ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Punjab News: ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਬਾਗੀਆਂ ਤੋਂ ਬਾਅਦ ਹੁਣ ਭਗਵੰਤ ਮਾਨ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ

Sukhbir Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲਾਂ ਹੀ ਬਾਗਵਤ ਦਾ ਸਾਹਮਣਾ ਕਰ ਰਹੇ ਸੁਖਬੀਰ ਬਾਦਲ ਦੇ ਇੱਕ ਵਿਧਾਇਕ ਆਮ ਆਦਮੀ ਪਾਰਟੀ (ਆਪ) ਵਿੱਚ ਜਾ ਰਲੇ ਹਨ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲਾਂ ਹੀ ਬਾਗਵਤ ਦਾ ਸਾਹਮਣਾ ਕਰ ਰਹੇ ਸੁਖਬੀਰ ਬਾਦਲ ਦੇ ਇੱਕ ਵਿਧਾਇਕ ਆਮ ਆਦਮੀ ਪਾਰਟੀ (ਆਪ) ਵਿੱਚ ਜਾ ਰਲੇ ਹਨ। ਬੰਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਸੁਖਬੀਰ ਬਾਦਲ ਦੀਆਂ ਪ੍ਰੇਸ਼ਾਨੀਆਂ ਹੋਰ ਵਧ ਗਈਆਂ ਹਨ।

ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ ਸੰਦੀਪ ਪਾਠਕ ਤੇ ਹੋਰ ‘ਆਪ’ ਆਗੂਆਂ ਦੀ ਹਾਜ਼ਰੀ ਵਿੱਚ ਡਾ. ਸੁਖਵਿੰਦਰ ਸੁੱਖੀ ਨੂੰ ‘ਆਪ’ ਵਿੱਚ ਸ਼ਾਮਲ ਕੀਤਾ। ਡਾ. ਸੁਖਵਿੰਦਰ ਸੁੱਖੀ ਦੇ ਨਾਲ-ਨਾਲ ਉਨ੍ਹਾਂ ਦੇ ਸੈਂਕੜੇ ਸਮਰਥਕ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ।

ਡਾ. ਸੁਖਵਿੰਦਰ ਸੁੱਖੀ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ "ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਵਾਧਾ ਹੋਇਆ ਹੈ...ਬੰਗਾ ਤੋਂ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਅਕਾਲੀ ਦਲ ਨੂੰ ਛੱਡ ਕੇ ਅੱਜ ਸਾਡੇ ਪਰਿਵਾਰ 'ਚ ਸ਼ਾਮਿਲ ਹੋਏ ਨੇ....ਮੈਂ ਦਿਲੋਂ 'ਜੀ ਆਇਆਂ ਨੂੰ' ਆਖਦਾ ਹਾਂ। ਟੀਮ ਰੰਗਲਾ ਪੰਜਾਬ ਦਾ ਇਹ ਕਾਰਵਾਂ ਲਗਾਤਾਰ ਵੱਧ ਰਿਹਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਡਾਕਟਰ ਭਾਈਚਾਰੇ ਨਾਲ ਬਹੁਤ ਡੂੰਘਾ ਰਿਸ਼ਤਾ ਹੈ। ਸਾਡੇ ਕਈ ਮੰਤਰੀ ਅਤੇ ਵਿਧਾਇਕ ਵੀ ਡਾਕਟਰ ਹਨ। ਉਨ੍ਹਾਂ ਕਿਹਾ ਕਿ ਡਾ.ਸੁਖਵਿੰਦਰ ਸੁੱਖੀ ਨੇ ਹਮੇਸ਼ਾ ਵਿਧਾਨ ਸਭਾ ਵਿੱਚ ਮੁੱਦੇ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਕਦੇ ਵੀ ਕੋਈ ਵਿਵਾਦਤ ਭਾਸ਼ਣ ਨਹੀਂ ਦਿੱਤਾ, ਹਮੇਸ਼ਾ ਆਪਣੇ ਇਲਾਕੇ ਦੇ ਲੋਕਾਂ ਦੀ ਗੱਲ ਕੀਤੀ। ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।

ਡਾ. ਸੁਖਵਿੰਦਰ ਸੁੱਖੀ ਬੰਗਾ ਵਿਧਾਨ ਸਭਾ ਹਲਕੇ ਤੋਂ 2017 ਤੋਂ ਬਾਅਦ 2022 ਵਿੱਚ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ। ਉਹ ਪੇਸ਼ੇ ਤੋਂ ਡਾਕਟਰ ਹਨ ਤੇ ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਸਰਗਰਮ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾਕਟਰ ਸੁੱਖੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਭਾਵਿਤ ਰਿਹਾ ਹਾਂ। ਮੈਂ ਮੁੱਖ ਮੰਤਰੀ ਦੇ ਖਟਕੜ ਕਲਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਹੋਇਆ ਸੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦੇ ਤਰੀਕੇ ਨੇ ਮੈਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ। ਇੱਕ ਵਾਰ ਮੈਂ ਵਿਧਾਨ ਸਭਾ ਵਿੱਚ ਉਨ੍ਹਾਂ ਨੂੰ ਮਿਲਿਆ ਤੇ ਆਪਣੇ ਇਲਾਕੇ ਦੇ ਇੱਕ ਨਾਇਬ ਤਹਿਸੀਲਦਾਰ ਦੀ ਸ਼ਿਕਾਇਤ ਕੀਤੀ ਤਾਂ ਮੇਰੀ ਸ਼ਿਕਾਇਤ ਤੋਂ ਤੁਰੰਤ ਬਾਅਦ ਉਨਾਂ ਨੇ ਉਸ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੇਰੇ ਵਿਧਾਨ ਸਭਾ ਹਲਕਾ ਬੰਗਾ ਵਿੱਚ ਮੈਡੀਕਲ ਕਾਲਜ ਬਣਾਉਣ ਦਾ ਵੀ ਭਰੋਸਾ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

ਰੈਸਟੋਰੈਂਟ 'ਚ ਹੋਇਆ ਧਮਾਕਾ, ਲੱਗੀ ਭਿਆਨਕ ਅੱਗ |Bathinda|ਬਠਿੰਡਾ 'ਚ ਪ੍ਰਸ਼ਾਸਨ ਅਤੇ ਕਿਸਾਨਾਂ 'ਚ ਤਣਾਅ ਦੀ ਸਿਥਤੀ ਤੋਂ ਬਾਅਦ ਹੁਣ ਕੀ ਹਾਲਾਤBy election Result | ਕਿਉਂ ਹੋਈ ਮਨਪ੍ਰੀਤ ਬਾਦਲ ਦੀ ਜ਼ਮਾਨਤ ਜ਼ਬਤ ਮਨਪ੍ਰੀਤ ਬਾਦਲ ਨੇ ਕੀਤਾ ਖ਼ੁਲਾਸਾ! |Abp SanjhaBig Breaking|Punjab ਰੋਡਵੇਜ਼ ਦੀਆਂ ਬੱਸਾਂ ਦੀ ਦਿੱਲੀ 'ਚ ਐਂਟਰੀ ਬੈਨ,ਏਅਰਪੋਰਟ ਜਾਣ ਵਾਲੇ ਯਾਤਰੀ ਹੋ ਰਹੇ ਖੱਜਲ|PRTC

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget