Punjab News: ਪੰਜਾਬ ਦੇ ਫਾਜ਼ਿਲਕਾ ਤੋਂ ਸਵੇੇਰੇ-ਸਵੇਰੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਫਾਜ਼ਿਲਕਾ ਪੁਲਿਸ ਨੇ ਸਾਹਿਲਪ੍ਰੀਤ ਨਾਮਕ ਨੌਜਵਾਨ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਇੱਕ ਐਨਕਾਊਂਟਰ ਕੀਤਾ ਜਿਸ ਵਿੱਚ ਦੋ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ ਅਤੇ ਦੋਵੇਂ ਜ਼ਖਮੀ ਹੋ ਗਏ। ਫਿਲਹਾਲ ਦੋਵਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ 22 ਅਪ੍ਰੈਲ ਨੂੰ ਸਾਹਿਲਪ੍ਰੀਤ ਨਾਮਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬੀਤੀ ਰਾਤ ਪੁਲਿਸ ਨੂੰ ਇਸੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ। ਜਿਵੇਂ ਹੀ ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਉਹ ਭੱਜਣ ਲੱਗ ਪਏ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ।
ਦੋਵੇਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਸਪੀ ਨੇ ਕਿਹਾ ਕਿ ਜ਼ਖਮੀ ਮੁਲਜ਼ਮ ਸੰਜੇ ਵਰਮਾ ਵੀ ਇਸ ਕਤਲ ਵਿੱਚ ਸ਼ਾਮਲ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।