New Chief Secretary Of Punjab: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁੱਖ ਸਕਤਰ ਵਿਨੀ ਮਹਾਜਨ ਦੀ ਛੁੱਟੀ, ਅਨਿਰੁਧ ਤਿਵਾਰੀ ਹੱਥ ਕਮਾਨ
Punjab New Chief Secretary: ਵਿਨੀ ਮਹਾਜਨ ਅਮਰਿੰਦਰ ਸਿੰਘ ਦੀ ਕਰੀਬੀ ਮੰਨੀ ਜਾਂਦੀ ਸੀ, ਜਿਨ੍ਹਾਂ ਨੇ ਕਾਂਗਰਸ ਵਿੱਚ ਸੱਤਾ ਦੇ ਸੰਘਰਸ਼ ਤੋਂ ਬਾਅਦ ਪਿਛਲੇ ਹਫਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਚੰਡੀਗੜ੍ਹ: ਪੰਜਾਬ ਸਰਕਾਰ ਐਕਸ਼ਨ 'ਚ ਨਜ਼ਰ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਜਾਣ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਨਜ਼ਦੀਕੀ ਲੋਕਾਂ ਨੂੰ ਆਉਟ ਕੀਤਾ ਜਾ ਰਿਹਾ ਹੈ। ਹੁਣ ਵੱਡੀ ਖ਼ਬਰ ਹੈ ਕਿ ਪੰਜਾਬ ਨੂੰ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ। ਇਸ ਦੇ ਨਾਲ ਹੀ ਵਿਨੀ ਮਹਾਜਨ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਅਨਿਰੁਧ ਤਿਵਾਰੀ ਹੱਥ ਕਮਾਨ ਆ ਗਈ ਹੈ।
ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਹੁਣ ਅੱਗੇ ਡੀਜੀਪੀ ਅਹੁਦੇ ਬਾਰੇ ਕੀ ਫੈਸਲਾ ਆਵੇਗਾ, ਇਹ ਵੇਖਣਾ ਹੋਵੇਗਾ। ਦੱਸ ਦਈਏ ਕਿ ਅਨਿਰੁੱਧ ਤਿਵਾੜੀ ਨੇ ਵਿਨੀ ਮਹਾਜਨ ਦੀ ਥਾਂ ਲਈ ਹੈ ਜੋ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੀ ਪਤਨੀ ਹੈ।
ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਹੁਣ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਹਟਾ ਦਿੱਤਾ ਗਿਆ ਹੈ। 1990 ਬੈਚ ਦੇ ਆਈਏਐਸ ਅਧਿਕਾਰੀ ਅਨਿਰੁਧ ਤਿਵਾਰੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ। ਵਿਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਹੈ। ਇਸ ਪੋਸਟ ਵਿੱਚ ਪਹਿਲਾਂ ਕਦੇ ਕਿਸੇ ਔਰਤ ਨੂੰ ਤਾਇਨਾਤ ਨਹੀਂ ਕੀਤਾ ਗਿਆ ਸੀ। ਉਨ੍ਹਾਂ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਥਾਂ ਲਈ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਵਿਨੀ ਮਹਾਜਨ ਨੂੰ ਮੁੱਖ ਸਕੱਤਰ ਅਤੇ ਉਨ੍ਹਾਂ ਦੇ ਆਈਪੀਐਸ ਪਤੀ ਦਿਨਕਰ ਗੁਪਤਾ ਨੂੰ ਸੂਬੇ ਦਾ ਡੀਜੀਪੀ ਬਣਾਇਆ ਸੀ। ਇਹ ਪਹਿਲੀ ਵਾਰ ਸੀ ਜਦੋਂ ਪਤੀ ਅਤੇ ਪਤਨੀ ਦੋਵਾਂ ਨੂੰ ਪੰਜਾਬ ਦੇ ਸਭ ਤੋਂ ਸ਼ਕਤੀਸ਼ਾਲੀ ਅਹੁਦਿਆਂ 'ਤੇ ਨਿਯੁਕਤ ਕੀਤਾ ਗਿਆ ਸੀ। ਮੁੱਖ ਸਕੱਤਰ ਤੋਂ ਬਾਅਦ ਹੁਣ ਡੀਜੀਪੀ ਦੇ ਤਬਾਦਲੇ ਦੀ ਵਾਰੀ ਹੈ। ਡੀਜੀਪੀ ਦਿਨਕਰ ਗੁਪਤਾ ਦਾ ਵੀ ਕਿਸੇ ਵੇਲੇ ਵੀ ਤਬਾਦਲਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: Punjab Congress: ਜਾਖੜ ਨੂੰ ਮਿਲੇਗਾ ਵੱਡਾ ਅਹੁਦਾ, ਦਿੱਲੀ 'ਚ ਮੀਟਿੰਗਾਂ ਦਾ ਸਿਲਸਿਲਾ, ਜਲਦ ਹੋਏਗਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904