Punjab News: ਪੰਜਾਬ 'ਚ ਵੱਡੀ ਵਾਰਦਾਤ! ਸਵਾਰੀਆਂ ਨਾਲ ਭਰੀ PRTC ਬੱਸ ਨਾਲ ਦਿਨ ਦਿਹਾੜੇ ਲੁੱਟ; ਲੋਕ ਬੋਲੇ- ਡਰਾਈਵਰ ਦੀ ਕੁੱਟਮਾਰ ਤੋਂ ਬਾਅਦ...
Moga News: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕਾਨੂੰਨ ਵਿਵਸਥਾਂ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ। ਇਸ ਵਿਚਾਲੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਦੱਸ ਦੇਈਏ ਕਿ ਮੋਗਾ-ਬਰਨਾਲਾ ਕੌਮੀ ਸ਼ਾਹ ਮਾਰਗ 'ਤੇ ਅੱਜ ਦੁਪਹਿਰ...

Moga News: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕਾਨੂੰਨ ਵਿਵਸਥਾਂ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ। ਇਸ ਵਿਚਾਲੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਦੱਸ ਦੇਈਏ ਕਿ ਮੋਗਾ-ਬਰਨਾਲਾ ਕੌਮੀ ਸ਼ਾਹ ਮਾਰਗ 'ਤੇ ਅੱਜ ਦੁਪਹਿਰ ਚਿੱਟੇ ਦਿਨ 3.40 ਵਜੇ ਮੋਗਾ ਤੋਂ ਸੰਗਰੂਰ ਜਾ ਰਹੀ ਇਕ ਪੀ. ਆਰ. ਟੀ. ਸੀ. ਦੀ ਬੱਸ (13ਵੀ ਆਈ 1171) ਜਦੋਂ ਬੱਸ ਅੱਡੇ 'ਤੇ ਪੁੱਜੀ ਤਾਂ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਸਵਾਰੀ ਚੜ੍ਹਾਉਣ ਦੇ ਬਹਾਨੇ ਡਰਾਈਵਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਕੈਸ਼ ਬੈਗ ਖੋਹ ਕੇ ਫਰਾਰ ਹੋ ਗਏ।
ਜਾਣੋ ਕੀ ਬੋਲੇ ਲੋਕ...
ਇਸ ਮਗਰੋਂ ਪੀ. ਬੀ. 19 ਐੱ ਮ 2351 ਪੀ. ਆਰ. ਟੀ. ਸੀ ਬੱਸ ਵੀ ਆ ਕੇ ਰੁਕ ਗਈ। ਇਸ ਦੌਰਾਨ ਕੌਮੀ ਸ਼ਾਹ ਮਾਰਗ 'ਤੇ ਸਹਿਮ ਦਾ ਮਾਹੌਲ ਬਣ ਗਿਆ ਅਤੇ ਇੱਕ ਘੰਟਾ ਬੀਤਣ ਮਗਰੋਂ ਵੀ ਪੁਲਿਸ ਨਹੀਂ ਪੁੱਜੀ। ਬੱਸ ਸਵਾਰ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਬੂ ਰੱਖਣ ਵਿਚ ਪੂਰੀ ਤਰ੍ਹਾਂ ਫ਼ੇਲ ਸਾਬਤ ਹੋ ਰਹੀ ਹੈ। ਬੱਸ ਵਿਚ ਸਵਾਰ ਔਰਤਾਂ ਕਸ਼ਮੀਰ ਕੌਰ, ਰਣਜੀਤ ਕੌਰ ਆਦਿ ਨੇ ਦੱਸਿਆ ਕਿ ਕੰਡਕਟਰ ਸੁਰਜੀਤ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦੀ ਪੱਗ ਵੀ ਉਤਾਰ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਅੰਦਰ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























