Punjab News: ਪੰਜਾਬ ਵਿੱਚ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪਿਆਕੜਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਆਬਕਾਰੀ ਵਿਭਾਗ ਨੇ ਸ਼ਹਿਰ ਦੀਆਂ 16 ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਇਨ੍ਹਾਂ ਦੁਕਾਨਾਂ ਦੀ ਲਾਇਸੈਂਸ ਫੀਸ ਦਾ ਭੁਗਤਾਨ ਨਾ ਕਰਨ ਕਾਰਨ ਦਿੱਤਾ ਗਿਆ ਹੈ। ਇਹ ਸ਼ਰਾਬ ਦੀਆਂ ਦੁਕਾਨਾਂ ਪੰਜਾਬ ਦੇ ਇੱਕ ਸ਼ਰਾਬ ਕਾਰੋਬਾਰੀ ਦੇ ਪਰਿਵਾਰ ਨਾਲ ਸਬੰਧਤ ਦੱਸੀਆਂ ਜਾਂਦੀਆਂ ਸਨ, ਪਰ ਇਨ੍ਹਾਂ ਸ਼ਰਾਬ ਦੀਆਂ ਦੁਕਾਨਾਂ ਦੀ ਲਾਇਸੈਂਸ ਫੀਸ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ।
ਇਸ ਕਾਰਨ, ਆਬਕਾਰੀ ਵਿਭਾਗ ਨੇ ਸੋਮਵਾਰ ਦੇਰ ਸ਼ਾਮ ਇਨ੍ਹਾਂ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਆਬਕਾਰੀ ਵਿਭਾਗ ਦੇ ਅਨੁਸਾਰ, ਲਾਇਸੈਂਸ ਫੀਸ ਦਾ ਭੁਗਤਾਨ ਨਾ ਕਰਨ ਵਾਲੀਆਂ ਇਨ੍ਹਾਂ ਫਰਮਾਂ ਨੂੰ ਬਲੈਕਲਿਸਟ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਫਰਮਾਂ ਨੂੰ ਟੈਂਡਰ ਪ੍ਰਕਿਰਿਆ ਵਿੱਚ ਸ਼ਾਮਲ ਨਾ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।