ਪੜਚੋਲ ਕਰੋ

ਹਰਸਿਮਰਤ ਬਾਦਲ ਸਾਹਮਣੇ ਵੱਡੀ ਚੁਣੌਤੀ? ਖੇਤੀ ਕਾਨੂੰਨਾਂ ਬਾਰੇ ਦਾਅਵਾ ਕਰਕੇ ਕਸੂਤੀ ਘਿਰੀ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਮੁੜ ਕਸੂਤੇ ਘਿਰ ਗਏ ਹਨ। ਬੀਜੇਪੀ ਨਾਲੋਂ ਤੋੜ-ਵਿਛੋੜਾ ਕਰਨ ਮਗਰੋਂ ਹਰਸਿਮਰਤ ਬਾਦਲ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਕੈਬਨਿਟ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ।

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਮੁੜ ਕਸੂਤੇ ਘਿਰ ਗਏ ਹਨ। ਬੀਜੇਪੀ ਨਾਲੋਂ ਤੋੜ-ਵਿਛੋੜਾ ਕਰਨ ਮਗਰੋਂ ਹਰਸਿਮਰਤ ਬਾਦਲ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਕੈਬਨਿਟ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਉਧਰ, ਅਕਾਲੀ ਦਲ (ਡੈਮੋਕ੍ਰੈਟਿਕ) ਨੇ ਹਰਸਿਮਰਤ ਬਾਦਲ ਨੂੰ ਕੇਂਦਰੀ ਕੈਬਨਿਟ ’ਚ ਬਿੱਲ ਲਿਆਉਣ ਵੇਲੇ ਦਰਜ ਕਰਾਏ ਵਿਰੋਧ ਦੀ ਕਾਪੀ ਪੇਸ਼ ਕਰਨ ਦੀ ਚੁਣੌਤੀ ਦਿੱਤੀ ਹੈ। ਹਰਸਿਮਰਤ ਬਾਦਲ ਬਾਦਲ ਹੁਣ ਕਸੂਤੇ ਘਿਰ ਗਏ ਜਾਪਦੇ ਹਨ। ਦਰਅਸਲ ਬੀਤੇ ਦਿਨੀਂ ਹਰਸਿਮਰਤ ਬਾਦਲ ਨੇ ਦਾਅਵਾ ਕੀਤਾ ਸੀ ਕਿ ਜੇ ਵਿਰੋਧੀ ਪਾਰਟੀਆਂ ਖੇਤੀ ਆਰਡੀਨੈਂਸ ਬਾਰੇ ਉਨ੍ਹਾਂ ਦੀ ਸਹਿਮਤੀ ਸਾਬਤ ਕਰ ਦੇਣ ਤਾਂ ਉਹ ਸਿਆਸਤ ਛੱਡ ਦੇਣਗੇ। ਇਸ ਦੌਰਾਨ ਉਨ੍ਹਾਂ ਨੇ ਆਰਡੀਨੈਂਸਾਂ/ਬਿੱਲਾਂ ’ਤੇ ਦਸਤਖ਼ਤ ਨਾ ਕਰਨ ਬਾਰੇ ਵੀ ਕਿਹਾ ਸੀ। ਹਰਸਿਮਰਤ ਨੇ ਇਹ ਦਾਅਵਾ ਕਰਦਿਆਂ ਸਪਸ਼ਟ ਕੀਤਾ ਸੀ ਕਿ ਉਹ ਸ਼ੁਰੂ ਤੋਂ ਹੀ ਖੇਤੀ ਕਾਨੂੰਨਾਂ ਦੇ ਖਿਲਾਫ ਸੀ। ਦੂਜੇ ਪਾਸੇ ਅਕਾਲੀ ਦਲ ਡੈਮੋਕ੍ਰੈਟਿਕ ਦੇ ਕੌਮੀ ਬੁਲਾਰੇ ਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਹਰਸਿਮਰਤ ਬਾਦਲ ’ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੈਬਨਿਟ ਫੈਸਲੇ ’ਤੇ ਕਿਸੇ ਮੰਤਰੀ ਦੇ ਦਸਤਖ਼ਤ ਨਹੀਂ ਹੁੰਦੇ। ਸਟੇਟ ਵਿੱਚ ਚੀਫ ਸੈਕਟਰੀ ਤੇ ਕੇਂਦਰ ਵਿੱਚ ਕੈਬਨਿਟ ਸੈਕਟਰੀ ਕਾਰਵਾਈ ਲਿਖ ਕੇ ਦਸਤਖ਼ਤ ਕਰਦੇ ਹਨ। ਜੇ ਕਿਸੇ ਮੱਦ ’ਤੇ ਮੰਤਰੀ ਦਾ ਇਤਰਾਜ਼ ਦਰਜ ਕੀਤਾ ਜਾਂਦਾ ਹੈ, ਤਾਂ ਉਹ ਰਿਕਾਰਡ ਦਾ ਹਿੱਸਾ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇ ਹਰਸਿਮਰਤ ਬਾਦਲ ਨੇ ਵੀ ਵਿਰੋਧ ਦਰਜ ਕਰਵਾਇਆ ਸੀ ਤਾਂ ਉਹ ਇਸ ਦੀ ਕਾਪੀ ਪੇਸ਼ ਕਰਨ। ਉਨ੍ਹਾਂ ਸਵਾਲ ਕੀਤਾ ਕਿ ਸੁਖਬੀਰ ਬਾਦਲ ਤਿੰਨ ਮਹੀਨੇ ਆਰਡੀਨੈਂਸ ਦੇ ਹੱਕ ਵਿੱਚ ਕਿਉਂ ਡਟੇ ਰਹੇ। ਉਨ੍ਹਾਂ ਕਈ ਮਹੀਨੇ ਤਕ ਕੇਂਦਰੀ ਕਾਨੂੰਨਾਂ ਦੀ ਖੁੱਲ੍ਹ ਕੇ ਹਮਾਇਤ ਕੀਤੀ ਪਰ ਸੂਬੇ ’ਚ ਕਿਸਾਨਾਂ ਵੱਲੋਂ ਕੀਤੇ ਗਏ ਭਾਰੀ ਵਿਰੋਧ ਤੋਂ ਬਾਅਦ ਕਦਮ ਪਿਛਾਂਹ ਖਿੱਚੇ। ਦਰਅਸਲ ਅਕਾਲੀ ਦਲ ਖੇਤੀ ਕਾਨੂੰਨਾਂ ਦੇ ਮਾਮਲੇ ਉੱਪਰ ਕਸੂਤਾ ਘਿਰਿਆ ਹੋਇਆ ਹੈ। ਬੇਸ਼ੱਕ ਇਸ ਵੇਲੇ ਅਕਾਲੀ ਦਲ ਖੇਤੀ ਕਾਨੂੰਨਾਂ ਖਿਲਾਫ ਡਟਿਆ ਹੋਇਆ ਹੈ ਪਰ ਸ਼ੁਰੂ ਵਿੱਚ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ ਸੀ। ਇਸ ਲਈ ਹੀ ਬਾਦਲ ਪਰਿਵਾਰ ਦੀ ਸਥਿਤੀ ਹਾਸੋਹੀਣੀ ਹੋ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget