(Source: ECI/ABP News)
Punjab Politics: ਮੋਦੀ ਦੀ ਰੈਲੀ ਤੋਂ ਪਹਿਲਾਂ ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ ! ਟਕਸਾਲੀ ਲੀਡਰ ਆਪ ‘ਚ ਹੋਇਆ ਸ਼ਾਮਲ
ਨੰਨੂ ਦੀ ਫ਼ਿਰੋਜ਼ਪੁਰ ਵਿੱਚ ਚੰਗੀ ਪਕੜ ਹੈ। ਉਨ੍ਹਾਂ ਨੂੰ ਭਾਜਪਾ ਦੇ ਕੱਟੜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਹ 2002 ਅਤੇ 2007 ਵਿੱਚ ਭਾਜਪਾ ਦੇ ਵਿਧਾਇਕ ਰਹਿ ਚੁੱਕੇ ਹਨ। ਜਦਕਿ ਉਨ੍ਹਾਂ ਦੇ ਪਿਤਾ ਵੀ ਇਸ ਸੀਟ ਤੋਂ ਪੰਜ ਵਾਰ ਚੋਣ ਜਿੱਤ ਚੁੱਕੇ ਹਨ।
![Punjab Politics: ਮੋਦੀ ਦੀ ਰੈਲੀ ਤੋਂ ਪਹਿਲਾਂ ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ ! ਟਕਸਾਲੀ ਲੀਡਰ ਆਪ ‘ਚ ਹੋਇਆ ਸ਼ਾਮਲ Big blow to BJP in Punjab before Modis rally Traditional leader joined himself Punjab Politics: ਮੋਦੀ ਦੀ ਰੈਲੀ ਤੋਂ ਪਹਿਲਾਂ ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ ! ਟਕਸਾਲੀ ਲੀਡਰ ਆਪ ‘ਚ ਹੋਇਆ ਸ਼ਾਮਲ](https://feeds.abplive.com/onecms/images/uploaded-images/2024/05/21/c4247fd79d38de31a3ab77c24fb3ea2b1716281929534674_original.png?impolicy=abp_cdn&imwidth=1200&height=675)
Punjab Politics: ਪੰਜਾਬ ਭਾਜਪਾ ਨੂੰ ਫ਼ਿਰੋਜ਼ਪੁਰ ਵਿੱਚ ਵੱਡਾ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ 'ਆਪ' 'ਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਉਹ ਕਿਸਾਨ ਅੰਦੋਲਨ ਦੌਰਾਨ ਪਾਰਟੀ ਛੱਡ ਚੁੱਕੇ ਸਨ ਪਰ 2022 ਵਿੱਚ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ। ਸੁਖਪਾਲ ਸਿੰਘ ਵਿਧਾਨ ਸਭਾ ਚੋਣਾਂ ਦੇ ਸਮੇਂ ਭਾਜਪਾ ਵਿੱਚ ਸਨ। ਉਹ ਦੋ ਵਾਰ ਇਲਾਕੇ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਹਨ।
ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਫਿਰੋਜ਼ਪੁਰ ਹਲਕੇ 'ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ, ਭਾਜਪਾ ਨੂੰ ਲੱਗਿਆ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪਾਰਟੀ ‘ਚ ਸਵਾਗਤ..
ਫਿਰੋਜ਼ਪੁਰ ਹਲਕੇ 'ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ
— AAP Punjab (@AAPPunjab) May 21, 2024
ਭਾਜਪਾ ਨੂੰ ਲੱਗਿਆ ਵੱਡਾ ਝਟਕਾ
CM @BhagwantMann ਜੀ ਦੀ ਅਗਵਾਈ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
ਪਾਰਟੀ ‘ਚ ਸਵਾਗਤ.. pic.twitter.com/zv7CdVurQm
ਨੰਨੂ ਦੀ ਫ਼ਿਰੋਜ਼ਪੁਰ ਵਿੱਚ ਚੰਗੀ ਪਕੜ ਹੈ। ਉਨ੍ਹਾਂ ਨੂੰ ਭਾਜਪਾ ਦੇ ਕੱਟੜ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਹ 2002 ਅਤੇ 2007 ਵਿੱਚ ਭਾਜਪਾ ਦੇ ਵਿਧਾਇਕ ਰਹਿ ਚੁੱਕੇ ਹਨ। ਜਦਕਿ ਉਨ੍ਹਾਂ ਦੇ ਪਿਤਾ ਵੀ ਇਸ ਸੀਟ ਤੋਂ ਪੰਜ ਵਾਰ ਚੋਣ ਜਿੱਤ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਇਸ ਤਰ੍ਹਾਂ ਪਾਰਟੀ ਛੱਡਣਾ ਪਾਰਟੀ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਇਸ ਸੀਟ 'ਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਸਨ। ਇਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)