ਪੜਚੋਲ ਕਰੋ

ਪੰਜਾਬ ਬੀਜੇਪੀ ਸਾਹਮਣੇ ਵੱਡੀ ਚੁਣੌਤੀ! ਜਨਵਰੀ 'ਚ ਹੋਏਗਾ ਭਵਿੱਖ ਤੈਅ

ਬੀਜੇਪੀ 1996 ਤੋਂ ਪੰਜਾਬ ’ਚ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜਦੀ ਰਹੀ ਹੈ ਪਰ ਐਤਕੀਂ ਨਵੇਂ ਖੇਤੀ ਕਾਨੂੰਨ ਦੇ ਮੁੱਦੇ ’ਤੇ 24 ਸਾਲ ਪੁਰਾਣਾ ਗੱਠਜੋੜ ਟੁੱਟ ਗਿਆ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਗ ਨੇ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ: ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਆਪਣੇ ਪੈਰਾਂ ’ਤੇ ਖਲੋਣ ਦੀ ਕਵਾਇਦ ’ਚ ਹੈ। ਬੀਜੇਪੀ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਆਪਣੇ ਦਮ ’ਤੇ ਲੜਨ ਦਾ ਐਲਾਨ ਕੀਤਾ ਹੈ ਪਰ ਭਾਜਪਾ ਦੀ ਪੰਜਾਬ ਵਿੱਚ ਅਗਨੀ ਪ੍ਰੀਖਿਆ ਤਾਂ ਅਗਲੇ ਸਾਲ 2021 ਦੇ ਜਨਵਰੀ ਮਹੀਨੇ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ ਹੀ ਹੋ ਜਾਵੇਗੀ। ਬੀਜੇਪੀ 1996 ਤੋਂ ਪੰਜਾਬ ’ਚ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜਦੀ ਰਹੀ ਹੈ ਪਰ ਐਤਕੀਂ ਨਵੇਂ ਖੇਤੀ ਕਾਨੂੰਨ ਦੇ ਮੁੱਦੇ ’ਤੇ 24 ਸਾਲ ਪੁਰਾਣਾ ਗੱਠਜੋੜ ਟੁੱਟ ਗਿਆ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਗ ਨੇ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਮਾਰਚ 2022 ਵਿੱਚ ਹੋਣੀਆਂ ਤੈਅ ਹੈ। ਇਸ ਨੂੰ ਵੇਖਦਿਆਂ ਸੂਬੇ ਦੇ ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣਾਂ ਨੂੰ 2022 ਦਾ ਸੈਮੀਫ਼ਾਈਨਲ ਵੀ ਮੰਨਿਆ ਜਾ ਰਿਹਾ ਹੈ। ਮੋਦੀ ਸਰਕਾਰ ਦੀ ਸਖਤੀ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ, ਰੇਲ ਮਹਿਕਮੇ ਸਾਹਮਣੇ ਰੱਖੀ ਨਵੀਂ ਸ਼ਰਤ ਭਾਜਪਾ ਦੇ ਇਮਤਿਹਾਨ ਦੀ ਪਹਿਲੀ ਕਸਵੱਟੀ ਸ਼ਹਿਰੀ ਖੇਤਰਾਂ ਦੀਆਂ ਕੌਂਸਲ ਤੇ ਨਿਗਮ ਚੋਣਾਂ ਹੋਣਗੀਆਂ। ਸੂਬੇ ਦੇ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਆਖ ਚੁੱਕੇ ਹਨ ਕਿ ਇਸ ਵਾਰ ਹਰੇਕ ਵਾਰਡ ’ਚ ਬਾਕਾਇਦਾ ਚੋਣ ਨਿਸ਼ਾਨ ਵਾਲੇ ਉਮੀਦਵਾਰ ਮੈਦਾਨ ’ਚ ਉਤਾਰੇ ਜਾਣਗੇ। ਦੱਸ ਦੇਈਏ ਪਿਛਲੀਆਂ ਨਗਰ ਨਿਗਮ ਚੋਣਾਂ ’ਚ ਅਕਾਲੀ ਤੇ ਭਾਜਪਾ ਦਾ ਗੱਠਜੋੜ ਸੀ। ਚੰਡੀਗੜ੍ਹ ਨਗਰ ਨਿਗਮ ਦੀਆਂ ਕੁੱਲ 26 ਸੀਟਾਂ ਵਿੱਚੋਂ ਭਾਜਪਾ ਨੇ ਇਕੱਲੀ ਨੇ 19 ਸੀਟਾਂ ਜਿੱਤੀਆਂ ਸਨ, ਜਦ ਕਿ ਕਾਂਗਰਸ ਸਿਰਫ਼ ਚਾਰ ਸੀਟਾਂ ਉੱਤੇ ਜਿੱਤ ਦਰਜ ਕਰਵਾ ਸਕੀ ਸੀ। ਉੱਧਰ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਤੇ ਪਟਿਆਲਾ ਤੋਂ ਕਾਂਗਰਸ ਦੇ ਮੇਅਰ ਚੁਣੇ ਗਏ ਸਨ। ਹੁਣ ਵੇਖਣਾ ਇਹ ਹੋਵੇਗਾ ਕਿ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਕਰਨ ਤੋਂ ਬਾਅਦ ਕੀ ਭਾਜਪਾ ਸਮੁੱਚੇ ਪੰਜਾਬ ਵਿੱਚ ਆਪਣਾ ਆਧਾਰ ਮਜ਼ਬੂਤ ਕਰ ਸਕੇਗੀ ਜਾਂ ਨਹੀਂ। Punjab State Maa Lakshami Diwali Pooja Bumper 2020 Draw: ਇਹ ਹਨ ਡੇਢ ਕਰੋੜ ਜਿੱਤਣ ਵਾਲੇ ਲੱਕੀ ਨੰਬਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget