Punjab News: ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ, CM ਮਾਨ ਨੇ ਟਵੀਟ ਕਰ ਕੇ ਦਿੱਤੀ ਖੁਸ਼ਖਬਰੀ, ਗਦ-ਗਦ ਹੋਏ ਪੰਜਾਬੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਇੱਕ ਬਹੁਤ ਹੀ ਖਾਸ ਤੋਹਫਾ ਦਿੱਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਧੂਰੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ..

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਇੱਕ ਬਹੁਤ ਹੀ ਖਾਸ ਤੋਹਫਾ ਦਿੱਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਧੂਰੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ, ਕਿਉਂਕਿ ਉਥੇ ਰੇਲਵੇ ਓਵਰਬਰਿੱਜ ਦੀ ਮਨਜ਼ੂਰੀ ਮਿਲ ਗਈ ਹੈ। ਇਹ ਓਵਰਬਰਿੱਜ 54.76 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਨਿਰਧਾਰਿਤ ਸਮੇਂ ਅੰਦਰ ਇਸਨੂੰ ਪੂਰਾ ਕਰਕੇ ਇਲਾਕੇ ਦੇ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਧੂਰੀ ਵਾਸੀਆਂ ਦੀ ਲੰਬੇ ਸਮੇਂ ਤੋਂ ਰਹੀ ਮੰਗ ਪੂਰੀ ਹੋਏਗੀ
ਉਨ੍ਹਾਂ ਨੇ ਕਿਹਾ ਕਿ ਇਹ ਓਵਰਬਰਿੱਜ ਧੂਰੀ ਦੇ ਲੋਕਾਂ ਦੀ ਲੰਮੀ ਸਮੇਂ ਤੋਂ ਚੱਲ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਇਸ ਦੇ ਤਿਆਰ ਹੋਣ ਨਾਲ ਆਵਾਜਾਈ ਸੁਗਮ ਹੋਵੇਗੀ, ਟ੍ਰੈਫਿਕ ਜਾਮ ਤੋਂ ਛੁਟਕਾਰਾ ਮਿਲੇਗਾ ਅਤੇ ਆਮ ਲੋਕਾਂ ਨੂੰ ਵਿਸ਼ਾਲ ਲਾਭ ਹੋਵੇਗਾ। ਸਰਕਾਰ ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਇਹ ਓਵਰਬਰਿੱਜ ਉਸੇ ਕਦਮ ਦੀ ਇਕ ਹੋਰ ਝਲਕ ਹੈ।
ਉਨ੍ਹਾਂ ਨੇ ਐਕਸ ਉੱਤੇ ਪੋਸਟ ਪਾ ਕੇ ਲਿਖਿਆ ਹੈ- ''ਧੂਰੀ ਦੇ ਲੋਕਾਂ ਲਈ ਵੱਡੀ ਸੌਗ਼ਾਤ.. ਧੂਰੀ 'ਚ ਰੇਲਵੇ ਓਵਰ-ਬਰਿੱਜ ਨੂੰ ਮਨਜ਼ੂਰੀ ਦੇ ਦਿੱਤੀ ਹੈ... 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਓਵਰ-ਬਰਿੱਜ ਨੂੰ ਤਹਿ ਸਮੇਂ 'ਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ...''
ਧੂਰੀ ਦੇ ਲੋਕਾਂ ਲਈ ਵੱਡੀ ਸੌਗ਼ਾਤ..
— Bhagwant Mann (@BhagwantMann) June 29, 2025
ਧੂਰੀ 'ਚ ਰੇਲਵੇ ਓਵਰ-ਬਰਿੱਜ ਨੂੰ ਮਨਜ਼ੂਰੀ ਦੇ ਦਿੱਤੀ ਹੈ... 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਓਵਰ-ਬਰਿੱਜ ਨੂੰ ਤਹਿ ਸਮੇਂ 'ਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ...
---
धूरी के लोगों के लिए बड़ी सौगात...
धूरी में रेलवे ओवरब्रिज को मंज़ूरी दे दी गई…
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















