(Source: ECI | ABP NEWS)
Punjab News: ਪੰਜਾਬ ਭਾਜਪਾ ਨੂੰ ਵੱਡਾ ਝਟਕਾ! BJP ਦੇ ਸਾਬਕਾ ਸਰਕਲ ਪ੍ਰਧਾਨ ਨੇ ਸ਼੍ਰੋਮਣੀ ਅਕਾਲੀ ਦਲ ਦਾ ਫੜ੍ਹਿਆ ਪੱਲਾ
ਅਜਿਹੇ 'ਚ ਆਗੂ ਵੀ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾ ਰਹੇ ਹਨ। ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਵੱਲੋਂ 27 ਅਕਤੂਬਰ ਨੂੰ ਵੱਡੇ ਪੱਧਰ ਦੇ ਵਿੱਚ ਲੋਕਾਂ ਨੂੰ ਪਾਰਟੀ ਦੇ ਵਿੱਚ ਸ਼ਾਮਿਲ ਕੀਤਾ ਗਿਆ।

ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਜਿਸ ਕਰਕੇ ਹਰ ਪਾਰਟੀ ਆਪਣੇ ਆਪ ਨੂੰ ਮਜ਼ਬੂਤ ਕਰ ਰਹੀ ਹੈ। ਅਜਿਹੇ 'ਚ ਆਗੂ ਵੀ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਜਾ ਰਹੇ ਹਨ। ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਵੱਲੋਂ 27 ਅਕਤੂਬਰ ਨੂੰ ਵੱਡੇ ਪੱਧਰ ਦੇ ਵਿੱਚ ਲੋਕਾਂ ਨੂੰ ਪਾਰਟੀ ਦੇ ਵਿੱਚ ਸ਼ਾਮਿਲ ਕੀਤਾ ਗਿਆ। ਉਨ੍ਹਾਂ ਨੇ ਬੀਜੇਪੀ ਦੇ ਸਾਬਕਾ ਸਰਕਲ ਪ੍ਰਧਾਨ ਗਗਨਦੀਪ ਸਿੰਘ ਥਰੂ ਦੀ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਐਂਟਰੀ ਕਰਵਾਈ ਗਈ।
ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- 'ਹਲਕਾ ਤਰਨਤਾਰਨ ਦੇ ਬੀਜੇਪੀ ਦੇ ਸਾਬਕਾ ਸਰਕਲ ਪ੍ਰਧਾਨ ਸ. ਗਗਨਦੀਪ ਸਿੰਘ ਥਰੂ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਫੈਸਲਾ ਕੀਤਾ। ਥਰੂ ਜੀ ਦਾ ਬਹੁਤ ਬਹੁਤ ਧੰਨਵਾਦ। ਥਰੂ ਜੀ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।''
ਇਸ ਤੋਂ ਇਲਾਵਾ ਹਲਕਾ ਤਰਨਤਾਰਨ ਦੇ ਵਾਰਡ ਨੰਬਰ 22 ਤੋਂ ਬੀਬੀ ਮੰਨੂ ਸੱਭਰਵਾਲ ਧਰਮਪਤਨੀ ਸ੍ਰੀ ਸੁਧੀਰ ਸੱਭਰਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਫੈਸਲਾ ਕੀਤਾ। ਹਲਕਾ ਤਰਨਤਾਰਨ ਦੇ ਪਿੰਡ ਨੂਰ ਦੀ ਤੋਂ ਬੀਜੇਪੀ ਦੀ ਸੀਨੀਅਰ ਆਗੂ ਬੀਬੀ ਰਾਜ ਕੌਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਬੀਬਾ ਗੁਰਪ੍ਰੀਤ ਕੌਰ ਵੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















