Punjab News: ਪੰਜਾਬ ਦੇ ਅਸਲਾ ਧਾਰਕਾਂ ਨੂੰ ਵੱਡਾ ਝਟਕਾ! ਰੱਦ ਕੀਤੇ ਜਾਣਗੇ 7 ਹਜ਼ਾਰ ਲਾਇਸੈਂਸ; ਲੋਕਾਂ 'ਚ ਮੱਚਿਆ ਹਾਹਾਕਾਰ...
Punjab News: ਪੰਜਾਬ ਦੇ ਅਸਲਾ ਧਾਰਕਾਂ ਵਿਚਾਲੇ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ 7 ਹਜ਼ਾਰ ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ ਹੈ। ਮੀਡੀਆ...

Punjab News: ਪੰਜਾਬ ਦੇ ਅਸਲਾ ਧਾਰਕਾਂ ਵਿਚਾਲੇ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ 7 ਹਜ਼ਾਰ ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਵਿੱਚ ਅਸਲਾ ਲਾਇਸੈਂਸਾਂ ਨੂੰ ਰਿਵਿਊ ਕਰਨ ਮਗਰੋਂ 7 ਹਜ਼ਾਰ ਦੇ ਕਰੀਬ ਲਾਇਸੈਂਸ ਰੱਦ ਕਰਨ ਦੀ ਗੱਲ ਕਹੀ ਹੈ।
ਸੂਬੇ ਵਿੱਚ ਲਗਾਤਾਰ ਵੱਧ ਰਹੇ ਕ੍ਰਾਈਮ ਅਤੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਹੁਣ ਪੁਲਸ ਵੱਲੋਂ ਅਸਲਾ ਲਾਇਸੈਂਸਾਂ ਦਾ ਮੁੜ ਪੜਤਾਲ ਕੀਤੀ ਜਾਵੇਗੀ ਤੇ ਇਸ ਮਗਰੋਂ 7 ਹਜ਼ਾਰ ਦੇ ਕਰੀਬ ਅਸਲਾ ਲਾਇਸੈਂਸ ਰੱਦ ਕੀਤੇ ਜਾਣਗੇ। ਇਸ ਦੇ ਨਾਲ ਹੀ ਸੀਨੀਅਰ ਅਫ਼ਸਰਾਂ ਤੇ ਇੰਚਾਰਜਾਂ ਦੀ ਜਵਾਬਦੇਹੀ ਨਿਰਧਾਰਤ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਕੰਮ ਦਾ ਮੁਲਾਂਕਣ ਵੀ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























