ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਵਿਰੋਧੀ ਧਿਰਾਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮਾਂ ਵਿਚਾਲੇ ਹੁਣ ਵੱਡੀ ਖਬਰ ਆਈ ਹੈ। ਸਰਪੰਚ ਬਣਨ ਦੇ 3,683 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ।

Panchayat Election Punjab: ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਵਿਰੋਧੀ ਧਿਰਾਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮਾਂ ਵਿਚਾਲੇ ਹੁਣ ਵੱਡੀ ਖਬਰ ਆਈ ਹੈ। ਸਰਪੰਚ ਬਣਨ ਦੇ 3,683 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ, ਜਦੋਂਕਿ ਪੰਚ ਬਣਨ ਦੇ 11,734 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ਹਨ।

ਦੱਸ ਦਈਏ ਕਿ ਜਿਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਹਨ, ਉਨ੍ਹਾਂ ਵਿੱਚੋਂ ਬਹੁਤਿਆਂ ਨੇ ਇਲਜ਼ਾਮ ਲਾਏ ਹਨ ਕਿ ਬਿਨਾਂ ਠੋਸ ਆਧਾਰ ਤੋਂ ਹੀ ਉਨ੍ਹਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ। ਕਈ ਉਮੀਦਵਾਰਾਂ ਨੇ ਕਾਗ਼ਜ਼ ਰੱਦ ਹੋਣ ਮਗਰੋਂ ਹਾਈਕੋਰਟ ਦਾ ਰੁਖ਼ ਕਰ ਲਿਆ ਹੈ। ਬਹੁਤੇ ਕਾਗ਼ਜ਼ ਰੱਦ ਕਰਨ ਪਿੱਛੇ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਣ ਨੂੰ ਆਧਾਰ ਬਣਾਇਆ ਗਿਆ ਹੈ। 

ਇਹ ਵੀ ਪੜ੍ਹੋ: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

ਪੰਜਾਬ ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ ਸਰਪੰਚਾਂ ਲਈ 247 ਤੇ ਪੰਚਾਂ ਲਈ 1387 ਨਾਮਜ਼ਦਗੀਆਂ ਰੱਦ ਹੋਈਆਂ ਹਨ। ਇਸ ਤਰ੍ਹਾਂ ਬਠਿੰਡਾ ਵਿੱਚ ਸਰਪੰਚਾਂ ਲਈ 68 ਤੇ ਪੰਚਾਂ ਲਈ 248 ਨਾਮਜ਼ਦਗੀਆਂ ਰੱਦ ਹੋਈਆਂ ਹਨ, ਜਦੋਂਕਿ ਬਰਨਾਲਾ ਵਿੱਚ ਸਰਪੰਚਾਂ ਲਈ 20 ਤੇ ਪੰਚਾਂ ਲਈ 30 ਨਾਮਜ਼ਦਗੀਆਂ ਰੱਦ ਹੋਈਆਂ ਹਨ। 

ਇਸੇ ਤਰ੍ਹਾਂ ਫ਼ਤਿਹਗੜ੍ਹ ਸਾਹਿਬ ਵਿੱਚ ਸਰਪੰਚਾਂ ਲਈ 106 ਤੇ ਪੰਚਾਂ ਲਈ 242 ਨਾਮਜ਼ਦਗੀਆਂ, ਫਰੀਦਕੋਟ ਵਿੱਚ ਸਰਪੰਚਾਂ ਲਈ 70 ਤੇ ਪੰਚਾਂ ਲਈ 209 ਨਾਮਜ਼ਦਗੀਆਂ, ਫ਼ਾਜ਼ਿਲਕਾ ਵਿੱਚ ਸਰਪੰਚਾਂ ਲਈ 52 ਤੇ ਪੰਚਾਂ ਲਈ 138 ਨਾਮਜ਼ਦਗੀਆਂ, ਗੁਰਦਾਸਪੁਰ ਵਿੱਚ ਸਰਪੰਚਾਂ ਲਈ 1208 ਤੇ ਪੰਚਾਂ ਲਈ 3533 ਨਾਮਜ਼ਦਗੀਆਂ ਰੱਦ ਹੋਈਆਂ ਹਨ। 

ਇਹ ਵੀ ਪੜ੍ਹੋ: ਪੰਜਾਬ ਵਿਚ 17 ਅਕਤੂਬਰ ਦੀ ਛੁੱਟੀ, ਸਕੂਲ-ਕਾਲਜ, ਸਰਕਾਰੀ ਦਫਤਰ ਰਹਿਣਗੇ ਬੰਦ

ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ ਸਰਪੰਚਾਂ ਲਈ 18 ਤੇ ਪੰਚਾਂ ਲਈ 87 ਨਾਮਜ਼ਦਗੀਆਂ, ਜਲੰਧਰ ਵਿੱਚ ਸਰਪੰਚਾਂ ਲਈ 68 ਤੇ ਪੰਚਾਂ ਲਈ 214 ਨਾਮਜ਼ਦਗੀਆਂ, ਕਪੂਰਥਲਾ ਵਿੱਚ ਸਰਪੰਚਾਂ ਲਈ 45 ਤੇ ਪੰਚਾਂ ਲਈ 190 ਨਾਮਜ਼ਦਗੀਆਂ, ਮਾਲੇਰਕੋਟਲਾ ਵਿੱਚ ਸਰਪੰਚਾਂ ਲਈ 4 ਤੇ ਪੰਚਾਂ ਲਈ 23 ਨਾਮਜ਼ਦਗੀਆਂ, ਮੋਗਾ ਵਿੱਚ ਸਰਪੰਚਾਂ ਲਈ 115 ਅਤੇ ਪੰਚਾਂ ਲਈ 376 ਨਾਮਜ਼ਦਗੀਆਂ, ਐਸਏਐਸ ਨਗਰ ਵਿੱਚ ਸਰਪੰਚਾਂ ਲਈ 122 ਤੇ ਪੰਚਾਂ ਲਈ 389 ਨਾਮਜ਼ਦਗੀਆਂ ਰੱਦ ਹੋਈਆਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Advertisement
ABP Premium

ਵੀਡੀਓਜ਼

ਬੱਗਾ ਦੀ ਆਜ਼ਾਦੀ ਲਈ ਲੜੀ ਜਾ ਰਹੀ ਲੜਾਈਐਸ਼ ਦੇ ਬਿਗ ਬੌਸ ਚ Gadharaj ਨਾਲ ਦੋਸਤੀSingham Again ਦਾ ਟ੍ਰੇਲਰ ਲੌਂਚ , ਕਰੀਨਾ ਵੀ ਖੂਬ ਜਚੀਸਲਮਾਨ ਖਾਨ ਨੇ ਕਿਸਨੂੰ ਕੀਤਾ KISS , ਤੋੜੀ No Kiss Policy

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ

PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ

Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਰੁਝਾਨਾਂ 'ਚ BJP ਅੱਗੇ ਕਾਂਗਰਸ ਪਿੱਛੇ

Embed widget