Punjab News: AAP ਨੂੰ ਵੱਡਾ ਝਟਕਾ, ਸਾਬਕਾ ਬਲਾਕ ਪ੍ਰਧਾਨ ਕਾਂਗਰਸ 'ਚ ਹੋਏ ਸ਼ਾਮਿਲ, ਤਰਨਤਾਰਨ 'ਚ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ 'ਚ ਕਰਵਾਈ ਐਂਟਰੀ
2027 ਚੋਣਾਂ ਨੂੰ ਲੈ ਕੇ ਬਹੁਤ ਸਾਰੇ ਆਗੂ ਇੱਧਰ ਤੋਂ ਉੱਧਰ ਹੋ ਰਹੇ ਹਨ। ਇਸ ਸਿਲਸਿਲੇ ਦੇ ਚੱਲਦੇ ਆਪ ਨੂੰ ਝਟਕਾ ਲੱਗਿਆ ਹੈ। AAP ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸਿੱਖਿਆ ਬੋਰਡ ਮੈਂਬਰ ਯਾਦਵਿੰਦਰ ਸਿੰਘ ਨੇ ਪਾਰਟੀ ਛੱਡ ਦਿੱਤੀ ਹੈ।

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹਰ ਪਾਰਟੀ ਆਪੋ-ਆਪਣੀ ਪਾਰਟੀ ਦੇ ਵਾਧੇ ਦੇ ਵਿੱਚ ਲੱਗੀ ਹੋਈ ਹੈ। ਜਿਸ ਕਰਕੇ ਨਾਰਾਜ਼ ਆਗੂਆਂ ਨੂੰ ਪਾਰਟੀਆਂ ਦੇ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਉੱਧਰ ਹੁਣ ਆਗੂ ਵੀ ਦੇਖ ਰਹੇ ਨੇ ਕਿ ਕਿਹੜੀ ਪਾਰਟੀ 'ਚ ਸ਼ਾਮਿਲ ਹੋਣਾ ਸਹੀ ਹੈ। ਪੰਜਾਬ ਦੇ ਤਰਨਤਾਰਨ 'ਚ ਆਮ ਆਦਮੀ ਪਾਰਟੀ (AAP) ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸਿੱਖਿਆ ਬੋਰਡ ਮੈਂਬਰ ਯਾਦਵਿੰਦਰ ਸਿੰਘ ਨੇ ਪਾਰਟੀ ਛੱਡ ਦਿੱਤੀ ਹੈ। ਉਹ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਅਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੀ ਹਾਜ਼ਰ ਸਨ।
'ਆਪ' ਤੋਂ ਅੱਕੇ ਪਏ ਪੰਜਾਬੀ- ਪ੍ਰਤਾਪ ਸਿੰਘ ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਇਸ ਮੌਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅੱਜ AAP ਦਾ ਕੋਈ ਵਜੂਦ ਨਹੀਂ ਬਚਿਆ। ਲੋਕ ਇਸ ਦੇ ਚਾਰ ਸਾਲਾਂ ਦੇ ਕੰਮਕਾਜ ਤੋਂ ਤੰਗ ਆ ਚੁੱਕੇ ਹਨ।
ਉਹਨਾਂ ਨੇ ਅੱਗੇ ਕਿਹਾ ਕਿ ਜਿਹੜੇ ਲੋਕ ਕਹਿੰਦੇ ਸਨ ਕਿ ਉਹਨਾਂ ਦੀ ਸਰਕਾਰ “ਸੱਥ” (ਜ਼ਮੀਨੀ ਪੱਧਰ) ਤੋਂ ਚਲੂਗੀ, ਅੱਜ ਉਹ ਖੁਦ “ਸੱਥ” ਤੋਂ ਗਾਇਬ ਹਨ। ਜਿਹੜੇ ਲੋਕ ਕਹਿੰਦੇ ਸਨ ਕਿ ਵਰਕਰਾਂ ਨੂੰ ਮੌਕਾ ਦਿੱਤਾ ਜਾਵੇਗਾ, ਉਹਨਾਂ ਨੂੰ ਹੁਣ ਉਮੀਦਵਾਰ ਹੀ ਨਹੀਂ ਮਿਲ ਰਹੇ ਅਤੇ ਦੂਜੀਆਂ ਪਾਰਟੀਆਂ ਦੇ ਲੋਕਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ।
ਉਹਨਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇ ਪੰਜਾਬ ਦੇ ਹਾਲਾਤ ਇਸੇ ਤਰ੍ਹਾਂ ਅਸਥਿਰ ਰਹੇ, ਤਾਂ ਕੇਂਦਰ ਦੀ ਭਾਜਪਾ ਸਰਕਾਰ ਇੱਥੇ ਰਾਜਪਾਲ ਸ਼ਾਸਨ ਲਾਗੂ ਕਰ ਸਕਦੀ ਹੈ, ਜਿਸ ਨਾਲ ਸੂਬੇ ਨੂੰ ਫਿਰ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















