ਪੰਜਾਬ ਕੈਬਨਿਟ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਵੱਡਾ ਫੈਸਲਾ, ਸਰਕਾਰ ਨੇ ਕਰ ਦਿੱਤਾ ਨਵਾਂ ਐਲਾਨ
ਮੁੱਖ ਮੰਤਰੀ ਮਾਨ ਨੇ ਲਿਖਿਆ, ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।

ਪੰਜਾਬ ਕੈਬਨਿਟ ਦੀ ਅੱਜ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਵੱਡਾ ਫੈਸਲਾ ਲਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕੀਤਾ ਗਿਆ। ਕਿਸਾਨਾਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲਈ ਹੈ।
ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।
— Bhagwant Mann (@BhagwantMann) August 14, 2025
👉 ਲੈਂਡ ਪੂਲਿੰਗ ਨੀਤੀ 2025 ਲਈ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ।
👉 ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 'ਚ ਸੋਧ ਨੂੰ ਮਨਜ਼ੂਰੀ।
👉 ਪੰਚਾਇਤ ਵਿਕਾਸ ਸਕੱਤਰ ਦਾ ਅਹੁਦਾ ਸਿਰਜਣ ਨੂੰ ਪ੍ਰਵਾਨਗੀ।
👉 ਫ਼ਸਲਾਂ ਦੀ ਖਰੀਦ ਲਈ… pic.twitter.com/Biuc6uAm3Z
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਮਾਨ ਨੇ ਲਿਖਿਆ, ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।
ਲੈਂਡ ਪੂਲਿੰਗ ਨੀਤੀ 2025 ਲਈ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ।
ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 'ਚ ਸੋਧ ਨੂੰ ਮਨਜ਼ੂਰੀ।
ਪੰਚਾਇਤ ਵਿਕਾਸ ਸਕੱਤਰ ਦਾ ਅਹੁਦਾ ਸਿਰਜਣ ਨੂੰ ਪ੍ਰਵਾਨਗੀ।
ਫ਼ਸਲਾਂ ਦੀ ਖਰੀਦ ਲਈ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।
ਕੈਬਨਿਟ ਸਬ-ਕਮੇਟੀ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।






















