹੀ ਬਗਾਵਤ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਨੂੰ ਖਰਾਬ ਕਰ ਰਹੇ ਹਨ। ਇਸ ਲਈ ਸੁਖਬੀਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਢੀਂਡਸਾ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਵਾਜ਼ ਉਠਾਉਂਦੇ ਰਹਿਣਗੇ ਤੇ ਜੇਕਰ ਉਹ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ।
- - - - - - - - - Advertisement - - - - - - - - -