Punjab Congress on Candidates: ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਵੱਡਾ ਫੈਸਲਾ
Punjab Election 2022: ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਰੀਬ ਸਵਾ ਦੋ ਘੰਟੇ ਚੱਲੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਵਿਚਾਰ ਮਸ਼ਵਰਾ ਕੀਤਾ ਗਿਆ।
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਬਾਰੇ ਫੈਸਲਾ ਇਸ ਵਾਰ ਵੀ ਦਿੱਲੀ ਦਰਬਾਰ ਤੋਂ ਹੀ ਹੋਏਗਾ। ਪੰਜਾਬ ਕਾਂਗਰਸ ਚੋਣ ਕਮੇਟੀ ਨੇ ਉਮੀਦਵਾਰਾਂ ਦੀ ਅੰਤਿਮ ਚੋਣ ਦੇ ਸਾਰੇ ਅਧਿਕਾਰ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਪੰਜਾਬ ਕਾਂਗਰਸ ਨੇ ਇਹ ਫੈਸਲਾ ਚੋਣਾਂ ਤੋਂ ਪਹਿਲਾਂ ਕਿਸੇ ਤਰ੍ਹਾਂ ਦੇ ਟਕਰਾਅ ਨੂੰ ਰੋਕਣ ਲਈ ਲਿਆ ਹੈ।
ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਰੀਬ ਸਵਾ ਦੋ ਘੰਟੇ ਚੱਲੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਵਿਚਾਰ ਮਸ਼ਵਰਾ ਕੀਤਾ ਗਿਆ। ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੋਂ ਇਲਾਵਾ ਤਕਰੀਬਨ ਸਾਰੇ ਮੈਂਬਰ ਮੌਜੂਦ ਸਨ।
ਮੀਟਿੰਗ ਵਿੱਚ ਬਹੁਤੇ ਮੈਂਬਰਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਟਿਕਟਾਂ ਦੀ ਵੰਡ ਜਲਦੀ ਕੀਤੀ ਜਾਵੇ ਕਿਉਂਕਿ 2017 ਵਿਚ ਉਮੀਦਵਾਰਾਂ ਦੇ ਐਲਾਨ ਵਿੱਚ ਦੇਰੀ ਹੋਈ ਸੀ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਟਿਕਟਾਂ ਦੀ ਵੰਡ ਦੀ ਪ੍ਰਕਿਰਿਆ ਬਾਰੇ ਕਈ ਬਦਲ ਰੱਖੇ। ਪਤਾ ਲੱਗਾ ਹੈ ਕਿ ਚੋਣ ਕਮੇਟੀ ਦੀ ਇਹ ਪਹਿਲੀ ਤੇ ਆਖ਼ਰੀ ਮੀਟਿੰਗ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੀਟਿੰਗ ਮਗਰੋਂ ਕਿਹਾ ਕਿ ਕਾਂਗਰਸ ਅਗਲੀ ਚੋਣ ਪੂਰੀ ਇਕਜੁੱਟਤਾ ਨਾਲ ਲੜੇਗੀ ਤੇ ਚੋਣ ਕਮੇਟੀ ਦੀ ਮੀਟਿੰਗ ਵਿੱਚ ਉਮੀਦਵਾਰਾਂ ਦੀ ਚੋਣ ਦੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਵਿਚ ਜਿੱਤਣ ਵਾਲੇ ਉਮੀਦਵਾਰ ਉਤਾਰੇ ਜਾਣਗੇ ਤੇ ਟਿਕਟ ਦੇਣ ਦਾ ਆਧਾਰ ਨਿਰੋਲ ਮੈਰਿਟ ਹੋਵੇਗੀ।
ਇਹ ਵੀ ਪੜ੍ਹੋ: Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin