ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ! ਲਗਭਗ 100 ਪਰਿਵਾਰ 'ਆਪ' 'ਚ ਹੋਏ ਸ਼ਾਮਿਲ
ਇਸ ਸਮੇਂ ਹਰ ਪਾਰਟੀ ਦਾ ਨਿਸ਼ਾਨਾ 2027 ਦੀਆਂ ਚੋਣਾਂ ਹਨ।ਇਸ ਲਈ ਹਰ ਪਾਰਟੀ ਆਪਣੇ ਆਪ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨਾ ਚਾਹੁੰਦੀ ਹੈ। ਇਸ ਸਿਲਸਿਲੇ ਦੇ ਚੱਲਦੇ ਮੋਗਾ ਦੇ ਵਾਰਡ ਨੰਬਰ 25 ਦੇ ਲਗਭਗ 100 ਪਰਿਵਾਰਾਂ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮੋਗਾ ਦੇ ਵਾਰਡ ਨੰਬਰ 25 ਦੇ ਲਗਭਗ 100 ਪਰਿਵਾਰਾਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਅਤੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਇਹ ਸ਼ਾਮਿਲ ਕਰਨ ਸਮਾਗਮ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ 'ਚ ਹੋਇਆ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਸਰੋਪਾ ਪਾ ਕੇ ਪਾਰਟੀ 'ਚ ਸਨਮਾਨਤ ਤਰੀਕੇ ਨਾਲ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਕਰਕੇ ਹਰ ਵਰਗ ਦਾ ਭਰੋਸਾ ਪਾਰਟੀ ਵੱਲ ਵਧ ਰਿਹਾ ਹੈ। ਇਹ ਪਰਿਵਾਰ ਵੀ ਪਾਰਟੀ ਦੀ ਨੀਤੀਆਂ ਅਤੇ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਸੱਚੀ ਲੋਕਸੇਵਾ ਲਈ 'ਆਪ' ਦੇ ਪੱਖ 'ਚ ਆਏ ਹਨ।
ਆਪ ਪਾਰਟੀ ਵੱਲੋਂ ਸ਼ਾਮਿਲ ਹੋਏ ਲੋਕਾਂ ਦਾ ਕੀਤਾ ਗਿਆ ਨਿੱਘਾ ਸਵਾਗਤ
ਇਸ ਮੌਕੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 25 ਦੇ ਲਗਭਗ 100 ਪਰਿਵਾਰਾਂ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਾਡੇ ਪਰਿਵਾਰ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ, ਜਿਸ ਲਈ ਉਹ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਹੈ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਜਿਨ੍ਹਾਂ ਅਧੂਰੇ ਕੰਮਾਂ ਬਾਰੇ ਉਕਤ ਪਰਿਵਾਰਾਂ ਨੇ ਜਾਣਕਾਰੀ ਦਿੱਤੀ ਹੈ, ਉਹਨਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਵਿਧਾਇਕਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤਾਂ ਲਈ ਕੰਮ ਕਰਦੀ ਰਹੇਗੀ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਦੂਰ ਅੰਦੇਸੀ ਸੋਚ ਸਦਕਾ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅੱਜ ਵਾਰਡ ਨੰਬਰ 25 ਦੇ ਵਸਨੀਕ ਸਤਨਾਮ ਸਿੰਘ ਲਾਲੀ,ਰੋਬਿਨ ਕੁਮਾਰ,ਵਿੱਕੀ,ਅਵਤਾਰ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਮਿਲਾਪ ਸਿੰਘ ਯੂਥ ਆਗੂ ਦੇ ਸਹਿਯੋਗ ਸਦਕਾ ਆਮ… pic.twitter.com/SvXOvLgNCP
— Dr Amandeep Kaur Arora (@DrAmanaap) August 4, 2025
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















