ਨਵਜੋਤ ਸਿੱਧੂ ਦਾ ਵੱਡਾ ਦਾਅਵਾ! ਖੇਤੀ ਕਾਨੂੰਨ ਰੱਦ ਕਰਕੇ ਵੀ ਮੋਦੀ ਸਰਕਾਰ ਦਾ ਲੁੱਕਵਾਂ ਮਿਸ਼ਨ ਜਾਰੀ....ਹੁਣ ਪਹਿਲਾਂ ਤੋਂ ਵੀ ਵੱਧ ਖਤਰਾ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਖੇਤੀ ਕਾਨੂੰਨਾਂ ਤੇ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਖੇਤੀ ਕਾਨੂੰਨਾਂ ਤੇ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਸਿੱਧੂ ਵੱਲੋਂ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ ਅੱਜ ਜਿਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਆਪਣੀ ਜਿੱਤ 'ਤੇ ਖ਼ੁਸ਼ੀ ਮਨਾ ਰਹੇ ਹਾਂ ਪਰ ਸਾਡਾ ਅਸਲ ਕੰਮ ਹੁਣ ਸ਼ੁਰੂ ਹੋਇਆ ਹੈ। ਸਿੱਧੂ ਨੇ ਕੇਂਦਰ ਨੂੰ ਐਮਐਸਪੀ ਖ਼ਤਮ ਕਰਨ, ਗਰੀਬਾਂ ਲਈ ਖ਼ੁਰਾਕ ਸੁਰੱਖਿਆ ਨੂੰ ਖ਼ਤਮ ਕਰਨ, ਸਰਕਾਰੀ ਖ਼ਰੀਦ ਨੂੰ ਖ਼ਤਮ ਕਰਨ ਨੂੰ ਲੈ ਕੇ ਘੇਰਿਆ ਹੈ।
ਸਿੱਧੂ ਨੇ ਕਿਹਾ ਕਿ ਕੇਂਦਰ ਦੀ ਐਮਐਸਪੀ ਨੂੰ ਖਤਮ ਕਰਨ, ਗਰੀਬਾਂ ਲਈ ਖੁਰਾਕ ਸੁਰੱਖਿਆ ਨੂੰ ਖਤਮ ਕਰਨ, ਸਰਕਾਰੀ ਖਰੀਦ ਨੂੰ ਖਤਮ ਕਰਨ ਤੇ ਪੀਡੀਐਸ ਨੂੰ ਖਤਮ ਕਰਨ ਦੀ ਯੋਜਨਾ ਖੇਤੀ ਕਾਨੂੰਨਾਂ ਤੋਂ ਬਿਨਾਂ ਵੀ ਜਾਰੀ ਰਹੇਗੀ। ਇਹ ਹੁਣ ਲੁਕਿਆ ਹੋਇਆ ਤੇ ਵਧੇਰੇ ਖਤਰਨਾਕ ਹੋਵੇਗਾ।
Centre's design to give Procurement, Storage and Retail to private capital is still ongoing... No word by Centre for MSP legalisation, we are back to June 2020, Small farmers need Punjab Govt's support to protect them from Corporate take over - Punjab Model is the only way !! 2/2
— Navjot Singh Sidhu (@sherryontopp) November 21, 2021
ਇਸ ਦੇ ਨਾਲ ਹੀ ਉਨ੍ਹਾਂ ਆਪਣੇ ਪੰਜਾਬ ਮਾਡਲ ਦੀ ਤਾਰੀਫ ਕਰਦੇ ਹੋਏ ਚੰਨੀ ਸਰਕਾਰ ਨੂੰ ਵੀ ਨਸਹੀਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੀ ਖਰੀਦ, ਸਟੋਰੇਜ਼ ਤੇ ਪ੍ਰਚੂਨ ਕਾਰੋਬਾਰ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਬਾਰੇ ਕੇਂਦਰ ਸਰਕਾਰ ਦਾ ਫਾਰਮੂਲਾ ਅਜੇ ਵੀ ਜਾਰੀ ਹੈ। ਐਮਐਸਪੀ ਬਾਰੇ ਕਾਨੂੰਨ ਲਈ ਕੇਂਦਰ ਵੱਲੋਂ ਕੋਈ ਸ਼ਬਦ ਨਹੀਂ ਬੋਲਿਆ ਗਿਆ, ਅਸੀਂ ਜੂਨ 2020 ਵਿੱਚ ਵਾਪਸ ਆ ਗਏ ਹਾਂ। ਛੋਟੇ ਕਿਸਾਨਾਂ ਨੂੰ ਕਾਰਪੋਰੇਟ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਸਮਰਥਨ ਦੀ ਲੋੜ ਹੈ - ਪੰਜਾਬ ਮਾਡਲ ਇੱਕੋ ਇੱਕ ਤਰੀਕਾ !!