ਪੜਚੋਲ ਕਰੋ

ਕੇਂਦਰ ਸਰਕਾਰ ਦੀ ਜੰਲਧਰ, ਬਠਿੰਡਾ ਤੇ ਤਰਨਤਾਰਨ ਦੇ ਪਿੰਡਾਂ ਨੂੰ ਵੱਡੀ ਸੌਗਾਤ, ਜਲਦ ਮਿਲੇਗੀ ਇਹ ਸੇਵਾ

ਬੀਤੇ ਬੁੱਧਵਾਰ ਨੂੰ 26,316 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਦੇਸ਼ ਭਰ ਦੇ ਬਿਨ੍ਹਾ ਇੰਨਟਰਨੈੱਟ ਵਾਲੇ ਪਿੰਡਾਂ ਵਿੱਚ 4ਜੀ ਮੋਬਾਈਲ ਸੇਵਾਵਾਂ ਦੇਣ ਲਈ ਇੱਕ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ।ਇਸ ਵਿੱਚ ਪੰਜਾਬ ਦੇ 5 ਪਿੰਡ ਵੀ ਸ਼ਾਮਲ ਹਨ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਬੀਤੇ ਬੁੱਧਵਾਰ ਨੂੰ 26,316 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਦੇਸ਼ ਭਰ ਦੇ ਬਿਨ੍ਹਾ ਇੰਨਟਰਨੈੱਟ ਵਾਲੇ ਪਿੰਡਾਂ ਵਿੱਚ 4ਜੀ ਮੋਬਾਈਲ ਸੇਵਾਵਾਂ ਦੇਣ ਲਈ ਇੱਕ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ।ਇਸ ਵਿੱਚ ਪੰਜਾਬ ਦੇ 5 ਪਿੰਡ ਵੀ ਸ਼ਾਮਲ ਹਨ।

ਇਸ ਪ੍ਰਾਜੈਕਟ ਦੀ ਕੁੱਲ ਲਾਗਤ 26,316 ਕਰੋੜ ਰੁਪਏ ਹੋਵੇਗੀ। ਇਸ ਪ੍ਰਾਜੈਕਟ ਦੇ ਤਹਿਤ ਦੂਰ-ਦੁਰਾਡੇ ਅਤੇ ਪਹੁੰਚ ਤੋਂ ਵਾਂਝੇ ਖੇਤਰਾਂ ਦੇ 24,680 ਪਿੰਡਾਂ ’ਚ 4-ਜੀ ਮੋਬਾਈਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਪ੍ਰਾਜੈਕਟ ਤਹਿਤ ਪੰਜਾਬ ਦੇ ਬਠਿੰਡਾ, ਜਲੰਧਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ 5 ਪਿੰਡਾਂ ’ਚ ਵੀ 4-ਜੀ ਮੋਬਾਈਲ ਸੇਵਾ ਉਪਲਬਧ ਕਰਵਾਈ ਜਾਵੇਗੀ। 

ਇਹ ਪ੍ਰੋਜੈਕਟ ਮੋਬਾਈਲ ਬ੍ਰਾਡਬੈਂਡ ਰਾਹੀਂ ਵੱਖ-ਵੱਖ ਈ-ਗਵਰਨੈਂਸ ਸੇਵਾਵਾਂ, ਬੈਂਕਿੰਗ ਸੇਵਾਵਾਂ, ਟੈਲੀ-ਮੈਡੀਸਨ, ਟੈਲੀ-ਐਜੂਕੇਸ਼ਨ ਆਦਿ ਸੇਵਾਵਾਂ ਪ੍ਰਦਾਨ ਕਰਨ ਨੂੰ ਉਤਸ਼ਾਹਿਤ ਕਰੇਗਾ ਅਤੇ ਪੇਂਡੂ ਖੇਤਰਾਂ ’ਚ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ।ਇਸ ਪ੍ਰੋਜੈਕਟ ਦੇ ਤਹਿਤ ਦੂਰ-ਦੁਰਾਡੇ ਅਤੇ ਔਖੇ ਇਲਾਕਿਆਂ ਦੇ 24,680 ਪਿੰਡਾਂ ਵਿੱਚ 4ਜੀ ਮੋਬਾਈਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ, 6,279 ਪਿੰਡਾਂ ਜਿਨ੍ਹਾਂ ਵਿੱਚ ਵਰਤਮਾਨ ਵਿੱਚ ਸਿਰਫ਼ 2ਜੀ/3ਜੀ ਕੁਨੈਕਟੀਵਿਟੀ ਹੈ, ਨੂੰ ਵੀ 4ਜੀ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ।

ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰੋਜੈਕਟ ਵਿੱਚ ਪੁਨਰਵਾਸ, ਨਵੀਆਂ ਬਸਤੀਆਂ, ਮੌਜੂਦਾ ਆਪਰੇਟਰਾਂ ਵੱਲੋਂ ਸੇਵਾਵਾਂ ਵਾਪਸ ਲੈਣ ਆਦਿ ਦੇ ਕਾਰਨ 20% ਵਾਧੂ ਪਿੰਡਾਂ ਨੂੰ ਸ਼ਾਮਲ ਕਰਨ ਦਾ ਪ੍ਰਬੰਧ ਹੈ।

ਇਹ ਪ੍ਰੋਜੈਕਟ BSNL ਵੱਲੋਂ ਆਤਮਨਿਰਭਰ ਭਾਰਤ (ਮੇਡ ਇਨ ਇੰਡੀਆ) 4G ਤਕਨਾਲੋਜੀ ਸਟੈਕ ਦੀ ਵਰਤੋਂ ਕਰਕੇ ਚਲਾਇਆ ਜਾਵੇਗਾ, ਅਤੇ ਯੂਨੀਵਰਸਲ ਸਰਵਿਸ ਓਬਲੀਗੇਸ਼ਨ ਫੰਡ (USOF) ਵੱਲੋਂ ਫੰਡ ਕੀਤਾ ਜਾਵੇਗਾ।ਸਰਕਾਰ ਨੇ ਕਿਹਾ ਕਿ 26,316 ਕਰੋੜ ਰੁਪਏ ਦੀ ਪ੍ਰੋਜੈਕਟ ਲਾਗਤ ਵਿੱਚ ਕੈਪੈਕਸ ਅਤੇ ਪੰਜ ਸਾਲਾ ਓਪੈਕਸ ਸ਼ਾਮਲ ਹਨ।

ਸਰਕਾਰੀ ਬੁਲਾਰੇ ਨੇ ਕਿਹਾ, “ਇਹ ਪ੍ਰੋਜੈਕਟ ਪੇਂਡੂ ਖੇਤਰਾਂ ਵਿੱਚ ਮੋਬਾਈਲ ਕਨੈਕਟੀਵਿਟੀ ਪ੍ਰਦਾਨ ਕਰਨ ਲਈ ਸਰਕਾਰ ਦੇ ਵਿਜ਼ਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਪ੍ਰੋਜੈਕਟ ਮੋਬਾਈਲ ਬਰਾਡਬੈਂਡ ਰਾਹੀਂ ਵੱਖ-ਵੱਖ ਈ-ਗਵਰਨੈਂਸ ਸੇਵਾਵਾਂ, ਬੈਂਕਿੰਗ ਸੇਵਾਵਾਂ, ਟੈਲੀ-ਮੈਡੀਸਨ, ਟੈਲੀ-ਐਜੂਕੇਸ਼ਨ ਆਦਿ ਦੀ ਡਿਲਿਵਰੀ ਨੂੰ ਉਤਸ਼ਾਹਿਤ ਕਰੇਗਾ ਅਤੇ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਪੈਦਾ ਕਰੇਗਾ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget