ਚੰਡੀਗੜ੍ਹ : ਬਾਰਡਰ ਦੇ ਨੇੜੇ ਐਸਟੀਐਫ ਨੇ ਖੇਤਾਂ ਦੇ ਬਾਰੂਦ ਦੀ ਵੱਢੀ ਖੇਪ ਫੜੀ ਹੈ। ਪੁਲਿਸ ਨੇ ਅੰਮ੍ਰਿਤਸਰ 'ਚ ਪੰਜ ਕਿਲੋ RDX ਫੜਿਆ ਹੈ। ਪਾਕਿਸਤਾਨ ਬਾਰਡਰ ਦੇ ਨੇੜੇ ਐਸਟੀਐਫ ਨੇ ਖੇਤਾਂ ਦੇ ਬਾਰੂਦ ਦੀ ਵੱਢੀ ਖੇਪ ਫੜੀ ਹੈ।
ਪੁਲਿਸ ਸੂਤਰਾਂ ਮੁਤਾਬਕ ਐਸਟੀਐਫ ਨੇ ਖੇਤਾਂ 'ਚ ਦਬਾਇਆ ਗਿਆ RDX, 3 ਡੇਟੋਨੇਟਰ, ਬੰਬ ਨੂੰ ਸ਼ਕਤੀਸ਼ਾਲੀ ਬਣਾਉਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪਿੱਛੇ ਪਾਕਿਸਤਾਨ ਦਾ ਹੱਥ ਹੋ ਸਕਦਾ ਹੈ। ਖਦਸ਼ਾ ਇਹ ਵੀ ਜਤਾਇਆ ਜਾ ਰਿਹਾ ਹੈ ਕਿ RDX ਪਾਕਿਸਤਾਨ ਤੋਂ ਸਪਲਾਈ ਹੋਇਆ ਹੋ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਧਨੋਏ ਕਲਾਂ ਤੋਂ ਅੱਜ ਸਵੇਰੇ ਦੋ ਕਿਲੋ ਧਮਾਕਾਖੇਜ਼ ਸਮੱਗਰੀ ਸੁਰੱਖਿਆ ਬਲਾਂ ਨੇ ਬਰਾਮਦ ਕੀਤੀ। ਸੂਤਰਾਂ ਅਨੁਸਾਰ ਇਹ ਸਮਗਰੀ 26 ਜਨਵਰੀ ਮੌਕੇ ਕੋਈ ਵੱਡਾ ਧਮਾਕਾ ਕਰਨ ਲਈ ਭੇਜੀ ਗਈ ਹੈ। ਖੁਫੀਆ ਏਜੰਸੀਆਂ ਨੂੰ ਖਦਸ਼ਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਧਮਾਕੇ ਦੀ ਸਾਜ਼ਿਸ਼ ਰਚੀ ਜਾ ਰਹੀ ਸੀ।
ਪੁਲਿਸ ਮੁਤਾਬਕ ਅਟਾਰੀ ਸਰਹੱਦ ਤੋਂ ਡੇਢ ਕਿਲੋਮੀਟਰ ਦੂਰ ਧਨੋਆ ਕਲਾਂ ਤੋਂ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ 5 ਕਿਲੋ ਆਰਡੀਐਕਸ ਬਰਾਮਦ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਸਮੱਗਰੀ ਪੰਜਾਬ ਵਿੱਚ ਚੋਣਾਂ ਦੌਰਾਨ ਦਹਿਸ਼ਤ ਫੈਲਾਉਣ ਲਈ ਵਰਤੀ ਜਾਣੀ ਸੀ। ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੂੰ ਇਸ ਸਮੱਗਰੀ ਦੇ ਪੰਜਾਬ ਆਉਣ ਦੀ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾ ਕੇ ਕਾਰਵਾਈ ਕੀਤੀ ਗਈ।
ਦੱਸ ਦਈਏ ਕਿ ਪੁਲਿਸ ਨੇ ਵੀਰਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਤੋਂ 2.5 ਕਿਲੋ ਆਰਡੀਐਕਸ ਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਸੀ। ਇਹ ਖੇਪ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਰੋਡੇ) ਦੇ ਮੁਖੀ ਲਖਬੀਰ ਸਿੰਘ ਰੋਡੇ ਨੇ ਯੂਕੇ ਵਿੱਚ ਬੈਠੇ ਆਪਣੇ ਸਾਥੀਆਂ ਦੇ ਕਹਿਣ 'ਤੇ ਪਹੁੰਚਾਈ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904