ਪੜਚੋਲ ਕਰੋ

ਪੰਜਾਬ 'ਚ ਬੀਜੇਪੀ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਪਾਰਟੀ ਛੱਡ ਕਿਸਾਨਾਂ ਨਾਲ ਡਟੇ

ਪੰਜਾਬ ਵਿੱਤ ਖੇਤੀ ਕਾਨੂੰਨਾਂ ਕਰਕੇ ਬੀਜੇਪੀ ਨੂੰ ਵੱਡੀ ਢਾਅ ਲੱਗ ਰਹੀ ਹੈ। ਬੇਸ਼ੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਸਹੀ ਸਾਬਤ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਪਰ ਲੋਕ ਮੰਨਣ ਲਈ ਤਿਆਰ ਨਹੀਂ।

ਚੰਡੀਗੜ੍ਹ: ਪੰਜਾਬ ਵਿੱਤ ਖੇਤੀ ਕਾਨੂੰਨਾਂ ਕਰਕੇ ਬੀਜੇਪੀ ਨੂੰ ਵੱਡੀ ਢਾਅ ਲੱਗ ਰਹੀ ਹੈ। ਬੇਸ਼ੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਸਹੀ ਸਾਬਤ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਪਰ ਲੋਕ ਮੰਨਣ ਲਈ ਤਿਆਰ ਨਹੀਂ। ਹੁਣ ਹਾਲ ਇਹ ਹੈ ਕਿ ਬੀਜੇਪੀ ਵਿੱਚ ਸ਼ਾਮਲ ਕਿਸਾਨਾਂ ਦਾ ਵੀ ਦਮ ਘੁਟਣਾ ਸ਼ੁਰੂ ਹੋ ਗਿਆ ਹੈ। ਇਸ ਲਈ ਉਹ ਲਗਾਤਾਰ ਪਾਰਟੀ ਛੱਡ ਰਹੇ ਹਨ। ਬੀਜੇਪੀ ਨੂੰ ਐਤਵਾਰ ਫਿਰੋਜ਼ਪੁਰ ਵਿੱਚ ਵੱਡਾ ਝਟਕਾ ਲੱਗਾ। ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਤਿੰਨ ਦਰਜਨ ਭਾਜਪਾ ਅਹੁਦੇਦਾਰਾਂ ਨੇ ਪਾਰਟੀ ਤੋਂ ਕਿਨਾਰਾ ਕਰ ਲਿਆ। ਫ਼ਿਰੋਜ਼ਪੁਰ ਪ੍ਰੈੱਸ ਕਲੱਬ ਵਿੱਚ ਹਾਜ਼ਰ ਹੋਏ ਭਾਜਪਾ ਆਗੂਆਂ ਨੇ ਨਵੇਂ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ ਤੇ ਆਖਿਆ ਕਿ ਉਹ ਹਰ ਪੱਖੋਂ ਕਿਸਾਨਾਂ ਦੇ ਨਾਲ ਹਨ। ਪਾਰਟੀ ਛੱਡਣ ਵਾਲੇ ਅਹੁਦੇਦਾਰਾਂ ਵਿੱਚ ਬਲਾਕ ਸਮਿਤੀ ਦੇ ਸਾਬਕਾ ਚੇਅਰਮੈਨ ਬਲਵੰਤ ਸਿੰਘ ਰੱਖੜੀ, ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਪੱਪੂ, ਜਸਪਾਲ ਸਿੰਘ ਜਿੰਮੀ ਸੰਧੂ, ਕੌਂਸਲਰ ਸੁਖਵਿੰਦਰ ਸਿੰਘ ਸੁੱਖਾ, ਕਿਸਾਨ ਮੋਰਚਾ ਦੇ ਸਾਬਕਾ ਪ੍ਰਧਾਨ ਗੁਰਭੇਜ ਸਿੰਘ ਬਹਾਦਰਵਾਲਾ, ਕਿਸਾਨ ਮੋਰਚਾ ਦੇ ਸਾਬਕਾ ਸਕੱਤਰ ਸਰਪੰਚ ਹਰਜਿੰਦਰ ਸਿੰਘ ਅਤੇ ਯੁਵਾ ਮੋਰਚਾ ਦੇ ਸਾਬਕਾ ਵਾਈਸ ਪ੍ਰਧਾਨ ਤੇ ਪਿੰਡ ਟੱਲੀ ਦੇ ਸਾਬਕਾ ਸਰਪੰਚ ਬਖ਼ਸ਼ੀਸ਼ ਸਿੰਘ ਆਦਿ ਸ਼ਾਮਲ ਹਨ। ਭਾਜਪਾ ਆਗੂ ਬਲਵਿੰਦਰ ਸਿੰਘ ਨੇ ਆਖਿਆ ਕਿ ਉਹ 1997 ਤੋਂ ਇਸ ਪਾਰਟੀ ਨਾਲ ਜੁੜੇ ਹੋਏ ਹਨ ਤੇ ਹੁਣ ਤਕ ਹੋਈਆਂ ਸਾਰੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਦਿਲੋਂ ਮਦਦ ਕੀਤੀ ਹੈ ਪਰ ਹੁਣ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪਾਰਟੀ ਛੱਡ ਰਹੇ ਹਨ। ਜਿੰਮੀ ਸੰਧੂ ਨੇ ਕਿਹਾ, ‘ਮੈਂ ਪਾਰਟੀ ਵਰਕਰ ਹੋਣ ਤੋਂ ਪਹਿਲਾਂ ਕਿਸਾਨ ਦਾ ਪੁੱਤ ਹਾਂ। ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।’ ਉਨ੍ਹਾਂ ਕਿਹਾ ਕਿ ਉਹ ਪਿਛਲੇ ਵੀਹ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ ਤੇ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ ਹੈ। ਅੱਜ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਰਕੇ ਭਰੇ ਮਨ ਨਾਲ ਪਾਰਟੀ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਿਸਾਨ ਅੰਦੋਲਨ ਵਿੱਚ ਹੁਣ ਤਕ ਕਈ ਕਿਸਾਨ ਸ਼ਹਾਦਤ ਦੇ ਚੁੱਕੇ ਹਨ ਪਰ ਕੇਂਦਰ ਸਰਕਾਰ ਦੇ ਕੰਨ ’ਤੇ ਜੂੰ ਸਰਕਦੀ ਨਜ਼ਰ ਨਹੀਂ ਆ ਰਹੀ। ਇਸੇ ਤਰ੍ਹਾਂ ਆਗੂ ਬਲਵੰਤ ਸਿੰਘ ਨੇ ਵੀ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਚੀਜ਼ ਦੀ ਕਿਸਾਨ ਮੰਗ ਹੀ ਨਹੀਂ ਕਰ ਰਹੇ, ਕੇਂਦਰ ਸਰਕਾਰ ਵੱਲੋਂ ਉਹ ਧੱਕੇ ਨਾਲ ਕਿਸਾਨਾਂ ’ਤੇ ਥੋਪੀ ਜਾ ਰਹੀ ਹੈ। ਇਸੇ ਤਰ੍ਹਾਂ ਬਾਕੀ ਆਗੂਆਂ ਨੇ ਵੀ ਕਿਸਾਨਾਂ ਦਾ ਸਮਰਥਨ ਕਰਦਿਆਂ ਭਾਜਪਾ ਨੂੰ ਅਲਵਿਦਾ ਆਖੀ ਤੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਉਹ ਛੇਤੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲKisan Andolan | Shambu Border 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ | Dallewal | abp sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget