ਮੋਹਾਲੀ ਏਅਰਪੋਰਟ ਰੋਡ 'ਤੇ ਲੋਕਾਂ ਵੱਲੋਂ ਜਾਮ ਲਗਾ ਕੇ ਹਾਈਵੇ ਨੂੰ ਬਲਾਕ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਿਜਲੀ ਅਤੇ ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਇਲਾਕਾ ਵਾਸੀਆਂ ਨੇ ਏਅਰਪੋਰਟ ਰੋਡ ਦੇ ਉੱਪਰ ਸੜਕ ਬੰਦ ਕਰਕੇ ਜਾਮ ਲਾਇਆ ਹੈ। ਇਸ ਦੌਰਾਨ ਮੌਕੇ ਉੱਤੇ ਜਦੋਂ ਪੁਲਿਸ ਪਹੁੰਚੀ ਤਾਂ ਉਨ੍ਹਾਂ ਨੇ ਜਾਮ ਨੂੰ ਖੁੱਲਵਾ ਦਿੱਤਾ। ਜਿਸ ਤੋਂ ਬਾਅਦ ਜਾਮ 'ਚ ਫਸੇ ਲੋਕਾਂ ਨੇ ਰਾਹਤ ਦਾ ਸਾਹ ਲਿਆ।


 




 



ਜਿਸ ਦੇ ਚੱਲਦੇ ਪੁਲਿਸ ਵੱਲੋਂ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਕੋਸ਼ਿਸ਼ਾਂ ਸ਼ੁਰੂ ਕਰਦੇ ਹੋਏ ਗੱਡੀਆਂ ਨੂੰ ਇੱਕ-ਇੱਕ ਕਰਕੇ ਜਾਮ ਦੇ ਵਿੱਚੋਂ ਕੱਢਿਆ ਜਾ ਰਿਹਾ ਹੈ।




ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨ ਤੋਂ ਲਗਾਤਾਰ ਬਿਜਲੀ ਬੰਦ ਹੈ ਅਤੇ ਪਾਣੀ ਵੀ ਨਹੀਂ ਮਿਲ ਰਿਹਾ ਹੈ। ਜਿਸ ਕਰਕੇ ਪ੍ਰਸ਼ਾਸ਼ਨ ਤੱਕ ਆਪਣੀ ਗੱਲ ਪਹੁੰਚਾਉਣ ਲਈ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। ਪਰ ਜਿਹੜੇ ਲੋਕ ਰੋਜ਼ਾਨਾ ਦੀ ਤਰ੍ਹਾਂ ਇਸ ਰੋਡ ਤੋਂ ਜਾਂਦੇ ਸੀ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। 


ਹੋਰ ਪੜ੍ਹੋ : ਹੁਣ ਸੁਪਰਬੱਗ ਦਾ ਖਤਰਾ! ਪੀਜੀਆਈ ਚੰਡੀਗੜ੍ਹ ਸਣੇ ਦੇਸ਼ ਦੇ ਟੌਪ-21 ਹਸਪਤਾਲਾਂ 'ਚ ਮਿਲੇ ਘਾਤਕ ਬੈਕਟੀਰੀਆ, ICMR ਦੀ ਰਿਪੋਰਟ ਨੇ ਉਡਾਏ ਹੋਸ਼


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।