ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਖੇਤੀ ਕਾਨੂੰਨਾਂ ਤੇ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਸਿੱਧੂ ਵੱਲੋਂ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ ਅੱਜ ਜਿਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਆਪਣੀ ਜਿੱਤ 'ਤੇ ਖ਼ੁਸ਼ੀ ਮਨਾ ਰਹੇ ਹਾਂ ਪਰ ਸਾਡਾ ਅਸਲ ਕੰਮ ਹੁਣ ਸ਼ੁਰੂ ਹੋਇਆ ਹੈ। ਸਿੱਧੂ ਨੇ ਕੇਂਦਰ ਨੂੰ ਐਮਐਸਪੀ ਖ਼ਤਮ ਕਰਨ, ਗਰੀਬਾਂ ਲਈ ਖ਼ੁਰਾਕ ਸੁਰੱਖਿਆ ਨੂੰ ਖ਼ਤਮ ਕਰਨ, ਸਰਕਾਰੀ ਖ਼ਰੀਦ ਨੂੰ ਖ਼ਤਮ ਕਰਨ ਨੂੰ ਲੈ ਕੇ ਘੇਰਿਆ ਹੈ।

ਸਿੱਧੂ ਨੇ ਕਿਹਾ ਕਿ ਕੇਂਦਰ ਦੀ ਐਮਐਸਪੀ ਨੂੰ ਖਤਮ ਕਰਨ, ਗਰੀਬਾਂ ਲਈ ਖੁਰਾਕ ਸੁਰੱਖਿਆ ਨੂੰ ਖਤਮ ਕਰਨ, ਸਰਕਾਰੀ ਖਰੀਦ ਨੂੰ ਖਤਮ ਕਰਨ ਤੇ ਪੀਡੀਐਸ ਨੂੰ ਖਤਮ ਕਰਨ ਦੀ ਯੋਜਨਾ ਖੇਤੀ ਕਾਨੂੰਨਾਂ ਤੋਂ ਬਿਨਾਂ ਵੀ ਜਾਰੀ ਰਹੇਗੀ। ਇਹ ਹੁਣ ਲੁਕਿਆ ਹੋਇਆ ਤੇ ਵਧੇਰੇ ਖਤਰਨਾਕ ਹੋਵੇਗਾ।

[blurb]





[/blurb]
 
ਇਸ ਦੇ ਨਾਲ ਹੀ ਉਨ੍ਹਾਂ ਆਪਣੇ ਪੰਜਾਬ ਮਾਡਲ ਦੀ ਤਾਰੀਫ ਕਰਦੇ ਹੋਏ ਚੰਨੀ ਸਰਕਾਰ ਨੂੰ ਵੀ ਨਸਹੀਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੀ ਖਰੀਦ, ਸਟੋਰੇਜ਼ ਤੇ ਪ੍ਰਚੂਨ ਕਾਰੋਬਾਰ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਬਾਰੇ ਕੇਂਦਰ ਸਰਕਾਰ ਦਾ ਫਾਰਮੂਲਾ ਅਜੇ ਵੀ ਜਾਰੀ ਹੈ। ਐਮਐਸਪੀ ਬਾਰੇ ਕਾਨੂੰਨ ਲਈ ਕੇਂਦਰ ਵੱਲੋਂ ਕੋਈ ਸ਼ਬਦ ਨਹੀਂ ਬੋਲਿਆ ਗਿਆ, ਅਸੀਂ ਜੂਨ 2020 ਵਿੱਚ ਵਾਪਸ ਆ ਗਏ ਹਾਂ। ਛੋਟੇ ਕਿਸਾਨਾਂ ਨੂੰ ਕਾਰਪੋਰੇਟ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਸਮਰਥਨ ਦੀ ਲੋੜ ਹੈ - ਪੰਜਾਬ ਮਾਡਲ ਇੱਕੋ ਇੱਕ ਤਰੀਕਾ !!