ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਬੰਬੀਹਾ ਗੈਂਗ ਨੇ ਫੇਸਬੁੱਕ 'ਤੇ ਪੋਸਟ ਪਾਈ ਹੈ। ਬੰਬੀਹਾ ਗੈਂਗ ਨੇ ਗੋਲਡੀ ਬਰਾੜ ਨੂੰ ਵਿਦੇਸ਼ ਬੈਠ ਕੇ ਗੱਲ ਨਾ ਕਰਨ ਦੀ ਚੁਣੌਤੀ ਦਿੱਤੀ ਹੈ। ਪੋਸਟ 'ਚ ਕਿਹਾ ਗਿਆ ਹੈ ਕਿ ਜੇ ਹਿੰਮਤ ਹੈ ਤਾਂ ਪੰਜਾਬ ਆ ਕੇ ਦਿਖਾਓ। ਮੂਸੇਵਾਲਾ ਦੇ ਕਤਲ ਦਾ ਬਦਲਾ ਲਿਆ ਜਾਏਗਾ। ਮੂਸੇਵਾਲਾ ਨਾਲ ਕੋਈ ਸਬੰਧ ਨਹੀਂ ਸੀ, ਪਰ ਗੋਲਡੀ ਬਰਾੜ ਵੱਲੋਂ ਬੇਕਸੂਰ ਮੂਸੇਵਾਲਾ ਦਾ ਕਤਲ ਕਰਕੇ ਉਸ ਨੂੰ ਬੰਬੀਹਾ ਗੈਂਗ ਦਾ ਹੋਣ ਦਾ ਦਾਅਵਾ ਕਰਕੇ ਸਾਜ਼ਿਸ਼ ਰਚੀ। ਜਿਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਬੰਬੀਹਾ ਗੈਂਗ ਗੋਲਡੀ ਬਰਾੜ ਨੂੰ ਪੰਜਾਬ ਆਉਣ ਲਈ ਸ਼ਰੇਆਮ ਚੁਣੌਤੀ ਦੇ ਰਿਹਾ ਹੈ। ਉਧਰ ਗੋਲਡੀ ਬਰਾੜ ਨੇ ਵੀ ਇਸ ਦਾ ਠੋਕਵਾਂ ਜਵਾਬ ਦਿੱਤਾ ਹੈ। ਖਾਮੋਸ਼ੀ ਦੀ ਵੀ ਕੋਈ ਵਜਾਹ ਹੁੰਦੀ ਆ ਜਨਾਬ
ਸਬਰ ਰੱਖੋ ਸਾਡਾ ਨਾਮ ਤੁਹਾਨੂੰ ਫਿਰ ਤਕਲੀਫ ਦੇਵੇਗਾ✌️।
ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਨੇਪਾਲ ਬਾਰਡਰ ਤੋਂ ਲਾਰੈਂਸ ਗੈਂਗ ਦੇ ਗੈਂਗਸਟਰਾਂ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਾਜੇਂਦਰ ਜੋਕਰ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਗੈਂਗਸਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਈ ਖੁਲਾਸੇ ਵੀ ਹੋ ਰਹੇ ਹਨ। ਪੰਜਾਬ ਸਮੇਤ 3 ਹੋਰ ਸੂਬਿਆਂ 'ਚ ਗੈਂਗਸਟਰਾਂ ਦੇ ਘਰਾਂ 'ਤੇ ਵੀ NIA ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ
ਕੇਂਦਰ ਦੀਆਂ ਜਾਂਚ ਏਜੰਸੀਆਂ ਪਹਿਲਾਂ ਹੀ ਪੰਜਾਬ ਪੁਲਿਸ ਨੂੰ ਇਨਪੁਟ ਦੇ ਚੁੱਕੀਆਂ ਹਨ ਕਿ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਇਨਪੁਟ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ ਹੈ। ਹੁਣ ਇਸ ਤਰ੍ਹਾਂ ਇੱਕ ਦੂਜੇ ਨੂੰ ਧਮਕੀਆਂ ਦੇਣ ਵਾਲੇ ਦੋਵੇਂ ਧੜੇ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੇ ਹਨ। ਪੰਜਾਬ ਵਿੱਚ ਬੰਬੀਹਾ ਗੈਂਗ ਅਤੇ ਲਾਰੈਂਸ ਗੈਂਗ ਕਿਸੇ ਵੀ ਸਮੇਂ ਆਪਸ ਵਿੱਚ ਭਿੜ ਸਕਦੇ ਹਨ। ਬੰਬੀਹਾ ਗੈਂਗ ਮੂਸੇਵਾਲਾ ਹੱਤਿਆਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੂੰ ਨਿਸ਼ਾਨਾ ਬਣਾ ਸਕਦਾ ਹੈ। ਬੰਬੀਹਾ ਗੈਂਗ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਉਹ ਲਾਰੇਂਸ ਅਤੇ ਜੱਗੂ ਨੂੰ ਪੁਲਿਸ ਹਿਰਾਸਤ ਵਿੱਚ ਮਾਰ ਦੇਣਗੇ। ਉਦੋਂ ਤੋਂ ਲਾਰੇਂਸ ਦੀ ਪੇਸ਼ਕਾਰੀ ਵੀ ਵੀਡੀਓ ਕਾਨਫਰੰਸ ਰਾਹੀਂ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ