Gurdaspur news: ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਉੱਥੇ ਹੀ ਰਾਵੀ ਦਰਿਆ ਵਿੱਚ ਵਧ ਰਹੇ ਪਾਣੀ ਦੇ ਪੱਧਰ ਕਰਕੇ ਹਲਕਾ ਦੀਨਾਨਗਰ ਦੇ ਪਿੰਡ ਠਾਕੁਰਪੁਰ ਚ ਧੁੱਸੀ ਬੰਨ੍ਹ ‘ਚ ਵੱਡਾ ਪਾੜ ਪੈ ਗਿਆ ਹੈ। ਇਸ ਕਾਰਨ ਦਰਿਆ ਦਾ ਪਾਣੀ ਪਿੰਡਾਂ ਦੇ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ। ਪਾਣੀ ਦੇ ਤੇਜ਼ ਵਹਾਅ ਕਾਰਨ ਠਾਕੁਰਪੁਰ ਵਿਖੇ ਬੀਐਸਐਫ ਦੀ ਚੌਕੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।
ਇਸ ਦੇ ਲਈ ਮੌਕੇ 'ਤੇ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀ.ਐਸ.ਐਫ ਦੇ ਅਧਿਕਾਰੀਆਂ ਵੱਲੋਂ ਇਸ ਧੁੱਸੀ ਬੰਨ੍ਹ ਵਿੱਚ ਪਈ ਦਰਾੜ ਨੂੰ ਭਰਨ ਦੇ ਯਤਨ ਕੀਤੇ ਜਾ ਰਹੇ ਹਨ। ਹੁਣ ਤੱਕ ਰਾਵੀ ਦਰਿਆ ਦੇ ਪਾਣੀ ਨੇ ਇਸ ਇਲਾਕੇ ਦੇ ਕਿਸਾਨਾਂ ਦੀਆਂ ਕਈ ਏਕੜ ਫਸਲਾਂ ਤਬਾਹ ਕਰ ਦਿੱਤੀਆਂ ਹਨ। ਉੱਥੇ ਹੀ ਮੌਕੇ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਦੀਨਾਨਗਰ ਸਰਕਲ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਖਰਾਬ ਹੋਈ ਫਸਲ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਪਿੰਡ ਠਾਕੁਰਪੁਰ ਦੇ ਕਿਸਾਨਾਂ ਦੇ ਕਹਿਣਾ ਹੈ ਕਿ ਰਾਵੀ ਦਰਿਆ ਪਿੰਡ ਤੋਂ ਡੇਢ ਕਿਲੋਮੀਟਰ ਦੂਰ ਹੈ ਅਤੇ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਅਤੇ ਪਾਣੀ ਪਿੰਡ ਵਿੱਚ ਪੁੱਜਣਾ ਸ਼ੁਰੂ ਹੋ ਗਿਆ ਹੈ। ਪਾਣੀ ਦੇ ਤੇਜ਼ ਵਹਾਅ ਨੇ ਠਾਕੁਰਪੁਰ ਧੁੱਸੀ ਬੰਨ੍ਹ ਵਿੱਚ ਦਰਾਰ ਪੈਦਾ ਕਰ ਦਿੱਤੀ ਹੈ, ਜਿਸ ਕਾਰਨ ਇਹ ਪਾਣੀ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਦਾਖਲ ਹੋ ਗਿਆ ਹੈ।
ਇਹ ਵੀ ਪੜ੍ਹੋ: Punjab Flood: ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ ! ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਣ ਦੇ ਹੁਕਮ
ਉਨ੍ਹਾਂ ਕਿਹਾ ਕਿ ਜੇਕਰ ਇਸ ਦਰਾੜ ਨੂੰ ਜਲਦੀ ਨਾ ਭਰਿਆ ਗਿਆ ਤਾਂ ਇਹ ਪਾਣੀ ਪਿੰਡਾਂ ਵਿੱਚ ਭਾਰੀ ਤਬਾਹੀ ਮਚਾ ਸਕਦਾ ਹੈ ਅਤੇ ਇਹ ਪਾਣੀ ਪਿੰਡ ਠਾਕੁਰਪੁਰ ਵਿੱਚ ਬਣੀ ਬੀਐਸਐਫ ਚੌਕੀ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਦਰਾੜ ਨੂੰ ਜਲਦੀ ਤੋਂ ਜਲਦੀ ਭਰਨ ਦੀ ਲੋੜ ਹੈ।
ਮੌਕੇ ’ਤੇ ਪੁੱਜੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਸ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ਅਤੇ ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਪਾਣੀ ਪਿੰਡ ਵਿੱਚ ਦਾਖ਼ਲ ਹੋ ਕੇ ਲੋਕਾਂ ਦੇ ਘਰਾਂ ਦਾ ਨੁਕਸਾਨ ਕਰ ਸਕਦਾ ਹੈ। ਉਹ ਪਿੰਡ ਠਾਕੁਰਪੁਰ ਵਿੱਚ ਬੀਐਸਐਫ ਦੀ ਚੌਕੀ ਵਿੱਚ ਦਾਖਲ ਹੋ ਕੇ ਵੀ ਨੁਕਸਾਨ ਪਹੁੰਚਾ ਸਕਦਾ ਹੈ।
ਇਸ ਲਈ ਲੋਕਾਂ ਦੇ ਸਹਿਯੋਗ ਨਾਲ ਇਸ ਦਰਾੜ ਨੂੰ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਦਰਾੜ ਨੂੰ ਭਰ ਦਿੱਤਾ ਜਾਵੇਗਾ ਤਾਂ ਜੋ ਰਾਵੀ ਦਾ ਪਾਣੀ ਪਿੰਡਾਂ ਦਾ ਹੋਰ ਨੁਕਸਾਨ ਨਾ ਕਰੇ। ਇਸ ਮੌਕੇ ਦਾ ਜਾਇਜ਼ਾ ਲੈਣ ਲਈ ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੀ ਪੁੱਜੇ ਅਤੇ ਕਿਹਾ ਕਿ ਸਰਕਾਰ ਲੋਕਾਂ ਦੀ ਮਦਦ ਲਈ ਲਗਾਤਾਰ ਯਤਨਸ਼ੀਲ ਹੈ।
ਇਹ ਵੀ ਪੜ੍ਹੋ: Punjab News: ਸੈਸ਼ਨ ਨੂੰ ਗ਼ੈਰ ਸੰਵਿਧਾਨਕ ਦੱਸਣ 'ਤੇ ਭੜਕੇ CM ਮਾਨ, ਕਿਹਾ ਗਵਰਨਰ ਸਾਬ੍ਹ, ਮੈਂ ਕੱਚੀਆਂ ਗੋਲ਼ੀਆਂ ਨਹੀਂ ਖੇਡੀਆਂ