ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣਗੀਆਂ ਪਰ ਬੀਜੇਪੀ ਲੀਡਰਾਂ ਦਾ ਘਿਰਾਓ, ਟੋਲ ਪਲਾਜਿਆਂ, ਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸਨ ਜਾਰੀ ਰਹੇਗਾ। ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।

ਦੱਸ ਦਈਏ ਕਿ ਰੇਲਾਂ ਰੋਕਣ ਨਾਲ ਪੰਜਾਬ ਅੰਦਰ ਕੋਲੇ, ਖਾਦਾਂ ਤੇ ਹੋਰ ਸਾਮਾਨ ਦੀ ਕਮੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਸੀ ਕਿ ਅੰਦੋਲਨ ਰੋਕ ਦਿੱਤਾ ਜਾਵੇ। ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਕਿਸਾਨ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਉਨ੍ਹਾਂ ਦੀ ਮੰਗਾਂ ਸਿਰੇ ਨਹੀਂ ਚੜ੍ਹਦੀਆਂ ਸੰਘਰਸ਼ ਜਾਰੀ ਰਹੇਗਾ।

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ/ਡੀਜ਼ਲ ਪੰਪਾਂ ਤੇ ਬੀਜੇਪੀ ਲੀਡਰਾਂ ਤੇ ਸਮਰਥਕਾਂ ਖਿਲਾਫ਼ ਅਣਮਿਥੇ ਸਮੇਂ ਦੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸੰਘਰਸ਼ ਜਾਰੀ ਰਹੇਗਾ। ਉਂਝ ਉਗਰਾਹਾਂ ਧੜੇ ਨੇ ਰੇਲ ਪਟੜੀਆਂ ਤੋਂ ਧਰਨਾ ਪਹਿਲਾਂ ਹੀ ਉਠਾ ਲਏ ਹਨ।

ਰਾਜਪਾਲ ਪਾਸ ਕਰਨਗੇ ਬਿੱਲ ਜਾਂ ਮੁੱਖ ਮੰਤਰੀ ਦੇਣਗੇ ਅਸਤੀਫ਼ਾ? 'ਏਬੀਪੀ ਸਾਂਝਾ' ਨਾਲ ਗੱਲਬਾਤ 'ਚ ਕੈਪਟਨ ਨੇ ਦੱਸਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904