ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਸਖਤ ਫੈਸਲਾ ਲੈਂਦਿਆਂ ਖੇੜਾ ਕਲਮੋਟ ਦੇ ਸਾਰੇ ਕ੍ਰਸ਼ਰ ਸੀਲ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ।
ਆਮ ਲੋਕਾਂ ਨੂੰ ਵਾਜਬ ਭਾਅ 'ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ 'ਤੇ ਜ਼ੀਰੋ ਟਾਲਰੈਂਸ ਹੋਵੇਗਾ।