ਚੰਡੀਗੜ੍ਹ: ਸੰਯੁਕਤ ਸਮਾਜ ਮੋਰਚਾ ਨੂੰ ਉਸ ਵੇਲੇ ਭਾਰੀ ਝੱਟਕਾ ਲੱਗਾ ਜਦੋਂ ਹਲਕਾ ਪੂਰਬੀ ਦੇ ਉਮੀਦਵਾਰ ਅਪਾਰ ਸਿੰਘ ਰੰਧਾਵਾ ਨੇ ਜਿਲ੍ਹਾ ਦਫ਼ਤਰ ਇੰਚਾਰਜ ਸੋਹਣ ਸਿੰਘ ਨਾਗੀ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਦੇ ਰਾਹੀਂ ਘਰ ਵਾਪਸੀ ਕਰਾਈ।


ਜ਼ਿਕਰਯੋਗ ਹੈ ਕਿ ਅਪਾਰ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਵਿੱਚ ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਦੀ ਭੂਮਿਕਾ ਲੰਬੇ ਸਮੇਂ ਤੋਂ ਨਿਭਾ ਰਿਹਾ ਸੀ, ਅਤੇ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਤੇ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਂਦਾ ਰਹੇ ਹਨ। ਇਸ ਮੌਕੇ ਮੁਨੀਸ਼ ਸਿਸੋਦੀਆ ਨੇ ਅਪਾਰ ਸਿੰਘ ਰੰਧਾਵਾ ਨੂੰ ਪਾਰਟੀ ਚਿਨ੍ਹ ਸਿਰੋਪਾ ਪਾ ਕੇ ਘਰ ਵਾਪਸੀ ਕਰਾਈ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ,ਅਤੇ ਉਹਨਾਂ ਅਪਾਰ ਸਿੰਘ ਰੰਧਾਵਾ ਜੀ ਦੀ ਘਰ ਵਾਪਸੀ ਤੇ ਖੁਸ਼ੀ ਪ੍ਰਗਟ ਕਰਦਿਆਂ ਭਰੋਸਾ ਦਿਵਾਇਆ ਕਿ  ਪਾਰਟੀ ਹਰ ਵਲੰਟੀਅਰ ਦਾ ਸਨਮਾਨ ਕਰਦੀ ਰਹੀ ਹੈ।


ਅਪਾਰ ਸਿੰਘ ਰੰਧਾਵਾ ਦਾ ਪਹਿਲੇ ਵਾਂਗੂ ਹੀ ਸਨਮਾਨ ਪਾਰਟੀ ਵਿੱਚ ਰਹੇਗਾ, ਇਸ ਮੌਕੇ ਅਪਾਰ ਸਿੰਘ ਰੰਧਾਵਾ ਨੇ ਪਾਰਟੀ ਵਿੱਚ ਘਰ ਵਾਪਸੀ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਿੱਚ ਪਹਿਲਾਂ ਵੀ ਕਿਸੇ ਅਹੁਦੇ ਦੀ ਆਸ ਵਿੱਚ ਪਾਰਟੀ ਵਿੱਚ ਨਹੀਂ ਆਏ ਸੀ,ਅਤੇ ਹੁਣ ਵੀ ਕਿਸੇ ਅਹੁਦੇ ਦੀ ਆਸ ਨਹੀਂ ਰੱਖਦੇ,ਉਹਨਾਂ ਕਿਹਾ ਕਿ ਉਹ ਵੀ ਆਮ ਲੋਕਾਂ ਵਾਂਗੂ ਪੰਜਾਬ ਦੇ ਭਲੇ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ, ਪਾਰਟੀ ਜਿਹੜੀ ਜ਼ਿਮੇਵਾਰੀ ਦੇਵੇਗੀ ਉਹ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ