Taran Tarn News: ਪੰਜਾਬ ਵਿੱਚ ਆਏ ਦਿਨ ਅਪਰਾਧ ਦਾ ਸਿਲਸਿਲਾ ਵੱਧਦਾ ਜਾ ਰਿਹਾ ਹੈ। ਜਿਸ ਨਾਲ ਲੋਕਾਂ ਵਿਚਾਲੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਵਿਚਾਲੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਦਰਅਸਲ, ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਉਸ ਵੇਲੇ ਇਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਉਹ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।       ਕੁੜੀ ਦੇ ਸਿਰ ਵਿੱਚ ਗੋਲੀ ਮਾਰੀ

Continues below advertisement

ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਵਰੂਪ ਕੌਰ (23) ਪੁੱਤਰੀ ਮੰਗਲ ਸਿੰਘ ਨਿਵਾਸੀ ਪਿੰਡ ਬਨਵਾਲੀਪੁਰ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਤਰਨਤਾਰਨ ਸ਼ਹਿਰ ਦੇ ਇਕ ਸੈਲੂਨ ਵਿਚ ਕੰਮ ਕਰਨਾ ਸ਼ੁਰੂ ਕੀਤਾ ਗਿਆ ਸੀ। ਜਦੋਂ ਸ਼ਾਮ ਕਰੀਬ 5.30 ਵਜੇ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਪਿੰਡ ਬਨਵਾਲੀਪੁਰ ਜਾਣ ਲਈ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉੱਪਰ ਮੌਜੂਦ ਪਿੰਡ ਰਸੂਲਪੁਰ ਵਿਖੇ ਆਟੋ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਅਚਾਨਕ ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ 2 ਨੌਜਵਾਨ ਆਏ, ਜਿਨ੍ਹਾਂ ਵੱਲੋਂ ਨਵਰੂਪ ਕੌਰ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ, ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। 

ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਮੰਗ

Continues below advertisement

ਜ਼ਖਮੀ ਨਵਰੂਪ ਕੌਰ ਨੂੰ ਤਰਨਤਾਰਨ ਦੇ ਇਕ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਨਵਰੂਪ ਕੌਰ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਨੌਜਵਾਨ ਅਰਜੁਨ ਸਿੰਘ ਅਤੇ ਉਸ ਦੇ ਸਾਥੀ ਨੇ ਮੇਰੀ ਬੇਟੀ ਨੂੰ, ਜੋ ਪਹਿਲਾਂ ਵੀ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ, ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪਿਤਾ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ।

ਇਸ ਸਬੰਧੀ ਡੀ. ਐੱਸ. ਪੀ. ਡਿਟੈਕਟਿਵ ਜਗਜੀਤ ਸਿੰਘ ਅਤੇ ਡੀ. ਐੱਸ.ਪੀ. ਗੋਇੰਦਵਾਲ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਥਾਣਾ ਸਦਰ ਤਰਨ ਤਾਰਨ ਵਿਖੇ ਪਰਚਾ ਦਰਜ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।