ਪੜਚੋਲ ਕਰੋ
ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਬੇਸਿਕ ਪੇਅ 'ਚ 15% ਦਾ ਵਾਧਾ
ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦਾ ਹੋਰ ਵਾਧੂ ਤੋਹਫ਼ਾ ਦਿੰਦਿਆਂ ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕੀਤਾ ਹੈ। 31 ਦਸੰਬਰ 2015 ਦੀ ਬੇਸਿਕ ਪੇਅ ਵਿੱਚ ਘੱਟੋ-ਘੱਟ 15 ਫੀਸਦੀ ਵੱਧ ਵਾਧਾ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕੀਤਾ ਹੈ। 31 ਦਸੰਬਰ 2015 ਦੀ ਬੇਸਿਕ ਪੇਅ ਵਿੱਚ ਘੱਟੋ-ਘੱਟ 15 ਫੀਸਦੀ ਵੱਧ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁੱਝ ਭੱਤਿਆਂ ਨੂੰ ਬਹਾਲ ਕਰਨ ਦਾ ਫੈਸਲਾ ਵੀ ਲਿਆ ਗਿਆ। ਇਸ ਫੈਸਲੇ ਨਾਲ ਕਰਮਚਾਰੀਆਂ ਦੀ ਤਨਖਾਹ/ਪੈਨਸ਼ਨ ਵਿੱਚ ਸਾਲਾਨਾ ਕੁੱਲ ਔਸਤਨ ਵਾਧਾ 1.05 ਲੱਖ ਰੁਪਏ ਤੱਕ ਹੋ ਜਾਵੇਗਾ ਜੋ ਪਹਿਲਾਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਮੰਨਣ ਤੋਂ ਬਾਅਦ 79,250 ਰੁਪਏ ਸੀ ਜੋ ਪਹਿਲੀ ਜੁਲਾਈ 2021 ਤੋਂ ਲਾਗੂ ਕੀਤਾ ਗਿਆ ਸੀ। ਮੁਲਾਜ਼ਮਾਂ ਲਈ ਪਹਿਲਾਂ ਇਹ ਤੋਹਫ਼ਾ ਕੁੱਲ 4700 ਕਰੋੜ ਰੁਪਏ ਦਾ ਸੀ।
ਹੋਰ ਵਾਧੇ ਕਰਨ ਦਾ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਜਿਨ੍ਹਾਂ ਸਾਰੇ ਮੰਤਰੀਆਂ, ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਹੱਲ ਕਰਨ। ਅੱਜ ਦੇ ਫੈਸਲੇ ਨਾਲ ਮੁਲਾਜ਼ਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਹੱਲ ਹੋ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਮੁਲਾਜ਼ਮ ਆਪਣਾ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਰੱਖਦੇ ਹਨ ਤਾਂ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ 2.85 ਲੱਖ ਮੁਲਾਜ਼ਮਾਂ ਅਤੇ 3.07 ਲੱਖ ਪੈਨਸ਼ਨਰਾਂ ਜਿਨ੍ਹਾਂ ਨੂੰ ਅੱਜ ਦੇ ਫੈਸਲੇ ਨਾਲ ਫਾਇਦਾ ਹੋਵੇਗਾ, ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਹੋਰਨਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਸਰਕਾਰੀ ਖਜ਼ਾਨੇ ਉਤੇ ਹੁਣ ਤਨਖਾਹਾਂ/ਪੈਨਸ਼ਨਾਂ ਦਾ ਕੁੱਲ ਬੋਝ 42673 ਕਰੋੜ ਰੁਪਏ ਸਾਲਾਨਾ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਡੀਕਲ ਭੱਤਾ, ਮੋਬਾਈਲ ਭੱਤਾ, ਆਵਾਜਾਈ ਭੱਤਾ ਅਤੇ ਸਿਟੀ ਕੰਪਨਸੇਟਰੀ ਭੱਤਾ (ਸੀ.ਸੀ.ਏ.) ਵਰਗੇ ਆਮ ਭੱਤਿਆਂ ਨੂੰ ਪਹਿਲੀ ਜੁਲਾਈ 2021 ਤੋਂ ਸੋਧੀਆਂ ਦਰਾਂ (2.59 ਗੁਣਾ 0.8) ਦੇ ਹਿਸਾਬ ਨਾਲ ਬਹਾਲ ਕਰਨ ਦੇ ਨਾਲ ਹੀ ਕੈਬਨਿਟ ਦੇ ਫੈਸਲੇ ਅਨੁਸਾਰ ਸਾਰੇ ਜਾਰੀ ਭੱਤੇ ਨਾ ਸਿਰਫ ਬਰਕਰਾਰ ਰੱਖੇ ਗਏ ਹਨ, ਬਲਕਿ ਪਹਿਲਾਂ ਨਾਲੋਂ ਦੁੱਗਣੇ ਕਰ ਦਿੱਤੇ ਗਏ ਹਨ ਜਿੰਨੇ ਪਹਿਲਾਂ ਮਿਲਦੇ ਸਨ। ਮੰਤਰੀ ਮੰਡਲ ਨੇ ਡਾਕਟਰਾਂ ਨੂੰ ਸੋਧੀ ਬੇਸਿਕ ਪੇਅ ਦੇ 20 ਫੀਸਦੀ ਦੇ ਹਿਸਾਬ ਨਾਲ ਮਿਲਣਯੋਗ ਗੈਰ ਪ੍ਰੈਕਟਿਸ ਭੱਤਾ (ਐਨ.ਪੀ.ਏ.) ਨੂੰ ਤਨਖਾਹ ਦਾ ਹਿੱਸਾ ਮੰਨਣ ਅਤੇ ਕਰਮਚਾਰੀਆਂ ਲਈ ਸਕੱਤਰੇਤ ਤਨਖਾਹ (ਪੰਜਾਬ ਸਿਵਲ ਸਕੱਤਰੇਤ ਵਿੱਚ ਕੰਮ ਕਰਦੇ) ਨੂੰ ਪਹਿਲੀ ਜੁਲਾਈ 2021 ਤੋਂ ਦੁੱਗਣਾ ਕਰਨ ਅਤੇ ਤਖ਼ਖਾਹ ਦਾ ਹਿੱਸਾ ਮੰਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਨੈਸ਼ਨਲ ਪੈਨਸ਼ਨ ਸਕੀਮ ਅਧੀਨ ਆਉਣ ਵਾਲੇ ਕਰਮਚਾਰੀਆਂ ਨੂੰ ਹੁਣ ਮੌਤ ਹੋਣ ਦੀ ਸੂਰਤ ਵਿੱਚ ਪਰਿਵਾਰਕ ਪੈਨਸ਼ਨ ਦੇ ਅਧੀਨ ਕਵਰ ਕੀਤਾ ਗਿਆ ਹੈ ਜਿਸ ਵਿੱਚ 5 ਮਈ 2009 ਦੇ ਪਰਿਵਾਰਕ ਪੈਨਸ਼ਨ ਦਿਸ਼ਾ ਨਿਰਦੇਸ਼ਾਂ ਨੂੰ ਅਪਣਾਇਆ ਗਿਆ ਹੈ ਤਾਂ ਜੋ 4 ਸਤੰਬਰ 2019 ਦੇ ਜਾਰੀ ਦਿਸ਼ਾ ਨਿਰਦੇਸ਼ਾਂ ਵਿੱਚ ਵਾਜਬ ਤਬਦੀਲੀਆਂ ਕਰਕੇ ਪੰਜਾਬ ਸਿਵਲ ਸੇਵਾਵਾਂ ਨਿਯਮ ਭਾਗ-2 ਦੇ ਤਹਿਤ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਸੂਬੇ ਦੇ ਕਰਮਚਾਰੀਆਂ 'ਤੇ ਭਾਰਤ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ ਉਤੇ ਲਾਗੂ ਕੀਤਾ ਜਾਵੇ। ਕੈਬਨਿਟ ਨੇ ਇਕ ਹੋਰ ਫੈਸਲੇ ਰਾਹੀਂ ਕਰਮਚਾਰੀਆਂ ਦੀ ਪਰਖ ਕਾਲ ਸਮੇਂ ਦੀ ਸੇਵਾ ਨੂੰ ਏ.ਸੀ.ਪੀ. ਦੇ ਮੰਤਵ ਲਈ ਗਿਣਿਆ ਜਾਵੇ ਜਿਵੇਂ ਕਿ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਅਜਿਹਾ ਪਹਿਲਾ ਹੀ ਕੀਤਾ ਜਾ ਰਿਹਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਅੰਮ੍ਰਿਤਸਰ
ਦੇਸ਼
Advertisement