Punjab Cabinet Meeting: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਕੀਤੀ। ਤੁਹਾਨੂੰ ਦੱਸ ਦੇਈਏ ਕਿ ਕੈਬਨਿਟ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ। 



ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਸ਼ੁਰੂ ਹੋਈ। ਕਰੀਬ ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੰਤਰੀ ਮੰਡਲ ਦੀ ਮੀਟਿੰਗ ਸਮਾਪਤ ਹੋਣ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਮੀਟਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।






ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਡੈਮਾਂ ਦੀ ਸੁਰੱਖਿਆ ਅਤੇ ਸਫਾਈ ਨੂੰ ਲੈ ਕੇ ਵੀ ਇੱਕ ਅਹਿਮ ਫੈਸਲਾ ਲਿਆ ਹੈ। ਇਸ ਸਬੰਧੀ ਸੂਬਾ ਸਰਕਾਰ ਨੇ 281 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ। ਸਰਕਾਰ ਵਿਸ਼ਵ ਬੈਂਕ ਤੋਂ ਲਗਭਗ 200 ਕਰੋੜ ਰੁਪਏ ਕਰਜ਼ੇ ਵਜੋਂ ਲਏਗੀ। ਇਸ ਦੇ ਨਾਲ ਹੀ ਸਰਕਾਰ ਇਸ ਰਕਮ ਦਾ 30 ਪ੍ਰਤੀਸ਼ਤ ਯੋਗਦਾਨ ਦੇਵੇਗੀ। 



ਜ਼ਿਕਰ ਕਰ ਦਈਏ ਕਿ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ 5 ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਸੀ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਮੀਟਿੰਗ ਹੋਈ ਸੀ। ਇਸ 'ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਵਧਾ ਦਿੱਤਾ ਸੀ। ਜਿਸ ਕਾਰਨ ਲੋਕਾਂ ਦੀਆਂ ਜੇਬਾਂ 'ਤੇ ਬੋਝ ਪੈ ਰਿਹਾ ਸੀ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।