Punjab News: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਨਾਮਵਰ ਸ਼ਖਸ਼ੀਅਤ ਨੇ ਆਪਣੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ; ਬੋਲੇ- ਭਵਿੱਖ ਵਿੱਚ...
Punjab News: ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਤੋਂ ਵੱਡਾ ਧਮਾਕਾ ਹੋਇਆ ਹੈ, ਜਿਸ ਨੇ ਸਿਆਸਤਦਾਨਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨੂੰ ਵੱਡਾ ਝਟਕਾ ਲੱਗਿਆ ਹੈ...

Punjab News: ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਤੋਂ ਵੱਡਾ ਧਮਾਕਾ ਹੋਇਆ ਹੈ, ਜਿਸ ਨੇ ਸਿਆਸਤਦਾਨਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਮਨਪ੍ਰੀਤ ਸਿੰਘ ਇਆਲੀ ਵੱਲੋਂ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦਾ ਅਚਾਨਕ ਸਾਥ ਛੱਡ ਦਿੱਤਾ ਗਿਆ ਹੈ। ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਇੱਕ ਵੀਡੀਓ ਸੁਨੇਹਾ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਨੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ।
ਜਾਣੋ ਕਿਉਂ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ?
ਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ- '2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ।''
ਕਿਸੇ ਵੀ ਪਾਰਟੀ ਦਾ ਨਹੀਂ ਬਣਨਗੇ ਹਿੱਸਾ
ਇਸਦੇ ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਉਹ ਭਵਿੱਖ ਵਿੱਚ ਕਦੇ ਵੀ ਭਾਜਪਾ (BJP), ਬਾਦਲ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ (AAP) ਵਰਗੀਆਂ ਸਿਆਸੀ ਪਾਰਟੀਆਂ ਦਾ ਹਿੱਸਾ ਨਹੀਂ ਬਣਨਗੇ। ਇਸ ਦੀ ਬਜਾਏ, ਉਹ ਪੰਥ, ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰਾਂ ਦੇ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ। ਉਨ੍ਹਾਂ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਜਿਸ ਉੱਪਰ ਲੋਕਾਂ ਵੱਲੋਂ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















