ਪੜਚੋਲ ਕਰੋ

ਕੈਬਨਿਟ ਮੀਟਿੰਗ 'ਚ ਹੋਇਆ ਵੱਡਾ ਫੈਸਲਾ, ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਮਾਨ ਸਰਕਾਰ ਨੇ ਕਰ ਦਿੱਤਾ ਐਲਾਨ, ਕਿਸਾਨਾਂ ਨੂੰ ਮਿਲੀ ਰਾਹਤ ?

ਪੰਜਾਬ ਦੇ 164 ਪਿੰਡਾਂ ’ਚ ‘ਲੈਂਡ ਪੂਲਿੰਗ ਨੀਤੀ’ ਤਹਿਤ 65,533 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ। ਪੰਜਾਬ ਸਰਕਾਰ ਮੁਤਾਬਕ ਇਸ ਨੀਤੀ ਤਹਿਤ ਜਦੋਂ ਤੱਕ ਜ਼ਮੀਨ ’ਤੇ ਵਿਕਾਸ ਦੇ ਕੰਮ ਸ਼ੁਰੂ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਇਸ ਜ਼ਮੀਨ ’ਤੇ ਖੇਤੀ ਦੇ ਕੰਮ ਜਾਰੀ ਰੱਖ ਸਕਣਗੇ।

Punjab News: ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿਗ ਨੀਤੀ ਨੂੰ ਲੈ ਕੇ ਵਿਚਾਰ ਚਰਚਾ ਹੋਈ ਜਿਸ ਵਿੱਚ ਫੈਸਲਾ ਹੋਇਆ ਕਿ ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ 1 ਲੱਖ ਰੁਪਏ ਮਿਲਣਗੇ। ਜਦੋਂ ਕਿ ਕਿਸਾਨ ਨੂੰ ਮਿਲਣ ਵਾਲੇ ਕਿਰਾਏ ਵਿੱਚ 5 ਗੁਣਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਯੋਜਨਾ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ 'ਤੇ ਵੀ ਕਿਸਾਨ ਨੂੰ 50 ਹਜ਼ਾਰ ਰੁਪਏ ਦਾ ਚੈਕ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨ ਨੂੰ ਮਿਲਣ ਵਾਲੇ 1 ਲੱਖ ਰੁਪਏ ਸਾਲਾਨਾ ਕਿਰਾਏ ਵਿੱਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਲੈਂਡ ਪੂਲਿੰਗ ਬਾਰੇ ਅਫਵਾਹਾਂ ਫੈਲਾ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਰਜਿਸਟ੍ਰੇਸ਼ਨ ਨੂੰ ਰੋਕਿਆ ਨਹੀਂ ਗਿਆ ਹੈ। ਅਸੀਂ ਕਿਸਾਨਾਂ ਤੋਂ ਜ਼ਬਰਦਸਤੀ ਜ਼ਮੀਨ ਨਹੀਂ ਲੈ ਰਹੇ ਹਾਂ। ਸਾਡੀ ਕੋਸ਼ਿਸ਼ ਹੈ ਕਿ ਜ਼ਮੀਨ ਦਾ ਪੈਸਾ ਅਸਲ ਜ਼ਮੀਨ ਮਾਲਕਾਂ ਕੋਲ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨ ਨੂੰ ਦਿੱਤਾ ਜਾਣ ਵਾਲਾ ਕਿਰਾਇਆ 5 ਗੁਣਾ ਵਧਾ ਦਿੱਤਾ ਗਿਆ ਹੈ। ਇਸ ਯੋਜਨਾ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋਣ 'ਤੇ 50 ਹਜ਼ਾਰ ਦਾ ਚੈੱਕ ਵੀ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਕਿਸਾਨਾਂ ਲਈ ਇੱਕ ਯੋਜਨਾ ਬਣਾਈ ਹੈ ਜਿਨ੍ਹਾਂ ਦੀ ਜ਼ਮੀਨ ਇੱਕ ਏਕੜ ਤੋਂ ਘੱਟ ਐਕੁਆਇਰ ਕੀਤੀ ਜਾਣੀ ਹੈ। ਉਨ੍ਹਾਂ ਨੂੰ ਇਸ ਲਈ ਪਲਾਟ ਦਿੱਤੇ ਗਏ ਹਨ। ਜੇ ਕੋਈ ਵਿਅਕਤੀ ਵਪਾਰਕ ਪਲਾਟ ਨਹੀਂ ਲੈਣਾ ਚਾਹੁੰਦਾ ਹੈ, ਤਾਂ ਉਸਦਾ ਰਿਹਾਇਸ਼ੀ ਖੇਤਰ ਵਧਾਇਆ ਜਾਵੇਗਾ। ਇਸ ਯੋਜਨਾ ਵਿੱਚ ਕਿਸਾਨਾਂ ਨੂੰ ਜ਼ਮੀਨ ਦੇ ਬਦਲੇ ਜ਼ਮੀਨ ਦਿੱਤੀ ਜਾਣੀ ਹੈ।

ਦੱਸ ਦਈਏ ਕਿ ਪੰਜਾਬ ਦੇ 164 ਪਿੰਡਾਂ ’ਚ ‘ਲੈਂਡ ਪੂਲਿੰਗ ਨੀਤੀ’ ਤਹਿਤ 65,533 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ। ਪੰਜਾਬ ਸਰਕਾਰ ਮੁਤਾਬਕ ਇਸ ਨੀਤੀ ਤਹਿਤ ਜਦੋਂ ਤੱਕ ਜ਼ਮੀਨ ’ਤੇ ਵਿਕਾਸ ਦੇ ਕੰਮ ਸ਼ੁਰੂ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਇਸ ਜ਼ਮੀਨ ’ਤੇ ਖੇਤੀ ਦੇ ਕੰਮ ਜਾਰੀ ਰੱਖ ਸਕਣਗੇ। ਜਦੋਂ ਵਿਕਾਸ ਕੰਮ ਸ਼ੁਰੂ ਹੋ ਜਾਣਗੇ ਤਾਂ ਉਸ ਵਕਤ ਹੀ ਇਹ ਰਕਮ 50 ਹਜ਼ਾਰ ਤੋਂ ਵਧਾ ਕੇ ਇੱਕ ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤੀ ਜਾਵੇਗੀ। ਇਸ ਰਕਮ ਵਿੱਚ ਸਲਾਨਾ 10 ਫ਼ੀਸਦੀ ਵਾਧਾ ਹੋਵੇਗਾ। ਇਹ ਬੜ੍ਹੌਤਰੀ ਵਾਲੀ ਰਕਮ ਵਿਕਾਸ ਕੰਮਾਂ ਦੇ ਪੂਰਾ ਹੋਣ ਤੱਕ ਲਗਾਤਾਰ ਦਿੱਤੀ ਜਾਂਦੀ ਰਹੇਗੀ।

ਪੰਜਾਬ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਕਿਸਾਨਾਂ ਦੀ ਸਹਿਮਤੀ ਮਿਲਣ ਤੋਂ 21 ਦਿਨਾਂ ਦੇ ਅੰਦਰ ਉਨ੍ਹਾਂ ਨੂੰ ‘ਲੈਟਰ ਆਫ਼ ਇੰਟੈਂਟ’ ਜਾਰੀ ਕਰ ਦਿੱਤਾ ਜਾਵੇਗਾ। ਸੂਤਰਾਂ ਅਨੁਸਾਰ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਤਰਫ਼ੋਂ ਲੁਧਿਆਣਾ ਜ਼ਿਲ੍ਹੇ ਦੇ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ ਸੀ। ਚੰਡੀਗੜ੍ਹ ਦੇ ਮਿਊਂਸਿਪਲ ਭਵਨ ’ਚ ਇਨ੍ਹਾਂ ਪਿੰਡਾਂ ਦੇ ਸਰਪੰਚ ਵੀ ਬੁਲਾਏ ਗਏ ਸਨ। ਉਸ ਵਕਤ ਪ੍ਰਭਾਵਿਤ ਪਿੰਡਾਂ ਦੇ ਸਰਪੰਚਾਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਕੀਕਤ ਤੋਂ ਜਾਣੂ ਕਰਾ ਦਿੱਤਾ ਸੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget