ਪੜਚੋਲ ਕਰੋ

ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੁਰਦੁਆਰਿਆਂ ਦੇ ਬਾਹਰ ਲੱਗਣਗੇ ਵੱਡੇ ਹੋਰਡਿੰਗ, ਸਰਕਾਰਾਂ ਦੇ ਰਵੱਈਏ ਦੀ ਖੋਲ੍ਹੀ ਜਾਵੇਗੀ ਪੋਲ : ਸ਼੍ਰੋਮਣੀ ਕਮੇਟੀ

ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ ਹੈ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਪੁਰ ਵਿੱਚ ਜਥੇਦਾਰ ਵੱਲੋਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਆਦੇਸ਼ ਕੀਤਾ ਗਿਆ ਸੀ ਕਿ ਬੰਦੀ ਸਿੰਘਾਂ ਨਾਲ ਹੋ ਰਹੇ ਧੱਕੇ ਦਾ ਵਿਰੋਧ ਕੀਤਾ ਜਾਵੇ ਤੇ ਇਸ ਲਈ ਗੁਰੂ ਘਰਾਂ ਅਤੇ ਹੋਰ ਅਦਾਰਿਆਂ ਦੇ ਬਾਹਰ ਵੱਡੇ ਬੋਰਡ ਤਿਆਰ ਕਰਵਾ ਕੇ ਸਥਾਪਤ ਕੀਤੇ ਜਾਣ। 

ਇਨ੍ਹਾਂ ਬੋਰਡਾਂ ’ਤੇ ਬੰਦੀ ਸਿੰਘਾਂ ਦੀਆਂ ਤਸਵੀਰਾਂ ਸਮੇਤ ਉਨ੍ਹਾਂ ਦੀਆਂ ਸਜ਼ਾਵਾਂ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇ। ਸ੍ਰੀ ਧਾਮੀ ਨੇ ਆਖਿਆ ਕਿ ਇਸ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਗੁਰਦੁਆਰਿਆਂ ਤੇ ਵਿਦਿਅਕ ਅਦਾਰਿਆਂ ’ਚ ਇਹ ਬੋਰਡ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਬੋਰਡ ਗੁਰਦੁਆਰਿਆਂ ਦੇ ਮੁੱਖ ਦੁਆਰਾਂ ਤੇ ਵਿਦਿਅਕ ਅਦਾਰਿਆਂ ਵਿਚ ਵੀ ਢੁੱਕਵੀਆਂ ਥਾਵਾਂ ’ਤੇ ਲਗਾਏ ਜਾਣਗੇ। ਬੋਰਡਾਂ ਦੀ ਇਬਾਰਤ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਕਿਹਾ ਗਿਆ ਹੈ ਤੇ ਜਲਦ ਹੀ ਇਹ ਕਾਰਜ ਮੁਕੰਮਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਮੁਲਾਕਾਤ ਲਈ ਪੱਤਰ ਲਿਖੇ ਸਨ, ਜਿਸ ਪ੍ਰਤੀ ਅਜੇ ਤਕ ਹੁੰਗਾਰਾ ਨਹੀਂ ਮਿਲਿਆ। 

ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਆਖਿਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕਰਨਾ ਸਿੱਖਾਂ ਦਾ ਹੱਕ ਹੈ ਕਿਉਂਕਿ ਇਹ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਹੋਣ ਤੋਂ ਬਾਦ ਵੀ ਜੇਲ੍ਹਾਂ ਵਿੱਚ ਬੰਦ ਹਨ ਤੇ ਸਰਕਾਰਾਂ ਦੇ ਇਹ ਫੈਸਲੇ ਮਨੁੱਖੀ ਹੱਕਾਂ ਦਾ ਘਾਣ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget