ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡਾ ਝੱਟਕਾ ਦਿੱਤਾ ਹੈ। ਜਸਟਿਸ ਸੰਜੇ ਕੁਮਾਰ ਨੇ ਆਪ ਨੇਤਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਸੰਜੇ ਸਿੰਘ ਨੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਨਹਾਨੀ ਕੇਸ ਰੱਦ ਕਰਨ ਦੀ ਬੇਨਤੀ ਕੀਤੀ ਸੀ। ਇਸ ਦੇ ਨਾਲ ਹੀ ਇਸ ਮਾਮਲੇ 'ਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਅਦਾਲਤ ਨੇ ਸੰਜੇ ਸਿੰਘ ਦੀ ਇਸ ਅਪੀਲ ਨੂੰ ਵੀ ਰੱਦ ਕਰ ਦਿੱਤਾ ਹੈ।
ਅਦਾਲਤ ਨੇ ਸੰਜੇ ਸਿੰਘ ਦੀਆਂ ਦੋਨੋਂ ਪਟੀਸ਼ਨਾਂ ਰੱਦ ਕਰਦੇ ਹੋਏ ਕਿਹਾ ਲੁਧਿਆਣਾ ਦੀ ਹੇਠਲੀ ਅਦਾਲਤ ਵੱਲੋਂ ਮਜੀਠੀਆ ਦੀ ਸ਼ਿਕਾਇਤ ‘ਤੇ ਸ਼ੁਰੂ ਕੀਤਾ ਕੇਸ ਬਿਲਕੁਲ ਸਹੀ ਹੈ। ਇਸ ਦੇ ਤਹਿਤ ਸੰਜੇ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਸੀ। ਹਾਈ ਕੋਰਟ ਨੇ ਪਿਛਲੇ ਸਾਲ ਇਸ ਕੇਸ ਦੀ ਸੁਣਵਾਈ ਤੇ ਲਾਈ ਗਈ ਰੋਕ ਨੂੰ ਹਟਾਉਣ ਦੇ ਵੀ ਆਦੇਸ਼ ਜਾਰੀ ਕੀਤੇ ਹਨ।
ਦੱਸ ਦੇਈਏ ਕੇ ਸੰਜੇ ਸਿੰਘ ਨੇ ਸਾਲ 2015 'ਚ ਮੋਗਾ ਵਿੱਚ ਹੋਈ ਇੱਕ ਰੈਲੀ ਦੌਰਾਨ ਬਿਕਰਮ ਮਜੀਠਿਆ ਦੇ ਖਿਲਾਫ ਨਸ਼ਾ ਤਸਕਰੀ ਦੇ ਇਲਜ਼ਾਮ ਲਾਏ ਸੀ ਜਿਸ ਮਗਰੋਂ ਮਜੀਠੀਆ ਨੇ ਸੰਜੇ ਸਿੰਘ ਖਿਲਾਫ ਲੁਧਿਆਣਾ ਦੀ ਕੋਰਟ ਵਿੱਚ 2016 ਨੂੰ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਕੇਸ ਲੁਧਿਆਣਾ ਦੀ ਕੋਰਟ 'ਚ ਚੱਲ ਰਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ ਸਾਲ 2016 ਵਿੱਚ ਸੰਮਨ ਜਾਰੀ ਕੀਤਾ ਸੀ। ਸੰਜੇ ਸਿੰਘ ਨੇ ਸੰਮਨ ਦੇ ਆਦੇਸ਼ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਤੇ ਕਿਹਾ ਸੀ ਕਿ ਸੰਮਨ ਕਰਨ ਦੇ ਇਹ ਹੁਕਮ ਨਿਰਧਾਰਤ ਧਾਰਾਵਾਂ ਤਹਿਤ ਜਾਰੀ ਨਹੀਂ ਕੀਤੇ ਗਏ ਹਨ।
ਸੰਜੇ ਸਿੰਘ ਨੇ ਅਪੀਲ ਕੀਤੀ ਸੀ ਕਿ ਇਸ ਕੇਸ ਵਿੱਚ, ਸੰਮਨ ਦੇ ਆਦੇਸ਼ ਤੇ ਉਨ੍ਹਾਂ ਵਿਰੁੱਧ ਦਰਜ ਕੀਤੀ ਸ਼ਿਕਾਇਤ ਨੂੰ ਰੱਦ ਕੀਤਾ ਜਾਣੀ ਚਾਹੀਦੀ ਹੈ। ਹਾਈ ਕੋਰਟ ਨੇ ਪਿਛਲੇ ਸਾਲ ਸੰਮਨ ਦੇ ਆਦੇਸ਼ਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸਾਰੀਆਂ ਪਾਰਟੀਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਿਛਲੇ ਮਹੀਨੇ ਇਨ੍ਹਾਂ ਦੋਵਾਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵੀਰਵਾਰ ਨੂੰ ਹਾਈ ਕੋਰਟ ਨੇ ਸੰਜੇ ਸਿੰਘ ਦੀਆਂ ਦੋਵੇਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ।
ਮਜੀਠੀਆ ਮਾਨਹਾਨੀ ਕੇਸ 'ਚ 'ਆਪ' ਲੀਡਰ ਸੰਜੇ ਸਿੰਘ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ
ਏਬੀਪੀ ਸਾਂਝਾ
Updated at:
04 Dec 2020 10:32 AM (IST)
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡਾ ਝੱਟਕਾ ਦਿੱਤਾ ਹੈ। ਜਸਟਿਸ ਸੰਜੇ ਕੁਮਾਰ ਨੇ ਆਪ ਨੇਤਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
- - - - - - - - - Advertisement - - - - - - - - -