ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਹੁਣ ਬੇਅਦਬੀ ਮਾਮਲੇ 'ਚ ਚੱਲੇਗਾ ਕੇਸ, ਹਾਈਕੋਰਟ ਦੀ ਲਾਈ ਰੋਕ ਹਟਾਈ, ਜਾਣੋ ਮਾਮਲਾ
ਮਾਰਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਾ ਦਿੱਤੀ ਸੀ।
Punjab News: ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਮਾਰਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਾ ਦਿੱਤੀ ਸੀ।
ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ/ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਲਿਆ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਦੇ ਅੱਜ ਦੇ ਹੁਕਮਾਂ ਤੋਂ ਬਾਅਦ ਹੁਣ ਰਾਮ ਰਹੀਮ ਖਿਲਾਫ ਹੇਠਲੀ ਅਦਾਲਤ 'ਚ ਸੁਣਵਾਈ ਸ਼ੁਰੂ ਹੋ ਸਕਦੀ ਹੈ।
ਜ਼ਿਕਰ ਕਰ ਦਈਏ ਕਿ ਕਰੀਬ 7 ਮਹੀਨੇ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਜ਼ਿਲ੍ਹੇ 'ਚ ਹੋਏ ਬੇਅਦਬੀ ਮਾਮਲੇ ਦੀ ਚੱਲ ਰਹੀ ਸੁਣਵਾਈ 'ਤੇ ਰੋਕ ਲਗਾ ਦਿੱਤੀ ਸੀ। ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਬੇਅਦਬੀ ਮਾਮਲੇ ਵਿੱਚ ਦਰਜ ਕੀਤੇ ਗਏ ਤਿੰਨੋਂ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਉਸ ਸਮੇਂ ਰਾਮ ਰਹੀਮ ਨੇ ਕਿਹਾ ਸੀ ਕਿ ਉਸ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ, ਅਜਿਹੇ ਵਿੱਚ ਸਰਕਾਰ ਨੇ ਬੇਅਦਬੀ ਕਾਂਡ ਨਾਲ ਸਬੰਧਤ ਐਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।