(Source: Poll of Polls)
Punjab News: ਕੈਬਨਿਟ ਮੀਟਿੰਗ ਦਾ ਵੱਡਾ ਫ਼ੈਸਲਾ, ਹੁਣ ਵਿਸ਼ਵ ਬੈਂਕ ਤੋਂ ਕਰਜ਼ਾ ਲਏਗੀ ਪੰਜਾਬ ਸਰਕਾਰ, ਜਾਣੋ ਹੁਣ ਕੀ ਪਈ ਬਿਪਤਾ ?
ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਸ਼ੁਰੂ ਹੋਈ। ਕਰੀਬ ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੰਤਰੀ ਮੰਡਲ ਦੀ ਮੀਟਿੰਗ ਸਮਾਪਤ ਹੋਣ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਮੀਟਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
Punjab Cabinet Meeting: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਕੀਤੀ। ਤੁਹਾਨੂੰ ਦੱਸ ਦੇਈਏ ਕਿ ਕੈਬਨਿਟ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ।
ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਸ਼ੁਰੂ ਹੋਈ। ਕਰੀਬ ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੰਤਰੀ ਮੰਡਲ ਦੀ ਮੀਟਿੰਗ ਸਮਾਪਤ ਹੋਣ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਮੀਟਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
14 ਡੈਮਾਂ ਦੇ ਪ੍ਰਬੰਧਨ ਤੇ ਸਾਫ਼ ਸਫਾਈ ਲਈ ਪੰਜਾਬ ਸਰਕਾਰ ਦਾ ਕਦਮ!
— AAP Punjab (@AAPPunjab) October 8, 2024
- ਸਾਫ਼ ਸਫਾਈ ਤੇ ਰੱਖ-ਰਖਾਵ ਲਈ ਬਣਾਇਆ ਗਿਆ ਪਲਾਨ
- 281 ਕਰੋੜ ਦਾ ਬਣਾਇਆ ਗਿਆ ਪ੍ਰਸਤਾਵ
- ਜਿਸ 'ਚ 200 ਕਰੋੜ ਵਿਸ਼ਵ ਬੈਂਕ ਵੱਲੋਂ ਲੋਨ ਦੇ ਰੂਪ 'ਚ ਲਿਆ ਜਾਵੇਗਾ
ਇਸ ਪਲਾਨ ਬਾਰੇ ਕੈਬਨਿਟ ਮੰਤਰੀ @AroraAmanSunam ਨੇ ਦਿੱਤੀ ਜਾਣਕਾਰੀ pic.twitter.com/IBMgkn28h2
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਡੈਮਾਂ ਦੀ ਸੁਰੱਖਿਆ ਅਤੇ ਸਫਾਈ ਨੂੰ ਲੈ ਕੇ ਵੀ ਇੱਕ ਅਹਿਮ ਫੈਸਲਾ ਲਿਆ ਹੈ। ਇਸ ਸਬੰਧੀ ਸੂਬਾ ਸਰਕਾਰ ਨੇ 281 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ। ਸਰਕਾਰ ਵਿਸ਼ਵ ਬੈਂਕ ਤੋਂ ਲਗਭਗ 200 ਕਰੋੜ ਰੁਪਏ ਕਰਜ਼ੇ ਵਜੋਂ ਲਏਗੀ। ਇਸ ਦੇ ਨਾਲ ਹੀ ਸਰਕਾਰ ਇਸ ਰਕਮ ਦਾ 30 ਪ੍ਰਤੀਸ਼ਤ ਯੋਗਦਾਨ ਦੇਵੇਗੀ।
ਜ਼ਿਕਰ ਕਰ ਦਈਏ ਕਿ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ 5 ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਸੀ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਮੀਟਿੰਗ ਹੋਈ ਸੀ। ਇਸ 'ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਵਧਾ ਦਿੱਤਾ ਸੀ। ਜਿਸ ਕਾਰਨ ਲੋਕਾਂ ਦੀਆਂ ਜੇਬਾਂ 'ਤੇ ਬੋਝ ਪੈ ਰਿਹਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।