ਪੜਚੋਲ ਕਰੋ

Punjab News: ਰਣਜੀਤ ਸਿੰਘ ਐਨਕਾਊਂਟਰ 'ਤੇ ਪੰਜਾਬ ਪੁਲਿਸ ਨੂੰ ਹਾਈਕੋਰਟ ਦਾ ਝਟਕਾ!

Punjab News: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਵੱਡਾ ਝਟਕਾ ਦਿੱਤਾ ਹੈ।

Punjab News: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੇ ਇਲਜ਼ਾਮ ਵਿੱਚ ਕਾਬੂ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਦਾ ਨੋਟਿਸ ਲਿਆ ਹੈ। ਹਾਈ ਕੋਰਟ ਨੇ ਇਸ ਮਾਮਲੇ 'ਤੇ ਪੰਜਾਬ ਦੇ ਡੀਜੀਪੀ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣਾ ਜਵਾਬ ਦੇਣਾ ਹੋਵੇਗਾ। ਸੂਤਰਾਂ ਅਨੁਸਾਰ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। 

ਯਾਦ ਰਹੇ ਪਰਿਵਾਰ ਇਸ ਐਨਕਾਊਂਟਰ ਉਪਰ ਸਵਾਲ ਉਠਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਲੋਕ ਪੰਜਾਬ ਸਰਕਾਰ ਉਪਰ ਵੀ ਸਵਾਲ ਉਠਾ ਰਹੇ ਹਨ। ਮਨੱਖੀ ਅਧਿਕਾਰ ਕਾਰਕੁਨਾਂ ਮੁਤਾਬਕ ਸੂਬੇ ਅੰਦਰ ਪੁਲਿਸ ਲਗਾਤਾਰ ਐਨਕਾਊਂਟਰ ਕਰ ਰਹੀ ਹੈ ਪਰ ਸਰਕਾਰ ਇਸ ਦਾ ਕੋਈ ਨੋਟਿਸ ਨਹੀਂ ਲੈ ਰਹੀ। ਇਸ ਗੁੱਸੇ ਕਰਕੇ ਹੀ ਨੌਜਵਾਨ ਰਣਜੀਤ ਸਿੰਘ ਦਾ ਅਜੇ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। 

ਰਿਪੋਰਟਾਂ ਅਨੁਸਾਰ ਇਹ ਕੇਸ ਅੱਜ ਦੁਪਹਿਰ 2 ਵਜੇ ਲਈ ਤੈਅ ਕੀਤਾ ਗਿਆ ਹੈ। ਗੈਂਗਸਟਰ ਲਾਰੈਂਸ ਦੇ ਜੇਲ੍ਹ ਇੰਟਰਵਿਊ ਕੇਸ ਦੀ ਸੁਣਵਾਈ ਵੀ ਇਸੇ ਸਮੇਂ ਦੌਰਾਨ ਹੋਵੇਗੀ। ਅਦਾਲਤ ਨੇ ਡੀਜੀਪੀ ਗੌਰਵ ਨੂੰ ਆਪਣਾ ਜਵਾਬ ਤਿਆਰ ਰੱਖਣ ਦੇ ਹੁਕਮ ਦਿੱਤੇ ਹਨ। ਇਹ ਦੂਜਾ ਮਾਮਲਾ ਹੈ ਜਿਸ ਵਿੱਚ ਅਦਾਲਤ ਨੇ ਨੋਟਿਸ ਲਿਆ ਹੈ। ਇਸ ਤੋਂ ਪਹਿਲਾਂ, ਅਦਾਲਤ ਨੇ ਮੋਹਾਲੀ ਵਿੱਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਦਾ ਵੀ ਨੋਟਿਸ ਲਿਆ ਸੀ।

ਦੱਸ ਦਈਏ ਕਿ 22 ਫਰਵਰੀ ਨੂੰ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੁਲਿਸ ਚੌਕੀ 'ਤੇ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਾਰੇ ਗਏ ਮੁਲਾਜ਼ਮਾਂ ਵਿੱਚ ਏਐਸਆਈ ਗੁਰਨਾਮ ਸਿੰਘ ਤੇ ਹੋਮ ਗਾਰਡ ਕਾਂਸਟੇਬਲ ਅਸ਼ੋਕ ਕੁਮਾਰ ਸ਼ਾਮਲ ਸਨ। ਪੁਲਿਸ ਅਨੁਸਾਰ ਇਸ ਹਮਲੇ ਦੀ ਸਾਜਿਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਰਚੀ ਸੀ।

ਪੁਲਿਸ ਮੁਤਾਬਕ ਹਮਲੇ ਲਈ ਤਿੰਨ ਨੌਜਵਾਨਾਂ ਨੂੰ ਲਗਪਗ 20,000 ਰੁਪਏ ਦਾ ਲਾਲਚ ਦਿੱਤਾ ਗਿਆ ਸੀ। ਪੁਲਿਸ ਨੇ ਮਾਮਲੇ ਦਾ ਮੁੱਖ ਮੁਲਜ਼ਮ 19 ਸਾਲਾ ਰਣਜੀਤ ਸਿੰਘ ਨੂੰ ਦੱਸਿਆ ਸੀ। ਪੁਲਿਸ ਨੇ 25 ਫਰਵਰੀ ਨੂੰ ਪੁਰਾਣਾਸ਼ਾਲਾ ਖੇਤਰ ਵਿੱਚ ਰਣਜੀਤ ਸਿੰਘ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤੇ ਉਸ ਨੇ ਫਾਇਰਿੰਗ ਕੀਤੀ, ਜਿਸ ਕਾਰਨ ਪੁਲਿਸ ਨੂੰ ਜਵਾਬੀ ਗੋਲੀਬਾਰੀ ਕਰਨੀ ਪਈ।

ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ। ਰਣਜੀਤ ਸਿੰਘ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਇਹ ਇੱਕ ਫਰਜ਼ੀ ਮੁਕਾਬਲਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਪੁਲਿਸ ਨੇ ਉਸ ਨੂੰ ਉਸ ਦੇ ਘਰੋਂ ਅਗਵਾ ਕੀਤਾ ਤੇ ਬਾਅਦ ਵਿੱਚ ਉਸ ਨੂੰ ਮਾਰ ਦਿੱਤਾ। ਪਰਿਵਾਰ ਨੇ ਇਹ ਵੀ ਕਿਹਾ ਕਿ ਇਲਾਕੇ ਵਿੱਚ ਸੀਸੀਟੀਵੀ ਕੈਮਰੇ ਹਟਾ ਦਿੱਤੇ ਗਏ।

ਟਾਪ ਹੈਡਲਾਈਨ

 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget