Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਬਿੱਲਾਂ ਦੇ ਡਿਫਾਲਟਰ ਗਾਹਕਾਂ ਵਿਰੁੱਧ ਸਖ਼ਤ ਰਵੱਈਆ ਅਪਣਾਇਆ ਗਿਆ ਹੈ। ਇਸ ਤਹਿਤ ਵਿਭਾਗ ਨੇ ਸ਼ਨੀਵਾਰ ਨੂੰ ਖਰੜ, ਮੋਰਿੰਡਾ, ਕੁਰਾਲੀ ਅਤੇ ਮਾਜਰਾ ਵਰਗੀਆਂ ਥਾਵਾਂ 'ਤੇ ਅਚਾਨਕ ਚੈਕਿੰਗ ਕੀਤੀ ਅਤੇ ਲੋੜੀਂਦੀ ਕਾਰਵਾਈ ਕੀਤੀ ਗਈ। ਦੱਖਣੀ ਜ਼ੋਨ (ਪਟਿਆਲਾ) ਦੇ ਚੀਫ ਇੰਜੀਨੀਅਰ ਆਰ. ਕੇ ਮਿੱਤਲ ਜਿਨ੍ਹਾਂ ਨਾਲ ਇਸ ਮੌਕੇ ਐਕਸੀਅਨ ਇੰਦਰਪ੍ਰੀਤ ਸਿੰਘ ਵੀ ਮੌਜੂਦ ਸੀ, ਉਨ੍ਹਾਂ ਨੇ ਦੱਸਿਆ ਕਿ ਜਿਹੜੇ ਗਾਹਕ ਲੰਬੇ ਸਮੇਂ ਤੋਂ ਬਿਜਲੀ ਬਿੱਲਾਂ ਦਾ ਭੁਗਤਾਨ ਨਹੀਂ ਕਰ ਰਹੇ ਹਨ, ਉਨ੍ਹਾਂ ਦੇ ਕੁਨੈਕਸ਼ਨ ਕੱਟਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।
ਸ਼ਨੀਵਾਰ ਨੂੰ ਕੀਤੀ ਗਈ ਇਸ ਕਾਰਵਾਈ ਦੌਰਾਨ, ਇੱਕ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵਾਲੇ ਡਿਫਾਲਟਰਾਂ ਦੇ ਕੁਨੈਕਸ਼ਨ ਕੱਟਣ ਤੋਂ ਇਲਾਵਾ, 48 ਲੱਖ ਰੁਪਏ ਦੀ ਰਕਮ ਵੀ ਵਸੂਲ ਕੀਤੀ ਗਈ। ਉਪਰੋਕਤ ਖੇਤਰਾਂ ਦੇ ਕਈ ਬਿਲਡਰ ਵੀ ਡਿਫਾਲਟਰਾਂ ਵਿੱਚ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਰਾਜ ਭਰ ਵਿੱਚ ਬਿਜਲੀ ਬੋਰਡ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਬਿੱਲਾਂ ਦੀ ਵਸੂਲੀ ਅਤੇ ਲੀਕ ਹੋਣ ਵਾਲੇ ਕੁਨੈਕਸ਼ਨਾਂ ਅਤੇ ਗੈਰ-ਕਾਨੂੰਨੀ ਕੁਨੈਕਸ਼ਨਾਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਵੀ ਚਲਾ ਰਹੀਆਂ ਹਨ।
ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਆਪਣੇ ਬਕਾਇਆ ਬਿੱਲਾਂ ਦਾ ਭੁਗਤਾਨ ਜਲਦੀ ਨਹੀਂ ਕਰਦੇ ਹਨ, ਤਾਂ ਉਨ੍ਹਾਂ ਦੇ ਕੁਨੈਕਸ਼ਨ ਬਿਨਾਂ ਕਿਸੇ ਹੋਰ ਸੂਚਨਾ ਦੇ ਤੁਰੰਤ ਕੱਟ ਦਿੱਤੇ ਜਾਣਗੇ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਿੱਲਾਂ ਦਾ ਭੁਗਤਾਨ ਸਮੇਂ ਸਿਰ ਕਰਨ ਤਾਂ ਜੋ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।
Read MOre: Punjab News: ਪੰਜਾਬ ਦੀਆਂ ਔਰਤਾਂ ਲਈ ਮਾਨ ਸਰਕਾਰ ਦਾ ਵੱਡਾ ਫੈਸਲਾ, ਜਾਣੋ ਕਿਵੇਂ ਹੋਏਗਾ ਲਾਭ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।