ਪੜਚੋਲ ਕਰੋ
Advertisement
Punjab News: ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, 7.30 ਤੋਂ 2 ਵਜੇ ਤੱਕ ਖੁੱਲ੍ਹਣਗੇ ਦਫ਼ਤਰ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲਿਆ ਕਰਨਗੇ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲਿਆ ਕਰਨਗੇ।
ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ ਜੋ ਤੁਹਾਡੇ ਨਾਲ ਸਾਂਝਾ ਕਰ ਰਿਹਾ ਹਾਂ... ਸਰਕਾਰੀ ਦਫ਼ਤਰਾਂ ਦੇ ਸਮੇਂ 'ਚ ਤਬਦੀਲੀ...ਦੇਸ਼ 'ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ...Live https://t.co/jCEkRsHjHj
— Bhagwant Mann (@BhagwantMann) April 8, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਕੇ ਕਿਹਾ ਕਿ ਪੰਜਾਬ ਦੀ ਸਰਕਾਰ ਨਵੀਂ ਸੋਚ ਦੀ ਸਰਕਾਰ ਹੈ। ਹਰ ਰੋਜ਼ ਕੋਈ ਨਾ ਕੋਈ ਨਵੇਂ ਫ਼ੈਸਲੇ ਲੋਕ ਪੱਖੀ ਲਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਦਿੱਕਤਾਂ ਘਟਾਈਆਂ ਜਾਣ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਜਿੰਨੇ ਵੀ ਸਰਕਾਰੀ ਦਫਤਰ ਹਨ ਉਨ੍ਹਾਂ ਦਾ 2 ਮਈ ਤੋਂ ਸਮਾਂ ਬਦਲਿਆ ਜਾ ਰਿਹਾ ਹੈ। ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ 15 ਜੁਲਾਈ ਤੱਕ ਰਹੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਲਾਗੂ ਕਰਨ ਤੋਂ ਪਹਿਲਾਂ ਕਈ ਲੋਕਾਂ ਨਾਲ ਰਾਇ ਕੀਤੀ ਗਈ ਹੈ ਉਨ੍ਹਾਂ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਵੀ ਇਸ ਬਾਰੇ ਕਿਹਾ ਕਿ ਸਮੇਂ ਨਾਲ ਘਰ ਆ ਕੇ ਉਨ੍ਹਾਂ ਨੂੰ ਬੱਚਿਆ ਨਾਲ ਜ਼ਿਆਦਾ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ।
ਇਸ ਦੇ ਨਾਲ ਹੀ ਬਿਜਲੀ ਬੋਰਡ ਨੇ ਦੱਸਿਆ ਕਿ ਬਿਜਲੀ ਬੋਰਡ ਦਾ ਜਿਆਦਾ ਲੋਡ 2 ਵਜੇ ਤੋਂ 5 ਵਜੇ ਤੱਕ ਪੀਕ ਤੇ ਹੁੰਦਾ ਹੈ ਇਸ ਲਈ ਜੇ ਸਰਕਾਰੀ ਦਫਤਰ 2 ਵਜੇ ਬੰਦ ਹੋ ਜਾਣਗੇ ਤਾਂ ਇਸ ਨਾਲ ਬਿਜਲੀ ਬੋਰਡ ਉੱਤੇ ਵੀ ਜ਼ਿਆਦਾ ਬੋਝ ਨਹੀਂ ਪਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement