ਨਵੀਂ ਦਿੱਲੀ: ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ NGT ਭਾਵ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੋਂ ਵੱਡਾ ਝਟਕਾ ਲੱਗਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ 'ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਹੈ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਣ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦਾ ਹੁਕਮ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।
ਰਾਜਸਥਾਨ ਨੂੰ 3 ਹਜ਼ਾਰ ਦਾ ਜੁਰਮਾਨਾ ਕੀਤਾ ਗਿਆ
ਐਨਜੀਟੀ ਨੇ ਪਿਛਲੇ ਹਫ਼ਤੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 3,000 ਕਰੋੜ ਰੁਪਏ ਅਦਾ ਕਰਨ ਦਾ ਹੁਕਮ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿੱਚ ਯੋਗਦਾਨ ਅਤੇ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿੱਚ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲੀ ਵੀ ਸ਼ਾਮਲ ਸਨ।
ਯੂਪੀ ਸਰਕਾਰ ਨੂੰ 100 ਕਰੋੜ ਦਾ ਲਾਇਆ ਗਿਆ ਜੁਰਮਾਨਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ NGT ਭਾਵ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪ੍ਰਤਾਪਗੜ੍ਹ, ਰਾਏਬਰੇਲੀ ਅਤੇ ਜੌਨਪੁਰ ਜ਼ਿਲ੍ਹਿਆਂ ਵਿੱਚ ਤਰਲ ਰਹਿੰਦ-ਖੂੰਹਦ ਦੇ ਨਾਕਾਫ਼ੀ ਪ੍ਰਬੰਧਨ ਲਈ 100 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀ ਰਿਪੋਰਟ ਅਨੁਸਾਰ ਬਾਇਓ-ਰੀਮੀਡੀਏਸ਼ਨ ਨਾਲ ਪ੍ਰਦੂਸ਼ਣ ਦਾ ਪੱਧਰ ਘੱਟ ਨਹੀਂ ਹੋਇਆ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੈਲ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ
IND vs AUS 2nd T20: ਭਾਰਤੀ ਟੀਮ ਲਈ ਅੱਜ ਆਰ-ਪਾਰ ਦੀ ਲੜਾਈ, ਸਟੇਡੀਅਮ ਦਾ ਹੈ ਵੱਖਰਾ ਰਿਕਾਰਡ
Mother Dairy: ਫਿਰ ਵਧਣਗੀਆਂ ਮਦਰ ਡੇਅਰੀ ਦੇ ਦੁੱਧ ਦੀਆਂ ਕੀਮਤਾਂ, ਗਾਹਕਾਂ ਨੂੰ ਲਗੇਗਾ ਝਟਕਾ, ਕੰਪਨੀ ਨੇ ਦਿੱਤੇ ਸੰਕੇਤ