Punjab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ, ਡਿਫਾਲਟਰਾਂ ਨੂੰ ਮਿਲੀ ਰਾਹਤ; ਜਾਣੋ ਕਿਵੇਂ ਹੋਏਗਾ ਲਾਭ?
Punjab News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਨ ਟਾਈਮ ਸੈਟਲਮੈਂਟ (OTS) ਸਕੀਮ ਤਹਿਤ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਸਕੀਮ ਤਹਿਤ ਜਲੰਧਰ ਨਗਰ ਨਿਗਮ ਨੇ ਹੁਣ ਤੱਕ 10 ਕਰੋੜ ਰੁਪਏ...

Punjab News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਨ ਟਾਈਮ ਸੈਟਲਮੈਂਟ (OTS) ਸਕੀਮ ਤਹਿਤ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਸਕੀਮ ਤਹਿਤ ਜਲੰਧਰ ਨਗਰ ਨਿਗਮ ਨੇ ਹੁਣ ਤੱਕ 10 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਇਕੱਠਾ ਕੀਤਾ ਹੈ। ਇਹ ਰਕਮ ਨਿਗਮ ਵੱਲੋਂ ਸ਼ਹਿਰ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਰਾਹੀਂ ਇਕੱਠੀ ਕੀਤੀ ਗਈ ਹੈ।
ਪ੍ਰਾਪਰਟੀ ਟੈਕਸ ਵਿਭਾਗ ਨੇ ਸ਼ਹਿਰ ਦੀਆਂ ਚਾਰ ਪ੍ਰਮੁੱਖ ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾ ਕੇ ਟੈਕਸ ਇਕੱਠਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਫਾਇਦਾ ਹੋਇਆ। ਇਸ ਸਕੀਮ ਦਾ ਉਦੇਸ਼ ਵੱਧ ਤੋਂ ਵੱਧ ਡਿਫਾਲਟਰਾਂ ਨੂੰ ਰਾਹਤ ਪ੍ਰਦਾਨ ਕਰਨਾ ਅਤੇ ਮਾਲੀਆ ਵਧਾਉਣਾ ਹੈ। ਕਾਰਪੋਰੇਸ਼ਨ ਸੁਪਰਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ ਅਤੇ ਭੂਪੇਂਦਰ ਸਿੰਘ ਬੁਡਿੰਗ ਨੇ ਕਿਹਾ ਕਿ ਇਸ ਸਕੀਮ ਤਹਿਤ ਡਿਫਾਲਟਰਾਂ ਨੂੰ ਸਿਰਫ਼ ਮੂਲ ਟੈਕਸ ਦੀ ਰਕਮ ਹੀ ਜਮ੍ਹਾਂ ਕਰਾਉਣੀ ਪੈਂਦੀ ਹੈ। ਉਨ੍ਹਾਂ ਨੂੰ ਵਿਆਜ ਅਤੇ ਜੁਰਮਾਨੇ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ।
ਇਹ ਛੋਟ 31 ਜੁਲਾਈ ਤੱਕ ਲਾਗੂ ਰਹੇਗੀ। ਇਸ ਤੋਂ ਬਾਅਦ, ਜਿਨ੍ਹਾਂ ਲੋਕਾਂ ਨੇ ਟੈਕਸ ਜਮ੍ਹਾ ਨਹੀਂ ਕਵਾਇਆ ਹੋਏਗਾ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੁਨਹਿਰੀ ਮੌਕੇ ਦਾ ਫਾਇਦਾ ਉਠਾਉਣ ਅਤੇ ਸਮੇਂ ਸਿਰ ਆਪਣੇ ਬਕਾਇਆ ਟੈਕਸ ਜਮ੍ਹਾਂ ਕਰਵਾਉਣ ਤਾਂ ਜੋ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















